ਪੰਜਾਬ ਦੇ 14 ਜਿਲ੍ਹਿਆਂ ‘ਚ ਧੁੰਦ ਦਾ ਅਲਰਟ, ਪਹਾੜਾਂ ‘ਚ ਬਰਫਬਾਰੀ ਕਾਰਨ ਵਧੀ ਠੰਡ
ਮੌਸਮ ਵਿਗਿਆਨ ਕੇਂਦਰ ਅਨੁਸਾਰ, ਪੰਜਾਬ ਦੇ 14 ਜਿਲ੍ਹਿਆਂ- ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਰਟ, ਲੁਧਿਆਣਾ, ਬਠਿੰਡਾ, ਬਰਨਾਲਾ, ਮੋਗਾ, ਮਾਨਸਾ ਤੇ ਸੰਗਰੂਰ 'ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ ਹੈ। ਮੌਸਮ ਵਿਗਿਆਨੀਆਂ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ।
ਜੰਮੂ-ਕਸ਼ਮੀਰ ‘ਚ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ‘ਚ ਠੰਡ ਵੱਧਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਜ਼ਿਆਦਾ ਬਦਲਾਅ ਦੇਖਣ ਨੂੰ ਨਹੀਂ ਮਿਲਿਆ, ਪਰ ਇਸ ਹਫ਼ਤੇ ਦੇ ਅੰਤ ਤੱਕ ਤਾਪਮਾਨ ‘ਚ 2 ਤੋਂ 5 ਡਿਗਰੀ ਦੀ ਗਿਰਾਵਟ ਦੇਖੀ ਜਾ ਸਕਦੀ ਹੈ। ਪੰਜਾਬ ‘ਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਸੂਬਿਆਂ ‘ਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ, ਜਿਸ ਕਾਰਨ ਵਿਜੀਬਿਲਟੀ ਵੀ ਘੱਟ ਰਹਿਣ ਵਾਲੀ ਹੈ। ਚੰਡੀਗੜ੍ਹ ਵਿੱਚ ਧੁੰਦ ਦਾ ਅਸਰ ਤਾਂ ਨਹੀਂ ਦਿਖਾਈ ਦੇਵੇਗਾ, ਪਰ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਖਰਾਬ ਬਣਿਆ ਹੋਇਆ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ, ਪੰਜਾਬ ਦੇ 14 ਜਿਲ੍ਹਿਆਂ- ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਰਟ, ਲੁਧਿਆਣਾ, ਬਠਿੰਡਾ, ਬਰਨਾਲਾ, ਮੋਗਾ, ਮਾਨਸਾ ਤੇ ਸੰਗਰੂਰ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ ਹੈ। ਮੌਸਮ ਵਿਗਿਆਨੀਆਂ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ।
ਪ੍ਰਦੂਸ਼ਣ ਤੋਂ ਪੰਜਾਬ ਨੂੰ ਰਾਹਤ, ਚੰਡੀਗੜ੍ਹ ‘ਚ ਅਜੇ ਵੀ ਰੈੱਡ ਜ਼ੋਨ
ਪ੍ਰਦੂਸ਼ਣ ਤੋਂ ਪੰਜਾਬ ਦੇ ਕਈ ਸੂਬਿਆਂ ਨੂੰ ਥੋੜ੍ਹੀ ਰਾਹਤ ਮਿਲੀ ਹੈ, ਪਰ ਚੰਡੀਗੜ੍ਹ ਅਜੇ ਵੀ ਗੈਸ ਚੈਂਬਰ ਬਣਿਆ ਹੋਇਆ ਹੈ, ਜਿੱਥੇ ਅਧਿਕਤਮ AQI 382 ਦਰਜ ਕੀਤਾ ਗਿਆ। ਅੰਮ੍ਰਿਤਸਰ ਜਿੱਥੇ ਪ੍ਰਦੂਸ਼ਣ ਦਾ ਪੱਧਰ ਕਾਫੀ ਖਰਾਬ ਸੀ, ਉੱਥੇ AQI 200 ਦੇ ਕਰੀਬ ਹੈ। ਲੁਧਿਆਣਾ ਤੇ ਅੰਮ੍ਰਿਤਸਰ ਨੂੰ ਛੱਡ ਕੇ ਸਾਰੇ ਸੂਬਿਆਂ ਦਾ 200 ਤੋਂ ਥੱਲੇ ਹੈ।