AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਤੇਜ਼ ਝੱਖੜ ਤੇ ਬਿਜਲੀ ਡਿੱਗਣ ਦੀ ਚੇਤਾਵਨੀ, 15 ਅਕਤੂਬਰ ਤੱਕ ਮੀਂਹ ਦੇ ਆਸਾਰ

ਪੰਜਾਬ ਵਿੱਚ ਮੌਸਮ ਦਾ ਰੁਖ਼ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਸੂਬੇ ਦੇ ਤਿੰਨ ਸਰਹੱਦੀ ਤੇ ਕੰਢੀ ਖੇਤਰ ਦੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਦੇ ਨਾਲ ਅਸਮਾਨੀ ਬਿਜਲੀ ਡਿੱਗਣ ਦਾ ਖ਼ਦਸ਼ਾ ਜਤਾਇਆ ਗਿਆ ਹੈ।

ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੇਜ਼ ਝੱਖੜ ਤੇ ਬਿਜਲੀ ਡਿੱਗਣ ਦੀ ਚੇਤਾਵਨੀ, 15 ਅਕਤੂਬਰ ਤੱਕ ਮੀਂਹ ਦੇ ਆਸਾਰ
tv9-punjabi
| Updated On: 10 Oct 2026 07:26 AM IST
Share

ਪੰਜਾਬ ਵਿੱਚ ਮੌਸਮ ਦਾ ਰੁਖ਼ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਸੂਬੇ ਦੇ ਤਿੰਨ ਸਰਹੱਦੀ ਤੇ ਕੰਢੀ ਖੇਤਰ ਦੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਦੇ ਨਾਲ ਅਸਮਾਨੀ ਬਿਜਲੀ ਡਿੱਗਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਇਸ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਝੱਖੜ ਅਤੇ ਹਵਾਵਾਂ ਚੱਲਣ ਦੀ ਪੂਰੀ ਸੰਭਾਵਨਾ ਹੈ। ਦੂਜੇ ਪਾਸੇ, ਰਾਜਧਾਨੀ ਚੰਡੀਗੜ੍ਹ ਵਿੱਚ ਅਸਮਾਨ ਵਿੱਚ ਅੰਸ਼ਕ ਤੌਰ ਤੇ ਬੱਦਲ ਛਾਏ ਰਹਿਣਗੇ ਅਤੇ ਸ਼ਹਿਰ ਵਿੱਚ ਇੱਕ ਜਾਂ ਦੋ ਵਾਰ ਗਰਜ-ਚਮਕ ਨਾਲ ਮੀਂਹ ਦੀਆਂ ਬੁਛਾੜਾਂ ਪੈਣ ਦੇ ਆਸਾਰ ਹਨ।

ਚੰਡੀਗੜ੍ਹ ਮੌਸਮ ਕੇਂਦਰ ਦੇ ਅੰਕੜਿਆਂ ਮੁਤਾਬਕ, ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਸ ਵਾਧੇ ਦੇ ਬਾਵਜੂਦ ਸੂਬੇ ਦਾ ਤਾਪਮਾਨ ਆਮ ਦੇ ਨੇੜੇ-ਤੇੜੇ ਹੀ ਬਣਿਆ ਹੋਇਆ ਹੈ। ਪਿਛਲੇ ਦਿਨ ਦੌਰਾਨ ਸੂਬੇ ਭਰ ਵਿੱਚੋਂ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਫ਼ਰੀਦਕੋਟ ਵਿਖੇ 38.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਪੱਛਮੀ ਗੜਬੜੀ ਤੇ ਚੱਕਰਵਾਤੀ ਪ੍ਰਣਾਲੀ ਦਾ ਅਸਰ

ਮੌਸਮ ਵਿਗਿਆਨੀਆਂ ਅਨੁਸਾਰ, ਇਸ ਸਮੇਂ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦੇ ਪ੍ਰਭਾਵ ਹੇਠ ਮੌਸਮ ਵਿੱਚ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਣਿਆ ਉੱਪਰਲੀ ਹਵਾ ਦਾ ਚੱਕਰਵਾਤੀ ਗੇੜ ਹੁਣ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਉੱਪਰ ਤਬਦੀਲ ਹੋ ਗਿਆ ਹੈ। ਇਸ ਦੇ ਨਾਲ ਹੀ ਉੱਤਰੀ ਪਾਕਿਸਤਾਨ ਅਤੇ ਉਸ ਦੇ ਨਾਲ ਲੱਗਦੇ ਜੰਮੂ ਖੇਤਰ ਉੱਤੇ ਵੀ ਇੱਕ ਚੱਕਰਵਾਤੀ ਪ੍ਰਣਾਲੀ ਸਰਗਰਮ ਹੈ। ਗੁਜਰਾਤ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਪ੍ਰਤੀ-ਚੱਕਰਵਾਤੀ ਪ੍ਰਣਾਲੀ ਬਣੀ ਹੋਈ ਹੈ, ਜਦਕਿ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦਾ ਖੇਤਰ ਬਣਨ ਦੇ ਪੂਰੇ ਆਸਾਰ ਹਨ।

ਭਾਵੇਂ ਕਿ ਪੰਜਾਬ ਵਿੱਚੋਂ ਮਾਨਸੂਨ ਪੂਰੀ ਤਰ੍ਹਾਂ ਵਿਦਾ ਹੋ ਚੁੱਕਾ ਹੈ, ਪਰ ਇਨ੍ਹਾਂ ਵਾਯੂਮੰਡਲੀ ਪ੍ਰਣਾਲੀਆਂ ਦੇ ਅਸਰ ਕਾਰਨ 15 ਅਕਤੂਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ। ਇਸ ਸਮੇਂ ਦੌਰਾਨ ਕੁੱਲ ਮੀਂਹ ਆਮ ਰਹਿਣ ਦਾ ਅੰਦਾਜ਼ਾ ਹੈ, ਪਰ ਮੌਸਮੀ ਬਦਲਾਅ ਕਾਰਨ ਕੁਝ ਥਾਵਾਂ ਤੇ ਅਚਾਨਕ ਤੇਜ਼ ਹਵਾਵਾਂ ਅਤੇ ਬੱਦਲ ਗਰਜਣ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ।

ਦਿਨ ਵੇਲੇ 30 ਤੋਂ 36 ਡਿਗਰੀ ਵਿਚਕਾਰ ਰਹੇਗਾ ਪਾਰਾ

15 ਅਕਤੂਬਰ ਤੱਕ ਤਾਪਮਾਨ ਦੇ ਰੁਝਾਨਾਂ ਦੀ ਗੱਲ ਕਰੀਏ ਤਾਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਮੁਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮਾਲਵਾ ਪੱਟੀ ਦੇ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫ਼ਰੀਦਕੋਟ ਅਤੇ ਬਰਨਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਦਰਮਿਆਨ ਦਰਜ ਹੋ ਸਕਦਾ ਹੈ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਪਾਰਾ 32 ਤੋਂ 34 ਡਿਗਰੀ ਦੇ ਆਸ-ਪਾਸ ਰਹੇਗਾ, ਜੋ ਕਿ ਆਮ ਜਾਂ ਆਮ ਨਾਲੋਂ ਥੋੜ੍ਹਾ ਵੱਧ ਰਹਿਣ ਦਾ ਅਨੁਮਾਨ ਹੈ।

ਰਾਤ ਦੇ ਸਮੇਂ ਮੌਸਮ ਵਿੱਚ ਗੁਲਾਬੀ ਠੰਢ ਦਾ ਅਹਿਸਾਸ ਵਧੇਗਾ। ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਹਿੱਸਿਆਂ ਸਮੇਤ ਪੰਜਾਬ ਦੇ ਮੱਧਵਰਤੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 16 ਤੋਂ 20 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ ਦੇ ਬਾਕੀ ਬਚਦੇ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 20 ਤੋਂ 22 ਡਿਗਰੀ ਦਰਮਿਆਨ ਰਹੇਗਾ। ਰਾਤ ਦਾ ਤਾਪਮਾਨ ਵੀ ਆਮ ਜਾਂ ਆਮ ਨਾਲੋਂ ਮਾਮੂਲੀ ਵੱਧ ਦਰਜ ਕੀਤਾ ਜਾ ਸਕਦਾ ਹੈ।

Follow Us
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...