ਪੰਜਾਬ ਦੇ ਤਾਪਮਾਨ ਚ ਹੋਇਆ ਵਾਧਾ, ਸੂਬੇ ‘ਚ ਮੌਸਮ ਰਹੇਗਾ ਸਾਫ਼ – Punjabi News

ਪੰਜਾਬ ਦੇ ਤਾਪਮਾਨ ਚ ਹੋਇਆ ਵਾਧਾ, ਸੂਬੇ ‘ਚ ਮੌਸਮ ਰਹੇਗਾ ਸਾਫ਼

Updated On: 

02 Oct 2024 08:13 AM

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅਕਤੂਬਰ ਮਹੀਨੇ ਵਿੱਚ ਸਰਦੀ ਦਾ ਮੌਸਮ ਆਉਂਦਾ ਹੈ। ਹਾਲਾਂਕਿ ਉਮੀਦ ਹੈ ਕਿ ਇਸ ਵਾਰ ਸਰਦੀ ਇਸ ਮਹੀਨੇ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ। ਧੁੰਦ ਦਾ ਅਸਰ ਹਿਮਾਚਲ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਅਕਤੂਬਰ ਮਹੀਨੇ ਵਿੱਚ ਦਿਨ ਦਾ ਤਾਪਮਾਨ 30 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਤਾਪਮਾਨ ਚ ਹੋਇਆ ਵਾਧਾ, ਸੂਬੇ ਚ ਮੌਸਮ ਰਹੇਗਾ ਸਾਫ਼

ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੀ ਤਸਵੀਰ

Follow Us On

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 5 ਅਤੇ 6 ਅਕਤੂਬਰ ਤੱਕ ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਜਦੋਂ ਕਿ 7 ਅਤੇ 8 ਨੂੰ ਪੱਛਮੀ ਗੜਬੜੀ ਸਰਗਰਮ ਰਹੇਗੀ।

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅਕਤੂਬਰ ਮਹੀਨੇ ਵਿੱਚ ਸਰਦੀ ਦਾ ਮੌਸਮ ਆਉਂਦਾ ਹੈ। ਹਾਲਾਂਕਿ ਉਮੀਦ ਹੈ ਕਿ ਇਸ ਵਾਰ ਸਰਦੀ ਇਸ ਮਹੀਨੇ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ। ਧੁੰਦ ਦਾ ਅਸਰ ਹਿਮਾਚਲ ਨਾਲ ਲੱਗਦੇ ਸਰਹੱਦੀ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਅਕਤੂਬਰ ਮਹੀਨੇ ਵਿੱਚ ਦਿਨ ਦਾ ਤਾਪਮਾਨ 30 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਚੰਡੀਗੜ੍ਹ ਅਤੇ ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕਿਸੇ ਵੀ ਥਾਂ ‘ਤੇ ਮੀਂਹ ਦਰਜ ਨਹੀਂ ਕੀਤਾ ਗਿਆ ਹੈ।

Exit mobile version