ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ, ਪਿਛਲੇ ਹਫ਼ਤੇ ਆਮ ਨਾਲੋਂ ਵੱਧ ਪਿਆ ਮੀਂਹ

Updated On: 

08 Jul 2024 10:57 AM

Punjab Weather: ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64% ਜ਼ਿਆਦਾ ਬਾਰਿਸ਼ ਹੋਈ ਹੈ। ਪਿਛਲੇ 7 ਦਿਨਾਂ ਵਿੱਚ ਪੰਜਾਬ ਵਿੱਚ 45.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਇੱਥੇ ਔਸਤਨ 27.5 ਮਿਲੀਮੀਟਰ ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ।

ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ, ਪਿਛਲੇ ਹਫ਼ਤੇ ਆਮ ਨਾਲੋਂ ਵੱਧ ਪਿਆ ਮੀਂਹ

ਮੀਂਹ

Follow Us On

Punjab Weather: ਪੰਜਾਬ ਵਿੱਚ ਪਿਛਲੇ 10 ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਦੇ ਬਾਵਜੂਦ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ। ਇੱਥੇ 30 ਤੋਂ 45 ਡਿਗਰੀ ਤੱਕ ਘੱਟ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਮ ਅਤੇ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਆਮ ਨਾਲੋਂ ਵੱਧ ਰਹੇਗਾ। ਇਸ ਦੇ ਨਾਲ ਹੀ ਅੱਜ ਵਿਭਾਗ ਨੇ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64% ਜ਼ਿਆਦਾ ਬਾਰਿਸ਼ ਹੋਈ ਹੈ। ਪਿਛਲੇ 7 ਦਿਨਾਂ ਵਿੱਚ ਪੰਜਾਬ ਵਿੱਚ 45.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਇੱਥੇ ਔਸਤਨ 27.5 ਮਿਲੀਮੀਟਰ ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ।

ਇਹ ਵੀ ਪੜ੍ਹੋ: ਮੌੜ ਮੰਡੀ ਜ਼ਮਾਨਤ ਤੇ ਆਏ ਮੁਲਜ਼ਮ ਦੀ ਚਿੱਟੇ ਦਿਨ ਕੁੱਟਮਾਰ, ਪੁਲਿਸ ਕਰ ਰਹੀ ਜਾਂਚ

ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 53 ਫ਼ੀਸਦੀ ਘੱਟ ਮੀਂਹ ਪਿਆ ਹੈ। ਇੱਥੇ ਔਸਤਨ 15.4 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਇਸ ਸਾਲ ਇੱਥੇ ਸਿਰਫ਼ 7.3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਮੋਗਾ ਵਿੱਚ 45 ਫੀਸਦੀ, ਹੁਸ਼ਿਆਰਪੁਰ ਵਿੱਚ 38 ਫੀਸਦੀ ਅਤੇ ਐਸਬੀਐਸ ਨਗਰ ਵਿੱਚ 41 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ।

4 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਸਮੇਂ-ਸਮੇਂ ‘ਤੇ ਅਲਰਟ ਜਾਰੀ ਕਰਦਾ ਰਹੇਗਾ।

Exit mobile version