ਪੰਜਾਬ ‘ਚ ਅੱਜ ਰਾਤ ਤੋਂ ਪੈ ਸਕਦਾ ਹੈ ਮੀਂਹ, ਜਾਣੋ ਜ਼ਿਲ੍ਹਿਆਂ ‘ਚ ਹਨ ਅਲਰਟ
Punjab weather: ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ ਹੈ।
Punjab Weather: ਅੱਜ ਰਾਤ ਤੋਂ ਪੰਜਾਬ ‘ਚ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ। ਇਸ ਦੇ ਨਾਲ ਹੀ ਮੌਸਮ ‘ਚ ਬਦਲਾਅ ਦੇਖਿਆ ਜਾਵੇਗਾ। ਮੌਸਮ ਵਿਭਾਗ ਵੱਲੋਂ ਆਉਣ ਵਾਲੇ 2 ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਲਈ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ।
ਅੰਸ਼ਕ ਤੌਰ ‘ਤੇ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਤਾਪਮਾਨ ਦੇ ਬਰਾਬਰ ਹੈ। ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਹੈ। ਪੰਜਾਬ ਵਿੱਚ ਹੁਣ ਤੱਕ 156.6 ਮਿਲੀਮੀਟਰ ਮੀਂਹ ਪਿਆ।
ਮੌਸਮ ਵਿਭਾਗ ਦੇ ਅਨੁਸਾਰ ਇਸ ਸਾਲ 2019 ਤੋਂ ਬਾਅਦ ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਅਗਸਤ ਮਹੀਨੇ ਵਿੱਚ 156.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ ਅਤੇ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 7 ਮਿਲੀਮੀਟਰ ਵੱਧ ਹੈ।
WEATHER WARNING AND RAINFALL MAP #PUNJAB #HARYANA DATED 31-08-2024 pic.twitter.com/ydevR2n5Ij
— IMD Chandigarh (@IMD_Chandigarh) August 31, 2024
ਇਹ ਵੀ ਪੜ੍ਹੋ
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ ਤੋਂ ਇਲਾਵਾ ਦਿੱਲੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਗੋਆ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਬਿਹਾਰ, ਝਾਰਖੰਡ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: ਅੱਜ ਤੋਂ ਗੈਸ ਸਿਲੰਡਰ ਹੋਇਆ ਮਹਿੰਗਾ, ਇੱਥੇ ਵੇਖੋ ਨਵੀਆਂ ਕੀਮਤਾਂ
ਇਨ੍ਹਾਂ ਰਾਜਾਂ ‘ਚ ਵੀ ਅਲਰਟ
ਮੌਸਮ ਵਿਭਾਗ ਨੇ ਇਨ੍ਹਾਂ ਸਾਰੇ ਰਾਜਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਮੀਂਹ ਕਾਰਨ ਇਨ੍ਹਾਂ ਦੋ ਦਿਨਾਂ ਤੱਕ ਲੋਕਾਂ ਨੂੰ ਨਮੀ ਅਤੇ ਗਰਮੀ ਤੋਂ ਰਾਹਤ ਮਿਲੇਗੀ। ਐਤਵਾਰ ਯਾਨੀ ਛੁੱਟੀ ਵਾਲੇ ਦਿਨ ਮੀਂਹ ਕਾਰਨ ਲੋਕਾਂ ਦਾ ਦਿਨ ਚੰਗਾ ਰਹੇਗਾ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ‘ਚ ਦੇਸ਼ ਭਰ ‘ਚ ਮੌਸਮ ‘ਚ ਕਈ ਬਦਲਾਅ ਹੋਣ ਵਾਲੇ ਹਨ। ਆਈਐਮਡੀ ਦੀ ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਤੱਕ ਮੌਸਮ ਅਸਥਿਰ ਰਹੇਗਾ। ਇਸ ਦੌਰਾਨ ਕੁਝ ਜ਼ਿਲਿਆਂ ‘ਚ ਹਲਕੀ ਬਾਰਿਸ਼ ਅਤੇ ਕੁਝ ਥਾਵਾਂ ‘ਤੇ ਤੇਜ਼ ਬਾਰਿਸ਼ ਹੋ ਸਕਦੀ ਹੈ।