ਪੰਜਾਬ ‘ਚ ਅੱਜ ਹਨੇਰੀ ਤੇ ਬਾਰਿਸ਼ ਦੀ ਸੰਭਾਵਨਾ, ਤਾਪਮਾਨ ਅਜੇ ਵੀ ਆਮ ਨਾਲੋਂ ਵੱਧ
Punjab Weather Update: ਬਠਿੰਡਾ 'ਚ ਸਭ ਤੋਂ ਵੱਧ 43.8 ਡਿਗਰੀ ਤਾਪਮਾਨ ਦਰਜ਼ ਕੀਤਾ ਗਿਆ। ਚੰਡੀਗੜ੍ਹ ਦਾ ਤਾਪਮਾਨ 42.2 ਡਿਗਰੀ ਦਰਜ਼ ਕੀਤਾ ਗਿਆ। ਅਗਲੇ 24 ਘੰਟਿਆਂ ਤੱਕ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਵੱਡਾ ਫ਼ਰਕ ਦੇਖਣ ਨੂੰ ਨਹੀਂ ਮਿਲੇਗਾ। ਇਸ ਤੋਂ ਬਾਅਦ, ਸੂਬੇ 'ਚ ਹੌਲੀ-ਹੌਲੀ 3-5 ਡਿਗਰੀ ਗਿਰਾਵਟ ਦੀ ਸੰਭਾਵਨਾ ਹੈ।

ਇੱਕ ਹਫ਼ਤੇ ਤੋਂ ਤੇਜ਼ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਅੱਜ ਲੂ ਤੋਂ ਰਾਹਤ ਮਿਲ ਸਕਦੀ ਹੈ। ਅੱਜ ਸੂਬੇ ‘ਚ ਹਨੇਰੀ ਤੇ ਕੁੱਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਵੀ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 0.7 ਡਿਗਰੀ ਸੈਲਸਿਅਸ ਦੀ ਗਿਰਾਵਟ ਦਰਜ਼ ਕੀਤੀ ਗਈ। ਇਸ ਦੇ ਬਾਵਜੂਦ, ਸੂਬੇ ‘ਚ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਬਣਿਆ ਹੋਇਆ ਹੈ।
ਬਠਿੰਡਾ ‘ਚ ਸਭ ਤੋਂ ਵੱਧ 43.8 ਡਿਗਰੀ ਤਾਪਮਾਨ ਦਰਜ਼ ਕੀਤਾ ਗਿਆ। ਚੰਡੀਗੜ੍ਹ ਦਾ ਤਾਪਮਾਨ 42.2 ਡਿਗਰੀ ਦਰਜ਼ ਕੀਤਾ ਗਿਆ। ਅਗਲੇ 24 ਘੰਟਿਆਂ ਤੱਕ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਵੱਡਾ ਫ਼ਰਕ ਦੇਖਣ ਨੂੰ ਨਹੀਂ ਮਿਲੇਗਾ। ਇਸ ਤੋਂ ਬਾਅਦ, ਸੂਬੇ ‘ਚ ਹੌਲੀ-ਹੌਲੀ 3-5 ਡਿਗਰੀ ਗਿਰਾਵਟ ਦੀ ਸੰਭਾਵਨਾ ਹੈ।
ਹਵਾ ਦਾ ਚੱਕਰਵਾਤੀ ਗੇੜ ਹੁਣ ਪੱਛਮੀ ਰਾਜਸਥਾਨ ਤੇ ਉਸ ਨਾਲ ਲੱਗਦੇ ਪਾਕਿਸਤਾਨ ‘ਤੇ ਸਥਿਤ ਹੈ। ਉੱਥੇ ਹੀ, ਵੈਸਟਰਨ ਡਿਸਟਰਬੈਂਸ ਐਕਟਿਵ ਹੈ। ਅਜਿਹੇ ‘ਚ ਪਠਾਨਕੋਟ, ਨਵਾਂ ਸ਼ਹਿਰ, ਹੋਸ਼ਿਆਰਪੁਰ, ਐਸਏਐਸ ਨਗਰ ਤੇ ਰੂਪਨਗਰ ‘ਚ ਵੱਖ-ਵੱਖ ਥਾਂਵਾ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਤਰਨ ਤਾਰਨ, ਜਲੰਧਰ, ਕਪੂਰਥਲਾ, ਬਰਨਾਲਾ, ਮੋਗਾ, ਸੰਗਰੂਰ ਤੇ ਲੁਧਿਆਣਾ ‘ਚ ਵੱਖ-ਵੱਖ ਥਾਂਵਾ ‘ਤੇ ਲੂ ਤੇ ਰਾਤਾਂ ਗਰਮ ਰਹਿਣ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਪਟਿਆਲਾ ਤੇ ਮੋਹਾਲੀ ‘ਚ ਵੱਖ-ਵੱਖ ਥਾਂਵਾ ‘ਤੇ ਹਨੇਰੀ, ਬਿਜ਼ਲੀ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਅਗਲੇ 24 ਘੰਟਿਆਂ ਵੱਧ ਤੋਂ ਵੱਧ ਤਾਪਮਾਨ ‘ਚ ਜ਼ਿਆਦਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ ਤੇ ਉਸ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਦੀ ਸੰਭਾਵਨਾ ਹੈ। 18 ਤਰੀਕ ਤੱਕ ਵੱਖ-ਵੱਖ ਥਾਂਵਾ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ ਤੇ ਉਸ ਤੋਂ ਬਾਅਦ ਸੂਬੇ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।