Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਰੈੱਡ ਅਲਰਟ ਜਾਰੀ, ਕਈ ਹਿੱਸਿਆਂ ‘ਚ ਜ਼ੀਰੋ ਵਿਜ਼ੀਬਲਿਟੀ

Updated On: 

29 Dec 2023 22:41 PM

ਸੂਬੇ ਦੇ 18 ਜ਼ਿਲ੍ਹਿਆ ਚ ਸੰਘਣੀ ਧੁੰਦ ਵੇਣਖ ਨੂੰ ਮਿਲ ਰਹੀ ਹੈ। ਪੰਜਾਬ ਦੇ ਕਈ ਜਿਲ੍ਹਿਆਂ 'ਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਸੰਘਣੀ ਧੁੰਦ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ 20-50 ਮੀਟਰ ਤੱਕ ਪਹੁੰਚ ਗਈ ਹੈ। ਧੁੰਦ ਕਾਰਨ ਸੜਕ ਤੇ ਵਿਜ਼ੀਬਿਲਟੀ ਨਾ ਹੋਣ ਕਾਰਨ ਹਾਦਸਿਆਂ ਵਿੱਚ ਵੀ ਵਾਧਾ ਹੋਇਆ ਹੈ।

Weather Update: ਮੌਸਮ ਵਿਭਾਗ ਵੱਲੋਂ ਪੰਜਾਬ ਚ ਰੈੱਡ ਅਲਰਟ ਜਾਰੀ, ਕਈ ਹਿੱਸਿਆਂ ਚ ਜ਼ੀਰੋ ਵਿਜ਼ੀਬਲਿਟੀ

ਪੰਜਾਬ ਦੇ 18 ਜਿਲ੍ਹਿਆਂ 'ਚ ਧੁੰਦ ਦਾ ਆਰੈਂਜ ਅਲਰਟ

Follow Us On

ਪੰਜਾਬ (Punjab) ‘ਚ ਠੰਡ ਆਪਣੇ ਸਿਖਰ ‘ਤੇ ਹੈ। ਸੂਬੇ ਦੇ 18 ਜ਼ਿਲ੍ਹਿਆ ਚ ਸੰਘਣੀ ਧੁੰਦ ਵੇਣਖ ਨੂੰ ਮਿਲ ਰਹੀ ਹੈ। ਪੰਜਾਬ ਦੇ ਕਈ ਜਿਲ੍ਹਿਆਂ ‘ਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ (ਆਈਐਮਡੀ) ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰੀ ਭਾਰਤੀ ਰਾਜਾਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ 30 ਦਸੰਬਰ ਤੱਕ ਜਾਰੀ ਰਹੇਗੀ। ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਕੜਾਕੇ ਦੀ ਠੰਢ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਨਵੇਂ ਸਾਲ ਤੋਂ ਧੁੰਦ ਤੋਂ ਕੁਝ ਰਾਹਤ ਮਿਲੇਗੀ ਪਰ 2 ਜਨਵਰੀ ਤੱਕ ਸਥਿਤੀ ਆਮ ਵਾਂਗ ਨਹੀਂ ਹੋ ਰਹੀ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਸੰਘਣੀ ਧੁੰਦ ਦੀ ਲਪੇਟ ਵਿੱਚ ਹਨ। ਉੱਤਰੀ ਭਾਰਤ ‘ਚ ਪਿਛਲੇ ਕਈ ਦਿਨਾਂ ਤੋਂ ਬੇਹੱਦ ਠੰਡ ਪੈ ਰਹੀ ਹੈ। ਸੀਤ ਲਹਿਰ ਕਾਰਨ ਤਾਪਮਾਨ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਦਿੱਲੀ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਸੰਘਣੀ ਧੁੰਦ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ 20-50 ਮੀਟਰ ਤੱਕ ਪਹੁੰਚ ਗਈ ਹੈ। ਧੁੰਦ ਕਾਰਨ ਸੜਕ ਤੇ ਵਿਜ਼ੀਬਿਲਟੀ ਨਾ ਹੋਣ ਕਾਰਨ ਹਾਦਸਿਆਂ ਵਿੱਚ ਵੀ ਵਾਧਾ ਹੋਇਆ ਹੈ।

ਉਡਾਣਾਂ ਅਤੇ ਰੇਲ ਗੱਡੀਆਂ ‘ਤੇ ਪ੍ਰਭਾਵ

ਦੂਜੇ ਪਾਸੇ ਸੰਘਣੀ ਧੁੰਦ ਕਾਰਨ ਵੱਡੀ ਗਿਣਤੀ ਹਵਾਈ ਉਡਾਣਾਂ ਅਤੇ ਰੇਲ ਗੱਡੀਆਂ ਪ੍ਰਭਾਵਿਤ ਹੋ ਰਹੀਆਂ ਹਨ। ਵੀਰਵਾਰ ਨੂੰ 60 ਤੋਂ ਵੱਧ ਉਡਾਣਾਂ ਦੇ ਰੂਟ ਬਦਲ ਦਿੱਤੇ ਗਏ ਅਤੇ ਕਈ ਉਡਾਣਾਂ ਦੇਰੀ ਨਾਲ ਚੱਲੀਆਂ। ਦਿੱਲੀ ਆਉਣ ਵਾਲੀਆਂ ਜ਼ਿਆਦਾਤਰ ਉਡਾਣਾਂ ਨੂੰ ਜੈਪੁਰ, ਲਖਨਊ ਅਤੇ ਇੰਦੌਰ ਸਮੇਤ ਹੋਰ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ ਹੈ।

Exit mobile version