ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ, 4 ਸ਼ਹਿਰਾਂ ‘ਚ ਹਲਕਾ ਮੀਂਹ

Updated On: 

15 Sep 2024 08:38 AM

Punjab Weather Update: ਸ਼ਾਮ ਨੂੰ ਚੰਡੀਗੜ੍ਹ, ਮੋਹਾਲੀ ਅਤੇ ਪਟਿਆਲਾ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਇਸ ਤੋਂ ਇਲਾਵਾ ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਰਿਹਾ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 36.2 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਚ ਮੌਸਮ ਖੁਸ਼ਕ, 4 ਸ਼ਹਿਰਾਂ ਚ ਹਲਕਾ ਮੀਂਹ

ਪੰਜਾਬ 'ਚ ਮੌਸਮ ਦਾ ਹਾਲ

Follow Us On

Punjab Weather Update: ਪੰਜਾਬ ਵਿੱਚ ਅੱਜ ਮੌਸਮ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਉਂਜ ਹੁਸ਼ਿਆਰਪੁਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਤਾਪਮਾਨ ‘ਚ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਜੇਕਰ ਅਸੀਂ ਔਸਤ ਤਾਪਮਾਨ ਦੀ ਗੱਲ ਕਰੀਏ ਤਾਂ ਇਹ ਆਮ ਹੋਣਾ ਚਾਹੀਦਾ ਹੈ। ਮੌਸਮ ਵਿਭਾਗ ਅਨੁਸਾਰ ਪੂਰੇ ਸੂਬੇ ਵਿੱਚ ਔਸਤ ਤਾਪਮਾਨ 25 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਿਛਲੇ ਦਿਨ ਦੀ ਗੱਲ ਕਰੀਏ ਤਾਂ ਸ਼ਾਮ ਨੂੰ ਚੰਡੀਗੜ੍ਹ, ਮੋਹਾਲੀ ਅਤੇ ਪਟਿਆਲਾ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਇਸ ਤੋਂ ਇਲਾਵਾ ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਰਿਹਾ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 36.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ।

ਦਿੱਲੀ ਐਨਸੀਆਰ ਸਮੇਤ ਹੋਰ ਥਾਵਾਂ ‘ਤੇ ਵੀ ਮੀਂਹ

ਮੌਨਸੂਨ ਇਨ੍ਹੀਂ ਦਿਨੀਂ ਨਾ ਸਿਰਫ਼ ਦਿੱਲੀ ਐਨਸੀਆਰ ਵਿੱਚ, ਸਗੋਂ ਦੇਸ਼ ਦੇ ਵੱਡੇ ਹਿੱਸਿਆਂ ਵਿੱਚ ਬਹੁਤ ਮਿਹਰਬਾਨ ਹੈ। ਹਰਿਆਣਾ ਅਤੇ ਰਾਜਸਥਾਨ ਵੀ ਇਸ ਮੀਂਹ ਤੋਂ ਅਛੂਤੇ ਨਹੀਂ ਰਹੇ। ਦੂਜੇ ਪਾਸੇ ਪਹਾੜੀ ਰਾਜਾਂ ਉੱਤਰਾਖੰਡ ਤੋਂ ਲੈ ਕੇ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ਤੱਕ ਭਾਰੀ ਮੀਂਹ ਪਿਆ। ਇਸ ਦੌਰਾਨ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀ ਵੀ ਸੂਚਨਾ ਮਿਲੀ ਹੈ। ਭਾਰਤੀ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਸ਼ਨੀਵਾਰ ਨੂੰ ਹਰਿਆਣਾ ‘ਚ ਸਭ ਤੋਂ ਜ਼ਿਆਦਾ ਬਾਰਿਸ਼ ਹੋਈ। ਇਸੇ ਤਰ੍ਹਾਂ ਪਹਾੜੀ ਰਾਜਾਂ ਵਿੱਚੋਂ ਉੱਤਰਾਖੰਡ ਮੀਂਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਡਾਕਟਰਾਂ ਦੀਆਂ ਮੰਨੀਆਂ ਮੰਗਾਂ, ਹੜਤਾਲ ਖ਼ਤਮ

ਦਿੱਲੀ ਐਨਸੀਆਰ ਵਿੱਚ ਸ਼ਨੀਵਾਰ ਨੂੰ ਦਿਨ ਭਰ ਮੀਂਹ ਪਿਆ। ਹਾਲਾਂਕਿ ਮੀਂਹ ਜ਼ਿਆਦਾ ਤੇਜ਼ ਨਹੀਂ ਸੀ। ਪਰ ਸ਼ਨੀਵਾਰ ਰਾਤ ਨੂੰ ਕਈ ਇਲਾਕਿਆਂ ‘ਚ ਤੇਜ਼ ਬਾਰਿਸ਼ ਦਰਜ ਕੀਤੀ ਗਈ। ਭਾਰਤੀ ਮੌਸਮ ਵਿਭਾਗ ਅਨੁਸਾਰ ਇਸ ਸਮੇਂ ਬੰਗਾਲ ਦੀ ਖਾੜੀ ਵਿੱਚ ਡੂੰਘਾ ਦਬਾਅ ਬਣਿਆ ਹੋਇਆ ਹੈ। ਇਸ ਕਾਰਨ ਮਾਨਸੂਨ ਟ੍ਰਾਫ ਪੱਛਮੀ ਘਾਟ ਦੇ ਉੱਪਰੋਂ ਲੰਘ ਰਿਹਾ ਹੈ।