ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਚੰਡੀਗੜ੍ਹ ‘ਚ ਵੀ ਮਾਨਸੂਨ ਦਾ ਅਸਰ – Punjabi News

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਚੰਡੀਗੜ੍ਹ ‘ਚ ਵੀ ਮਾਨਸੂਨ ਦਾ ਅਸਰ

Updated On: 

07 Sep 2024 20:43 PM

Punjab Weather Update: ਪੰਜਾਬ ਵਿੱਚ ਅੱਜ ਸਨਿਚਰਵਾਰ ਨਵਾਂਸ਼ਹਿਰ, ਰੂਪਨਗਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਐਸ.ਏ.ਐਸ.ਨਗਰ, ਪਟਿਆਲਾ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਚ ਮੀਂਹ ਦੇ ਆਸਾਰ, ਚੰਡੀਗੜ੍ਹ ਚ ਵੀ ਮਾਨਸੂਨ ਦਾ ਅਸਰ

ਪੰਜਾਬ 'ਚ ਮੌਸਮ ਦਾ ਹਾਲ

Follow Us On

Punjab Weather Update: ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੀ। ਅੱਜ ਵੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਪਏ ਮੀਂਹ ਕਾਰਨ ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਏਅਰਪੋਰਟ ਖੇਤਰ ਵਿੱਚ ਬੀਤੇ ਦਿਨ 62 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਜਦੋਂ ਕਿ ਪੰਜਾਬ ਦੇ ਪਠਾਨਕੋਟ ‘ਚ 10.8 ਮਿਲੀਮੀਟਰ, ਜਲੰਧਰ ‘ਚ 7.1 ਮਿਲੀਮੀਟਰ, ਸੰਗਰੂਰ ‘ਚ 5.8 ਮਿਲੀਮੀਟਰ, ਰੂਪਨਗਰ ‘ਚ 5.7 ਮਿਲੀਮੀਟਰ, ਲੁਧਿਆਣਾ ‘ਚ 3.6 ਮਿਲੀਮੀਟਰ, ਗੁਰਦਾਸਪੁਰ ‘ਚ 3.4 ਮਿਲੀਮੀਟਰ ਅਤੇ ਐਸਬੀਐਸ ਨਗਰ ‘ਚ 4.5 ਮਿਲੀਮੀਟਰ ਮੀਂਹ ਪਿਆ ਹੈ।

ਪੰਜਾਬ ਵਿੱਚ ਅੱਜ ਸਨਿਚਰਵਾਰ ਨਵਾਂਸ਼ਹਿਰ, ਰੂਪਨਗਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਐਸ.ਏ.ਐਸ.ਨਗਰ, ਪਟਿਆਲਾ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ ਐਨਸੀਆਰ ‘ਚ ਜਲਭਰਾਵ

ਦਿੱਲੀ-ਐਨਸੀਆਰ ਵਿੱਚ ਹੀ ਸਵੇਰੇ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਤਾਂ ਮਿਲੀ ਪਰ ਟੋਏ ਵਾਲੇ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਬਣ ਗਈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਯਾਨੀ ਸ਼ਨੀਵਾਰ ਨੂੰ ਰਾਜਧਾਨੀ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਕਈ ਥਾਵਾਂ ‘ਤੇ ਮੀਂਹ ਵੀ ਦੇਖਣ ਨੂੰ ਮਿਲਿਆ। ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version