ਅੰਮ੍ਰਿਤਸਰ-ਮੋਹਾਲੀ 'ਚ ਮੀਂਹ ਦੀ ਸੰਭਾਵਨਾ, ਪੰਜਾਬ 'ਚ ਲਗਾਤਾਰ ਵੱਧ ਰਿਹਾ ਤਾਪਮਾਨ | punjab weather update rain in amritsar Mohali IMD Chandigarh temperature rise know full detail in punjabi Punjabi news - TV9 Punjabi

ਅੰਮ੍ਰਿਤਸਰ-ਮੋਹਾਲੀ ‘ਚ ਮੀਂਹ ਦੀ ਸੰਭਾਵਨਾ, ਪੰਜਾਬ ‘ਚ ਲਗਾਤਾਰ ਵੱਧ ਰਿਹਾ ਤਾਪਮਾਨ

Updated On: 

26 Jul 2024 10:36 AM

Punjab Weather Update: ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਅੰਮ੍ਰਿਤਸਰ ਅਤੇ ਮੋਹਾਲੀ ਦੇ ਆਸਪਾਸ ਰਾਤ 9 ਵਜੇ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਬਠਿੰਡਾ ਵਿੱਚ ਕੱਲ੍ਹ 13 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਪਟਿਆਲੇ 'ਚ ਵੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਕਿਤੇ ਵੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਅੰਮ੍ਰਿਤਸਰ-ਮੋਹਾਲੀ ਚ ਮੀਂਹ ਦੀ ਸੰਭਾਵਨਾ, ਪੰਜਾਬ ਚ ਲਗਾਤਾਰ ਵੱਧ ਰਿਹਾ ਤਾਪਮਾਨ

ਸੰਕੇਤਕ ਤਸਵੀਰ

Follow Us On

Punjab Weather Update: ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਅੰਮ੍ਰਿਤਸਰ ਅਤੇ ਮੋਹਾਲੀ ਦੇ ਆਸਪਾਸ ਰਾਤ 9 ਵਜੇ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਬਠਿੰਡਾ ਵਿੱਚ ਕੱਲ੍ਹ 13 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਪਟਿਆਲੇ ‘ਚ ਵੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਕਿਤੇ ਵੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ 25 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਸ਼ਨੀਵਾਰ ਨੂੰ ਬਾਰਿਸ਼ ਦੀ ਭਵਿੱਖਬਾਣੀ

ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਦੀ ਭਵਿੱਖਬਾਣੀ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਕਿਤੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਿਛਲੇ ਦਿਨਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਆਉਣ ਵਾਲੇ ਦਿਨ ਵੀ ਸੁੱਕੇ ਰਹਿਣ ਦੇ ਆਸਾਰ ਹਨ।

ਸੋਕੇ ਦੇ ਹਾਲਾਤ

ਪੰਜਾਬ ਵੀ ਘੱਟ ਵਰਖਾ ਦੀ ਮਾਰ ਝੱਲ ਰਹੇ ਨੌਂ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ, ਜਿੱਥੇ ਸੋਕੇ ਦੀ ਸਥਿਤੀ ਬਰਕਰਾਰ ਹੈ। 1 ਜੂਨ ਤੋਂ ਇੱਥੇ 44% ਘੱਟ ਬਾਰਿਸ਼ ਦਰਜ ਕੀਤੀ ਜਾ ਰਹੀ ਹੈ। ਜਿਸ ਨਾਲ ਸੂਬੇ ਦੀਆਂ ਚਿੰਤਾਵਾਂ ਵਧ ਗਈਆਂ ਹਨ। ਆਮ ਤੌਰ ‘ਤੇ ਇੱਥੇ 184.8 ਮਿਲੀਮੀਟਰ ਵਰਖਾ ਹੁੰਦੀ ਹੈ ਪਰ ਇਸ ਵਾਰ ਇੱਥੇ ਸਿਰਫ਼ 103.1 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਬਿਹਾਰ, ਝਾਰਖੰਡ, ਨਾਗਾਲੈਂਡ, ਮਨੀਪੁਰ ਅਤੇ ਮਿਜ਼ੋਰਮ ਆਦਿ ਸੂਬੇ ਹਨ ਜਿਨ੍ਹਾਂ ਨੂੰ ਆਈਐਮਡੀ ਨੇ ਰੈੱਡ ਜ਼ੋਨ ਵਿੱਚ ਰੱਖਿਆ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version