AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ, ਜਾਣੋਂ ਆਪਣੇ ਜਿਲ੍ਹੇ ਦੇ ਮੌਸਮ ਦਾ ਹਾਲ

Punjab Weather Update: ਅੰਮ੍ਰਿਤਸਰ ਅਤੇ ਮਾਨਸਾ ਵਿੱਚ ਸ਼ਾਮ ਨੂੰ ਭਾਰੀ ਮੀਂਹ ਪਿਆ। ਅੰਮ੍ਰਿਤਸਰ ਵਿੱਚ, ਮੀਂਹ ਦੇ ਨਾਲ-ਨਾਲ ਹਨੇਰੀ ਵੀ ਆਈ। ਜੰਡਿਆਲਾ ਗੁਰੂ ਵਿੱਚ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੇ ਹਨੇਰੀ ਕਾਰਨ ਦੋ ਬਾਈਕ ਸਵਾਰਾਂ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਸੜਕ 'ਤੇ ਡਿੱਗ ਪਏ। ਮੌਸਮ ਵਿਭਾਗ ਦੀ ਮੰਨੀਏ ਤਾਂ ਸਰਗਰਮ ਪੱਛਮੀ ਗੜਬੜੀ ਦੇ ਕਾਰਨ, ਅਗਲੇ ਤਿੰਨ ਦਿਨਾਂ ਤੱਕ ਕਈ ਇਲਾਕਿਆਂ ਵਿੱਚ ਭਾਰੀ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ 'ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ, ਜਾਣੋਂ ਆਪਣੇ ਜਿਲ੍ਹੇ ਦੇ ਮੌਸਮ ਦਾ ਹਾਲ
lalit-sharma
| Updated On: 11 Jun 2026 19:32 PM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ ਤੋਂ ਬਾਅਦ ਜੋਰਦਾਰ ਮੀਂਹ ਪਿਆ। ਉੱਧਰ ਮੋਹਾਲੀ ਵਿੱਚ ਸਵੇਰੇ ਤੇਜ਼ ਗਰਜ ਤੋਂ ਬਾਅਦ ਹਲਕੀ ਬਾਰਿਸ਼ ਹੋਈ, ਜਦੋਂ ਕਿ ਲੁਧਿਆਣਾ ਵਿੱਚ ਗਰਜ ਨਾਲ ਗੜੇਮਾਰੀ ਹੋਈ। ਖੰਨਾ ਵਿੱਚ ਇੱਕ 150 ਸਾਲ ਪੁਰਾਣਾ ਦਰੱਖਤ ਬਿਜਲੀ ਡਿੱਗਣ ਨਾਲ ਕਈ ਘਰਾਂ ‘ਤੇ ਡਿੱਗ ਗਿਆ, ਜਿਸ ਨਾਲ ਛੱਤਾਂ ਅਤੇ ਕੰਧਾਂ ਨੂੰ ਨੁਕਸਾਨ ਪਹੁੰਚਿਆ। ਅੰਮ੍ਰਿਤਸਰ ਵਿੱਚ ਕਈ ਟੀਨ ਦੇ ਸ਼ੈੱਡਾਂ ਅਤੇ ਦਰਖ਼ਤਾਂ ਦੇ ਡਿੱਗਣ ਦੀ ਖ਼ਬਰ ਆ ਰਹੀ ਹੈ।

ਅੰਮ੍ਰਿਤਸਰ ਵਿੱਚ ਦਿਨ ਵੇਲ੍ਹੇ ਹੀ ਹਨੇਰਾ ਛਾ ਗਿਆ। ਪਹਿਲਾਂ ਸ਼ਹਿਰ ਵਿੱਚ ਤੇਜ ਤੁਫਾਨ ਆਇਆ, ਉਸਤੋਂ ਬਾਅਦ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਵੱਡੀ ਗਿਣਤੀ ਵਿੱਚ ਗੁਰੂ ਦੀ ਨਗਰੀ ਪਹੁੰਚੇ ਸ਼ਰਧਾਲੂਆਂ ਨੇ ਵੀ ਬਦਲੇ ਮੌਸਮ ਦਾ ਆਨੰਦ ਮਾਣਿਆ। ਹਾਲਾਂਕਿ ਤੇਜ ਤੂਫਾਨ ਨਾਲ ਕਿਧਰੇ ਦਰਖਤ ਡਿੱਗ ਪਏ ਤਾਂ ਕਿਧਰੇ ਟੀਨ ਦੀਆਂ ਸ਼ੈਡਾਂ ਉਖੜ ਦੇ ਹਵਾ ਵਿੱਚ ਉੜ ਗਈਆਂ। ਇੱਥੇ ਇੱਕ ਸ਼ਖਸ ਦੀ ਮੌਤ ਦੀ ਵੀ ਖਬਰ ਹੈ।

ਮੌਸਮ ਵਿਭਾਗ ਦਾ ਅਲਰਟ

ਮੌਸਮ ਵਿਭਾਗ ਨੇ ਪੱਛਮੀ ਗੜਬੜ ਦੇ ਪ੍ਰਭਾਵ ਕਾਰਨ ਅੱਜ (11 ਜੂਨ) ਤੋਂ ਪੰਜਾਬ ਭਰ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਲਈ ਆਰੇਂਸ ਅਲਰਟ ਜਾਰੀ ਕੀਤਾ ਹੈ। ਬੁੱਧਵਾਰ ਨੂੰ ਰਾਜ ਦਾ ਵੱਧ ਤੋਂ ਵੱਧ ਤਾਪਮਾਨ ਸਿਰਫ 0.1 ਡਿਗਰੀ ਘੱਟ ਗਿਆ। ਇਸ ਦੇ ਬਾਵਜੂਦ, ਤਾਪਮਾਨ ਆਮ ਨਾਲੋਂ 4.4 ਡਿਗਰੀ ਵੱਧ ਰਿਹਾ। ਬਠਿੰਡਾ ਵਿੱਚ ਤਾਪਮਾਨ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।

ਅਜੇ ਪੰਜਾਬ ਨਹੀਂ ਪਹੁੰਚਿਆ ਹੈ ਮਾਨਸੂਨ

ਮੌਸਮ ਵਿਭਾਗ ਦੇ ਅਨੁਸਾਰ, ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ ਅਤੇ ਅਗਲੇ 3-4 ਦਿਨਾਂ ਵਿੱਚ ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਓਡੀਸ਼ਾ, ਝਾਰਖੰਡ, ਬਿਹਾਰ ਅਤੇ ਪੱਛਮੀ ਬੰਗਾਲ ਦੇ ਹੋਰ ਇਲਾਕਿਆਂ ਵਿੱਚ ਪਹੁੰਚ ਸਕਦਾ ਹੈ। ਮਾਨਸੂਨ ਅਜੇ ਪੰਜਾਬ ਵਿੱਚ ਨਹੀਂ ਪਹੁੰਚਿਆ ਹੈ। ਹਾਲਾਂਕਿ, ਇੱਕ ਵੈਦਰ ਸਿਸਟਮ ਪੰਜਾਬ ਤੋਂ ਬਿਹਾਰ ਤੱਕ ਫੈਲਿਆ ਹੋਇਆ ਹੈ, ਅਤੇ ਇੱਕ ਪੱਛਮੀ ਗੜਬੜੀ ਵੀ ਸਰਗਰਮ ਹੈ। ਇਸ ਕਾਰਨ, ਅਗਲੇ ਕੁਝ ਦਿਨਾਂ ਲਈ ਪੰਜਾਬ ਵਿੱਚ ਮੌਸਮ ਬਦਲਦਾ ਰਹੇਗਾ।

ਸਰਗਰਮ ਪੱਛਮੀ ਗੜਬੜ ਦੇ ਕਾਰਨ, ਅਗਲੇ ਤਿੰਨ ਦਿਨਾਂ ਲਈ ਕਈ ਖੇਤਰਾਂ ਵਿੱਚ ਤੇਜ਼ ਗਰਜ ਅਤੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਸਮੇਤ 10 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ।

ਦੱਸ ਦੇਈਏ ਕਿ ਅੱਜ ਪੰਜਾਬ ਭਰ ‘ਚ ਹਨੇਰੀ-ਤੂਫ਼ਾਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (60-70 ਕਿਲੋਮੀਟਰ ਪ੍ਰਤੀ ਘੰਟਾ ਜੋ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀਆਂ ਹਨ) ਦਾ ਅਲਰਟ ਜਾਰੀ ਕੀਤਾ ਹੋਇਆ ਸੀ।

ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ ਤੇ ਮੁਕਤਸਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦੀ ਵੀ ਚੇਤਾਵਨੀ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ਦੇ ਜ਼ਿਆਦਾਤਰ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...