ਪੰਜਾਬ 'ਚ ਗਰਮੀ ਦਾ ਰੈੱਡ ਅਲਰਟ, ਕਈ ਜਿਲ੍ਹਿਆਂ 'ਚ ਵਧੇਗਾ ਪਾਰਾ | Punjab Weather update red alert on heat wave for in all district know full detail in punjabi Punjabi news - TV9 Punjabi

ਪੰਜਾਬ ‘ਚ ਗਰਮੀ ਦਾ ਰੈੱਡ ਅਲਰਟ, ਕਈ ਜਿਲ੍ਹਿਆਂ ‘ਚ ਵਧੇਗਾ ਪਾਰਾ

Updated On: 

23 May 2024 15:23 PM

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਅੱਜ ਇੱਥੇ ਤਾਪਮਾਨ 45 ਡਿਗਰੀ ਤੋਂ ਵੱਧ ਜਾਣ ਦੀ ਸੰਭਾਵਨਾ ਹੈ। ਇਸ ਰਿਪੋਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਤੋਂ ਇਲਾਵਾ ਬਰਨਾਲਾ, ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਚ ਗਰਮੀ ਦਾ ਰੈੱਡ ਅਲਰਟ, ਕਈ ਜਿਲ੍ਹਿਆਂ ਚ ਵਧੇਗਾ ਪਾਰਾ

ਗਰਮੀ ਦਾ ਅਲਰਟ (tv9)

Follow Us On

ਪੰਜਾਬ ਵਿੱਚ ਗਰਮੀ ਦਾ ਕਹਿਰ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਨ੍ਹਾਂ ਗਰਮ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਰਾਹਤ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਪੰਜਾਬ ਦੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਗਿਆ ਹੈ। ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਹੁਣ ਵਧੇਗੀ ਗਰਮੀ

ਮੌਸਮ ਵਿਭਾਗ ਅਨੁਸਾਰ ਪੰਜਾਬ-ਹਰਿਆਣਾ ‘ਤੇ ਪਿਛਲੇ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਇੱਥੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਇਹ ਗਿਰਾਵਟ ਬਹੁਤ ਆਮ ਸੀ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ ਸਥਿਰ ਨਜ਼ਰ ਆਇਆ।

ਪਰ ਹੁਣ ਜਦੋਂ ਵੈਸਟਰਨ ਡਿਸਟਰਬੈਂਸ ਦਾ ਅਸਰ ਘੱਟ ਹੋ ਗਿਆ ਹੈ ਤਾਂ ਗਰਮੀ ਜ਼ੋਰ ਫੜਨੀ ਸ਼ੁਰੂ ਹੋ ਜਾਵੇਗੀ। ਅੱਜ ਤੋਂ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਹਰ ਰੋਜ਼ 1 ਤੋਂ 2 ਡਿਗਰੀ ਤੱਕ ਵਧੇਗਾ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ ‘ਚ ਵਾਧਾ ਹੋਵੇਗਾ ਅਤੇ ਇਹ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ।

ਜਲੰਧਰ-ਬੁੱਧਵਾਰ ਨੂੰ ਸ਼ਹਿਰ ਦਾ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।

ਲੁਧਿਆਣਾ- ਬੀਤੇ ਦਿਨ ਸ਼ਹਿਰ ਦਾ ਤਾਪਮਾਨ 41.9 ਡਿਗਰੀ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਸੀ। ਅੱਜ ਤਾਪਮਾਨ 2 ਡਿਗਰੀ ਦੇ ਕਰੀਬ ਵਧੇਗਾ। ਇੱਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਤੱਕ ਪਹੁੰਚ ਸਕਦਾ ਹੈ।

ਪਟਿਆਲਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ। ਪਰ ਅੱਜ ਤਾਪਮਾਨ 43 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ 43 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ।

Related Stories
ਪੰਜਾਬ ‘ਚ ਫਿਲਮ ਐਮਰਜੈਂਸੀ ਨਹੀਂ ਚੱਲਣ ਦਿੱਤੀ ਜਾਵੇਗੀ, ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਅਹਿਮ ਫੈਸਲਾ
Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਦਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ
Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
ਪਟਿਆਲਾ ਲਾਅ ਯੂਨੀਵਰਸਿਟੀ ਵਿਵਾਦ ‘ਚ ਆਇਆ ਨਵਾਂ ਮੋੜ: CM ਮਾਨ ਨੇ ਵਿਦਿਆਰਥੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
Exit mobile version