AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦੇ ਅਚਾਨਕ ਬਦਲੇ ਰੁਖ਼ ਕਾਰਨ ਕਈ ਇਲਾਕਿਆਂ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਚਿਪਚਿਪੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਦਿਵਾਈ ਹੈ। ਅੱਜ 4 ਸਤੰਬਰ ਨੂੰ ਸੂਬੇ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦਾ ਅੰਦੇਸ਼ਾ ਜਤਾਇਆ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ 'ਚ ਮੌਸਮ ਨੇ ਬਦਲਿਆ ਮਿਜ਼ਾਜ, 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
tv9-punjabi
| Updated On: 04 Sep 2026 07:21 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦੇ ਅਚਾਨਕ ਬਦਲੇ ਰੁਖ਼ ਕਾਰਨ ਕਈ ਇਲਾਕਿਆਂ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਚਿਪਚਿਪੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਦਿਵਾਈ ਹੈ। ਅੱਜ 4 ਸਤੰਬਰ ਨੂੰ ਸੂਬੇ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦਾ ਅੰਦੇਸ਼ਾ ਜਤਾਇਆ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ‘ਚ ਆਈ ਇਸ ਤਬਦੀਲੀ ਨਾਲ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਬਠਿੰਡਾ 36.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਮੌਸਮ ਵਿਗਿਆਨੀਆਂ ਮੁਤਾਬਕ 4 ਅਤੇ 5 ਸਤੰਬਰ ਦੌਰਾਨ ਮੀਂਹ ਦੀਆਂ ਗਤੀਵਿਧੀਆਂ ਜ਼ਿਆਦਾ ਰਹਿਣਗੀਆਂ। ਹਾਲਾਂਕਿ ਇਸ ਤੋਂ ਬਾਅਦ ਵੀ ਮੀਂਹ ਦੀ ਸੰਭਾਵਨਾ ਬਣੀ ਰਹੇਗੀ, ਪਰ ਵਿਭਾਗ ਵੱਲੋਂ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਚੱਲ ਰਹੇ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਸੂਬੇ ਵਿੱਚ ਆਮ ਨਾਲੋਂ 34 ਫ਼ੀਸਦੀ ਘੱਟ ਮੀਂਹ ਦਰਜ ਹੋਇਆ ਹੈ।

ਮਾਝੇ, ਦੋਆਬੇ ਅਤੇ ਮਾਲਵੇ ਵਿੱਚ ਮੀਂਹ ਦਾ ਪੂਰਵ-ਅਨੁਮਾਨ

ਮੌਸਮ ਵਿਭਾਗ ਦੇ ਤਾਜ਼ਾ ਬੁਲੇਟਿਨ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਸਥਾਨਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। ਮਾਲਵੇ ਦੇ ਬਾਕੀ ਹਿੱਸਿਆਂ ਜਿਵੇਂ ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਇੱਕਾ-ਦੁੱਕਾ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਬੀਤੇ ਵੀਰਵਾਰ ਨੂੰ ਪਠਾਨਕੋਟ ਵਿਖੇ 1 ਐੱਮ.ਐੱਮ. ਅਤੇ ਲੁਧਿਆਣਾ ਵਿੱਚ 8 ਐੱਮ.ਐੱਮ. ਬਾਰਿਸ਼ ਦਰਜ ਕੀਤੀ ਗਈ ਸੀ। ਹਾਲਾਂਕਿ ਚੰਡੀਗੜ੍ਹ ਅਤੇ ਲੁਧਿਆਣਾ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ ਸੀ, ਪਰ ਉਹ ਅਧਿਕਾਰਤ ਅੰਕੜਿਆਂ ਵਿੱਚ ਰਿਕਾਰਡ ਨਹੀਂ ਹੋ ਸਕਿਆ।

9 ਸਤੰਬਰ ਤੱਕ ਜਾਰੀ ਰਹੇਗਾ ਦੌਰ

ਮੌਸਮ ਮਾਹਿਰਾਂ ਅਨੁਸਾਰ ਉੱਤਰੀ ਹਰਿਆਣਾ ਦੇ ਉੱਪਰ ਬਣੇ ਇੱਕ ਚੱਕਰਵਾਤੀ ਸਿਸਟਮ (Cyclonic Circulation) ਅਤੇ ਮਾਨਸੂਨ ਟਰੱਫ਼ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਵਾਯੂਮੰਡਲ ਵਿੱਚ ਨਮੀ ਵਧੀ ਹੈ, ਜਿਸ ਨਾਲ ਮੀਂਹ ਦਾ ਇਹ ਦੌਰ ਚੱਲ ਰਿਹਾ ਹੈ। ਵਿਭਾਗ ਮੁਤਾਬਕ ਪੰਜਾਬ ਵਿੱਚ 9 ਸਤੰਬਰ ਤੱਕ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ। ਲਗਾਤਾਰ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਆਮ ਲੋਕਾਂ ਨੂੰ ਤੇਜ਼ ਧੁੱਪ, ਗਰਮੀ ਅਤੇ ਹੁੰਮਸ ਭਰੇ ਮੌਸਮ ਤੋਂ ਰਾਹਤ ਮਿਲਦੀ ਰਹੇਗੀ।

ਮੌਸਮ ਸੁਹਾਵਣਾ ਹੁੰਦਿਆਂ ਹੀ ਬਿਜਲੀ ਦੀ ਖ਼ਪਤ ਘਟੀ

ਮੀਂਹ ਕਾਰਨ ਤਾਪਮਾਨ ਡਿੱਗਣ ਨਾਲ ਪੰਜਾਬ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਵਿੱਚ ਬਿਜਲੀ ਦੀ ਕੁੱਲ ਮੰਗ ਘੱਟ ਕੇ 11,944 ਮੈਗਾਵਾਟ ਰਹਿ ਗਈ। ਇਸ ਦੌਰਾਨ ਰਾਜ ਦੇ ਆਪਣੇ ਸਾਧਨਾਂ ਤੋਂ 3,799 ਮੈਗਾਵਾਟ ਬਿਜਲੀ ਦਾ ਉਤਪਾਦਨ ਹੋਇਆ, ਜਦਕਿ ਕੇਂਦਰੀ ਪੂਲ ਅਤੇ ਹੋਰ ਸਰੋਤਾਂ ਤੋਂ 8,146 ਮੈਗਾਵਾਟ ਬਿਜਲੀ ਡਰਾਅ ਕੀਤੀ ਗਈ, ਜੋ ਕਿ ਤੈਅ ਸ਼ਡਿਊਲ ਨਾਲੋਂ 68 ਮੈਗਾਵਾਟ ਜ਼ਿਆਦਾ ਸੀ। ਇਸ ਦੌਰਾਨ ਬਿਜਲੀ ਦੀ ਫ੍ਰੀਕੁਐਂਸੀ 50 ਹਰਟਜ਼ ਦਰਜ ਕੀਤੀ ਗਈ। ਗ਼ੌਰਤਲਬ ਹੈ ਕਿ ਵੀਰਵਾਰ ਨੂੰ ਦਿਨ ਦੇ ਸਮੇਂ ਤੇਜ਼ ਗਰਮੀ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਸੀ, ਜਿਸ ਵਿੱਚ ਹੁਣ ਮੀਂਹ ਪੈਣ ਕਾਰਨ ਵੱਡੀ ਕਮੀ ਦਰਜ ਕੀਤੀ ਗਈ ਹੈ।

Follow Us
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?...
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ...
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ...