ਮੋਹਾਲੀ ਅਤੇ ਜਲੰਧਰ ਸਮੇਤ ਕਈ ਸ਼ਹਿਰਾਂ ਵਿੱਚ ਮੀਂਹ; ਚੰਡੀਗੜ੍ਹ ਵਿੱਚ ਚੱਲ ਰਹੀਆਂ ਠੰਢੀਆਂ ਹਵਾਵਾਂ, ਕਈ ਥਾਵਾਂ ‘ਤੇ ਗੜੇਮਾਰੀ ਅਤੇ ਹਨੇਰੀ ਦਾ ਆਰੇਂਜ ਅਲਰਟ
Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.6 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 32.5 ਡਿਗਰੀ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 31.9 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਅਤੇ ਹਨੇਰੀ (Photo: AI Generated)
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਮੋਹਾਲੀ ਅਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਮੌਸਮ ਠੰਢਾ ਹੋ ਗਿਆ ਹੈ। ਹਨੇਰੀ ਦੀ ਵਜ੍ਹਾ ਨਾਲ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਸਪਲਾਈ ਵੀ ਵਿਘਨ ਪਿਆ ਹੈ।
ਮੌਸਮ ਵਿਭਾਗ ਨੇ ਪਹਿਲਾਂ ਹੀ ਅੱਜ, 7 ਅਪ੍ਰੈਲ ਅਤੇ ਕੱਲ੍ਹ ਲਈ ਗਰਜ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਸੀ, ਇਸ ਸਮੇਂ ਦੌਰਾਨ ਹਵਾਵਾਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਉਮੀਦ ਹੈ। ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਵਧਿਆ ਹੈ, ਪਰ ਇਹ ਆਮ ਨਾਲੋਂ 1.6 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ 32.5 ਡਿਗਰੀ ਦਰਜ ਕੀਤਾ ਗਿਆ।
13 ਜ਼ਿਲ੍ਹਿਆਂ ਵਿੱਚ ਹਨੇਰੀ ਅਤੇ ਗੜੇਮਾਰੀ
ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜੀ ਦੇ ਪਹਾੜਾਂ ਤੱਕ ਪਹੁੰਚਣ ਤੋਂ ਬਾਅਦ ਮੌਸਮ ਬਦਲ ਗਿਆ ਹੈ। ਇਸ ਦੌਰਾਨ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਪ੍ਰਭਾਵਿਤ ਹੋਵੇਗਾ। 13 ਜ਼ਿਲ੍ਹਿਆਂ ਵਿੱਚ ਗੜੇਮਾਰੀ ਅਤੇ ਹਨੇਰੀ-ਤੂਫ਼ਾਨ ਦੀ ਸੰਭਾਵਨਾ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ ਹਨੇਰੀ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ।
ਇੰਝ ਲਈ ਮੌਸਮ ਨੇ ਕਰਵਟ
ਜੰਮੂ ਅਤੇ ਕਸ਼ਮੀਰ ਦੇ ਆਲੇ-ਦੁਆਲੇ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੈ, ਜੋ ਉੱਪਰੀ ਹਵਾ ਵਿੱਚ ਚੱਕਰਵਾਤ ਵਾਂਗ ਕੰਮ ਕਰ ਰਿਹਾ ਹੈ ਅਤੇ ਮੌਸਮ ਨੂੰ ਬਦਲ ਰਿਹਾ ਹੈ। 1.5 ਕਿਲੋਮੀਟਰ ਦੀ ਉਚਾਈ ‘ਤੇ ਇੱਕ ਟ੍ਰਫ ਵੀ ਬਣਿਆ ਹੋਇਆ ਹੈ, ਜੋ ਮੌਸਮ ਨੂੰ ਹੋਰ ਪ੍ਰਭਾਵਿਤ ਕਰ ਰਿਹਾ ਹੈ। 11 ਅਪ੍ਰੈਲ ਤੋਂ ਨਵਾਂ ਵੈਸਟਰਨ ਡਿਸਟਰਬੈਂਸ ਆਵੇਗਾ, ਜੋ ਉੱਤਰ-ਪੱਛਮ ਭਾਰਤ ਵਿੱਚ ਬਾਰਿਸ਼, ਤੂਫ਼ਾਨ ਅਤੇ ਬੱਦਲਵਾਈ ਲਿਆ ਸਕਦਾ ਹੈ। ਇਸ ਦੌਰਾਨ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਖਰਾਬ ਮੌਸਮ ਕਾਰਨ ਕਈ ਇਲਾਕਿਆਂ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ। “ਅਸੀਂ ਇਸ ਲਈ ਸਰਵੇਖਣ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।”
