ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 22 ਜੂਨ ਤੱਕ ਰਹੇਗਾ ਅਜਿਹਾ ਹੀ ਮੌਸਮ
Punjab Weather: ਪੰਜਾਬ 'ਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ, ਫਰੀਦਕੋਟ 'ਚ ਦਰਜ ਕੀਤਾ ਗਿਆ। ਕਈ ਜ਼ਿਲ੍ਹਿਆਂ 'ਚ ਹਲਕੀ ਤੋਂ ਮੱਧਮ ਬਾਰਿਸ਼ ਦਰਜ ਕੀਤੀ ਗਈ, ਜਿਸ 'ਚ ਲੁਧਿਆਣਾ 'ਚ 4.4 ਮਿਮੀ, ਪਟਿਆਲਾ 'ਚ 3.0 ਮਿਮੀ, ਮੋਹਾਲੀ 'ਚ 0.5 ਮਿਮੀ ਬਾਰਸ਼ਿ ਹੋਈ।

ਪੰਜਾਬ ‘ਚ ਅੱਜ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਬੀਤੇ ਦੋ ਦਿਨਾਂ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 3.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 6 ਡਿਗਰੀ ਹੇਠਾਂ ਹੈ।
ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ, ਫਰੀਦਕੋਟ ‘ਚ ਦਰਜ ਕੀਤਾ ਗਿਆ। ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦਰਜ ਕੀਤੀ ਗਈ, ਜਿਸ ‘ਚ ਲੁਧਿਆਣਾ ‘ਚ 4.4 ਮਿਮੀ, ਪਟਿਆਲਾ ‘ਚ 3.0 ਮਿਮੀ, ਮੋਹਾਲੀ ‘ਚ 0.5 ਮਿਮੀ ਬਾਰਸ਼ਿ ਹੋਈ।
ਉੱਥੇ ਹੀ ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਦਲ ਰਹਿਣਗੇ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
22 ਜੂਨ ਤੱਕ ਗਰਮੀ ਤੋਂ ਰਾਹਤ
ਮੌਸਮ ਵਿਗਿਆਨ ਕੇਂਦਰ ਅਨੁਸਾਰ 17 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜ਼ਲੀ ਚਮਕਣ ਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੋਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਯੈਲੋ ਅਲਰਟ ਜਾਰੀ ਕੀਤਾ ਹੈ।
ਅਗਲੇ ਦੋ ਦਿਨਾਂ ‘ਚ ਤਾਪਮਾਨ ‘ਚ 3-4 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ, ਪਰ ਇਸ ਤੋਂ ਬਾਅਦ ਫਿਰ 2-3 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ
ਪੰਜਾਬ ਦੇ ਕੁੱਝ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ- ਹਲਕੇ ਬਦਲ ਰਹਿਣਗੇ, ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਤਾਪਮਾਨ 28 ਤੋਂ 37 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਜਲੰਧਰ- ਹਲਕੇ ਬਦਲ ਰਹਿਣਗੇ। ਤਾਪਮਾਨ ‘ਚ 5 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 26 ਤੋਂ 36 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਹਲਕੇ ਬਦਲ ਰਹਿਣਗੇ, ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ ਤਾਪਮਾਨ 23 ਤੋਂ 36 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ- ਹਲਕੇ ਬਦਲ ਰਹਿਣਗੇ, ਤਾਪਮਾਨ ‘ਚ ਵਾਧੇ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ- ਹਲਕੇ ਬਦਲ ਰਹਿਣਗੇ, ਤਾਪਮਾਨ ‘ਚ ਵਾਧੇ ਦੀ ਸੰਭਾਵਨਾ ਹੈ। ਤਾਪਮਾਨ 26 ਤੋ 35 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।