ਪੰਜਾਬ ‘ਚ ਮੀਂਹ ਦੇ ਬਣੇ ਆਸਾਰ, ਵੈਸਟਰਨ ਡਿਸਟਰਬੰਸ ਹੋਵੇਗਾ ਐਕਟਿਵ
Punjab Weather: ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 6 ਅਤੇ 7 ਅਕਤੂਬਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਅੱਠ ਤੋਂ ਮੌਸਮ ਬਦਲ ਜਾਵੇਗਾ। ਲਗਾਤਾਰ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਰਹੇਗਾ।
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਇਹ ਸਥਿਤੀ ਪੰਜਾਬ ਅਤੇ ਪਾਕਿਸਤਾਨ ਵਿੱਚ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਦੇ ਸਰਗਰਮ ਹੋਣ ਕਾਰਨ ਪੈਦਾ ਹੋਈ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਠੰਡਾ ਹੋ ਗਿਆ ਹੈ। ਅੱਜ ਵੀ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ। ਜਦੋਂ ਕਿ ਮੌਸਮ ਵਿਭਾਗ ਵੱਲੋਂ ਅਜੇ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਅਜੇ ਵੀ ਆਮ ਤਾਪਮਾਨ ਤੋਂ 2.1 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 37.9 ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਕਮੀ ਆਈ ਹੈ। ਸਭ ਦਾ ਤਾਪਮਾਨ 32 ਡਿਗਰੀ ਤੋਂ ਵੱਧ ਸੀ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 6 ਅਤੇ 7 ਅਕਤੂਬਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਅੱਠ ਤੋਂ ਮੌਸਮ ਬਦਲ ਜਾਵੇਗਾ। ਲਗਾਤਾਰ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਦੱਖਣ-ਪੱਛਮੀ ਖੇਤਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਰਹੇਗਾ। ਇਸੇ ਤਰ੍ਹਾਂ 11 ਤੋਂ 17 ਅਕਤੂਬਰ ਨੂੰ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਤਾਪਮਾਨ ਵੀ ਨਾਰਮਲ ਰਹਿਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਇਸ ਦੇ ਨਾਲ ਹੀ ਇਹ ਮੌਸਮ ਡੇਂਗੂ ਅਤੇ ਮਲੇਰੀਆ ਲਈ ਆਦਰਸ਼ ਹੈ। ਅਜਿਹੇ ‘ਚ ਚੌਕਸ ਰਹਿਣ ਦੀ ਲੋੜ ਹੈ।
ਇਸ ਦੌਰਾਨ ਮੌਸਮ ਵਿਭਾਗ (IMD) ਦਾ ਕਹਿਣਾ ਹੈ ਕਿ ਇਸ ਸਾਲ ਕੜਾਕੇ ਦੀ ਠੰਢ ਪੈ ਸਕਦੀ ਹੈ। ਅਕਤੂਬਰ-ਨਵੰਬਰ ਦੌਰਾਨ ਉੱਤਰੀ ਭਾਰਤ ਅਤੇ ਇਸਦੇ ਆਸਪਾਸ ਦੇ ਖੇਤਰਾਂ ਵਿੱਚ ਲਾ ਨੀਨਾ ਦੇ ਸਰਗਰਮ ਹੋਣ ਦੀ 71 ਪ੍ਰਤੀਸ਼ਤ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਹ ਵੀ ਦੱਸਿਆ ਹੈ ਕਿ ਠੰਡ ਕਿੰਨੀ ਹੋਵੇਗੀ, ਇਸ ਦਾ ਸਹੀ ਅੰਦਾਜ਼ਾ ਨਵੰਬਰ ‘ਚ ਹੀ ਲੱਗ ਸਕੇਗਾ। ਕਿਉਂਕਿ ਇਹ ਅਕਸਰ ਮੰਨਿਆ ਜਾਂਦਾ ਹੈ ਕਿ ਲਾ ਨੀਨਾ ਆਮ ਤੌਰ ‘ਤੇ ਤਾਪਮਾਨ ਵਿੱਚ ਗਿਰਾਵਟ ਦਾ ਕਾਰਨ ਬਣਦੀ ਹੈ। ਇਸ ਕਾਰਨ ਸਰਦੀਆਂ ਵਿੱਚ ਜ਼ਿਆਦਾ ਮੀਂਹ ਪੈਂਦਾ ਹੈ।
ਲਾ ਨੀਨਾ ਕੀ ਹੈ?
ਲਾ ਨੀਨਾ ਇੱਕ ਮੌਸਮ ਦਾ ਪੈਟਰਨ ਹੈ ਜਿਸ ਵਿੱਚ ਭੂਮੱਧ ਪ੍ਰਸ਼ਾਂਤ ਮਹਾਸਾਗਰ ਵਿੱਚ ਸਮੁੰਦਰ ਦੀ ਸਤਹ ਦਾ ਤਾਪਮਾਨ ਔਸਤ ਨਾਲੋਂ ਠੰਢਾ ਹੋ ਜਾਂਦਾ ਹੈ। ਤਾਪਮਾਨ ਕਾਫ਼ੀ ਘੱਟ ਜਾਂਦਾ ਹੈ ਅਤੇ ਮੀਂਹ ਦੀ ਸੰਭਾਵਨਾ ਵਧ ਜਾਂਦੀ ਹੈ। ਇਹ ਪੈਟਰਨ ਆਮ ਤੌਰ ‘ਤੇ ਅਪ੍ਰੈਲ ਅਤੇ ਜੂਨ ਦੇ ਵਿਚਕਾਰ ਸ਼ੁਰੂ ਹੁੰਦਾ ਹੈ, ਇਹ ਸਥਿਤੀ ਤੇਜ਼ ਪੂਰਬੀ ਹਵਾਵਾਂ ਕਾਰਨ ਹੁੰਦੀ ਹੈ, ਜੋ ਸਮੁੰਦਰ ਦੇ ਪਾਣੀ ਨੂੰ ਪੱਛਮ ਵੱਲ ਧੱਕਦੀ ਹੈ, ਜਿਸ ਨਾਲ ਸਮੁੰਦਰ ਦੀ ਸਤ੍ਹਾ ਠੰਢੀ ਹੋ ਜਾਂਦੀ ਹੈ। ਇਹ ਪੈਟਰਨ ਪੂਰੀ ਦੁਨੀਆ ਦੇ ਮੌਸਮ ਨੂੰ ਪ੍ਰਭਾਵਿਤ ਕਰ ਸਕਦਾ ਹੈ। ਅਤੇ ਜੇਕਰ ਦੇਖਿਆ ਜਾਵੇ ਤਾਂ ਇਸ ਵਾਰ ਭਾਰਤ ‘ਚ ਮਾਨਸੂਨ ਪੈਟਰਨ ‘ਚ ਵੀ ਅਜਿਹੀ ਹੀ ਲਹਿਰ ਦੇਖਣ ਨੂੰ ਮਿਲੀ।