AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਪੰਜਾਬ ‘ਚ ਅੱਜ ਬਾਰਿਸ਼ ਤੋਂ ਰਾਹਤ, 7 ਸਤੰਬਕ ਤੱਕ ਕੋਈ ਅਲਰਟ ਨਹੀਂ

Punjab Weather Update: ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 4.3 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਮਾਨਸਾ 'ਚ 33.2 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 28.7 ਡਿਗਰੀ, ਲੁਧਿਆਣਾ 'ਚ 29.2 ਡਿਗਰੀ, ਪਟਿਆਲਾ 'ਚ 29 ਡਿਗਰੀ, ਬਠਿੰਡਾ 'ਚ 32 ਡਿਗਰੀ, ਫਰੀਦਕੋਟ 'ਚ 30 ਡਿਗਰੀ ਦਰਜ ਕੀਤਾ ਗਿਆ।

Punjab Weather: ਪੰਜਾਬ 'ਚ ਅੱਜ ਬਾਰਿਸ਼ ਤੋਂ ਰਾਹਤ, 7 ਸਤੰਬਕ ਤੱਕ ਕੋਈ ਅਲਰਟ ਨਹੀਂ
ਸੰਕੇਤਰ ਤਸਵੀਰ (AI ਤਸਵੀਰ)
tv9-punjabi
| Published: 04 Sep 2025 08:41 AM IST
Share

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ ਹਨ। ਹਾਲਾਂਕਿ, ਅੱਜ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 7 ਸਤੰਬਰ ਤੱਕ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਹਾਲਾਂਕਿ, ਨੈਸ਼ਨਲ ਡਿਸਾਸਟਰ ਮਨੇਜਮੈਂਟ ਅਥਾਰਿਟੀ ਵੱਲੋਂ ਸਮੇਂ-ਸਮੇਂ ‘ਤੇ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਜਾ ਸਕਦੀ ਹੈ। ਪਰ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਸਾਫ਼ ਰਹਿਣ ਕਾਰਨ ਪੰਜਾਬ ‘ਚ ਹੜ੍ਹਾ ਦਾ ਪਾਣੀ ਉੱਤਰ ਸਕਦਾ ਹੈ, ਜਿਸ ਤੋਂ ਬਾਅਦ ਨੁਕਸਾਨ ਦੀ ਅਸਲੀ ਸਥਿਤੀ ਸਪੱਸ਼ਟ ਹੋਵੇਗੀ।

ਤਾਪਮਾਨ ਆਮ ਨਾਲੋਂ 4.3 ਡਿਗਰੀ ਘੱਟ

ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 4.3 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਮਾਨਸਾ ‘ਚ 33.2 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਤਾਪਮਾਨ 28.7 ਡਿਗਰੀ, ਲੁਧਿਆਣਾ ‘ਚ 29.2 ਡਿਗਰੀ, ਪਟਿਆਲਾ ‘ਚ 29 ਡਿਗਰੀ, ਬਠਿੰਡਾ ‘ਚ 32 ਡਿਗਰੀ, ਫਰੀਦਕੋਟ ‘ਚ 30 ਡਿਗਰੀ ਦਰਜ ਕੀਤਾ ਗਿਆ। ਗੁਰਦਾਸਪਰ ‘ਚ 27.5 ਡਿਗਰੀ, ਬੱਲੋਵਾਲ ਸੌਂਖੜੀ(ਐਸਬੀਐਸ ਨਗਰ) ‘ਚ 30 ਡਿਗਰੀ, ਅਬੋਹਰ (ਫਾਜ਼ਿਲਕਾ) ‘ਚ 31.4 ਡਿਗਰੀ, ਫਿਰੋਜ਼ਪੁਰ ‘ਚ 31 ਡਿਗਰੀ, ਹੁਸ਼ਿਆਰਪੁਰ ‘ਚ 30.7 ਡਿਗਰੀ, ਮੁਹਾਲੀ ‘ਚ 30.7 ਡਿਗਰੀ, ਪਠਾਨਕੋਟ ‘ਚ 32 ਡਿਗਰੀ, ਥੀਨ ਡੈਮ (ਪਠਾਨਕੋਟ) ‘ਚ 29.3 ਡਿਗਰੀ, ਭਾਖੜਾ ਡੈਮ (ਰੂਪਨਗਰ) ‘ਚ 30 ਡਿਗਰੀ ਤੇ ਬਲਾਚੌਰ (ਐਸਬੀਐਸ ਨਗਰ) ‘ਚ 30.5 ਡਿਗਰੀ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਚੰਡੀਗੜ੍ਹ ‘ਚ 29.4 ਡਿਗਰੀ ਵੱਝ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।

Pic Source: X/@IMD_Chandigarh

ਬੀਤੇ ਦਿਨ ਬਾਰਿਸ਼ ਦਾ ਹਾਲ

ਬਾਰਿਸ਼ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ‘ਚ ਸ਼ਾਮ 5.30 ਵਜੇ ਤੱਕ 6.4 ਮਿਮੀ, ਪਟਿਆਲਾ ‘ਚ 1.4 ਡਿਗਰੀ, ਹੁਸ਼ਿਆਰਪੁਰ ‘ਚ 1.5 ਡਿਗਰੀ, ਮੁਹਾਲੀ ‘ਚ 18 ਮਿਮੀ, ਪਠਾਨਕੋਟ ‘ਚ 1 ਮਿਮੀ, ਥੀਨ ਡੈਮ (ਪਠਾਨਕੋਟ) 0.5 ਮਿਮੀ ਤੇ ਉੱਥੇ ਹੀ ਲੁਧਿਆਣਾ ‘ਚ ਬਾਰਿਸ਼ ਟ੍ਰੇਸ ਕੀਤੀ ਗਈ। ਚੰਡੀਗੜ੍ਹ ‘ਚ 20.4 ਮਿਮੀ ਬਾਰਿਸ਼ ਦਰਜ ਕੀਤੀ ਗਈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...