ਅੱਜ ਪੰਜਾਬ ‘ਚ ਦਿਖੇਗਾ ਮੌਸਮ ‘ਚ ਬਦਲਾਅ, ਕਈ ਇਲਾਕਿਆਂ ‘ਚ ਮੀਂਹ ਦਾ ਅਲਰਟ

Updated On: 

27 Aug 2024 10:59 AM

Punjab Weather : ਇਸ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਸ਼ਹਿਰ ਅੰਮ੍ਰਿਤਸਰ, ਕਪੂਰਥਲਾ, ਮੋਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਅੱਜ ਪੰਜਾਬ ਚ ਦਿਖੇਗਾ ਮੌਸਮ ਚ ਬਦਲਾਅ, ਕਈ ਇਲਾਕਿਆਂ ਚ ਮੀਂਹ ਦਾ ਅਲਰਟ

ਸੰਕੇਤਕ ਤਸਵੀਰ

Follow Us On

Punjab Weather : ਪੰਜਾਬ ‘ਚ ਅੱਜ ਮੌਸਮ ਵਿੱਚ ਕੁਝ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਅਨੁਸਾਰ ਲੰਬੇ ਸਮੇਂ ਤੋਂ ਸੁਸਤ ਮਾਨਸੂਨ ਅੱਜ ਐਕਟਿਵ ਹੋ ਸਕਦਾ ਹੈ। ਅੱਜ ਇਸ ਦੇ ਚੱਲਦੇ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਸ਼ਹਿਰ ਅੰਮ੍ਰਿਤਸਰ, ਕਪੂਰਥਲਾ, ਮੋਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਬਠਿੰਡਾ ‘ਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ ਸੀ। ਇਸ ਸਮੇਂ ਸੂਬੇ ਦੇ ਦੱਖ-ਵੱਖ ਖੇਤਰਾਂ ‘ਚ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ

ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੁਝ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਅਨੁਸਾਰ ਸੋਮਵਾਰ ਸ਼ਾਮ ਤੱਕ ਅੰਮ੍ਰਿਤਸਰ ਵਿੱਚ 0.7 ਮਿਲੀਮੀਟਰ, ਗੁਰਦਾਸਪੁਰ ਵਿੱਚ 4 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਲਵੇ ‘ਚ ਮੀਂਹ ਦੇ ਅਲਰਟ ਤੋਂ ਇਲਾਵਾ ਮਾਨਸਾ, ਸੰਗਰੂਰ, ਬਰਨਾਲਾ, ਮੋਗਾ, ਜਲੰਧਰ, ਬਠਿੰਡਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਮੌਸਮ ਵਿਭਾਗ ਨੇ ਫਲੈਸ਼ ਅਲਰਟ ਜਾਰੀ ਕੀਤਾ ਹੈ।

Exit mobile version