AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਤੇਜ਼ ਹਵਾਵਾਂ-ਬਿਜਲੀ ਚਮਕਣ ਤੇ ਗਰਜ ਦਾ ਅਲਰਟ

Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 3.8 ਡਿਗਰੀ ਰਿਹਾ।

ਪੰਜਾਬ 'ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਤੇਜ਼ ਹਵਾਵਾਂ-ਬਿਜਲੀ ਚਮਕਣ ਤੇ ਗਰਜ ਦਾ ਅਲਰਟ
ਪੰਜਾਬ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ (ਫਾਈਲ ਫੋਟੋ)
tv9-punjabi
| Updated On: 01 Feb 2026 07:47 AM IST

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ‘ਚ ਤੇਜ਼ ਹਵਾਵਾਂ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖ ਬਾਣੀ ਕੀਤੀ ਗਈ ਹੈ। ਉੱਥੇ ਹੀ, ਅਗਲੇ ਤਿੰਨ ਦਿਨਾਂ ਤੱਕ ਯਾਨੀ ਕਿ 2 ਤੋਂ 4 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਤਿੰਨ ਦਿਨਾਂ ਲਈ ਧੁੰਦ ਤੇ ਸੀਤ ਲਹਿਰ ਦਾ ਵੀ ਕੋਈ ਅਲਰਟ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਦੀ ਸਥਿਤੀ ਅਨੁਸਾਰ ਮੌਸਮ ਵਿਗਿਆਨ ਕੇਂਦਰ ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤਾ ਜਾ ਸਕਦਾ ਹੈ।

ਗਰਜ-ਤੇਜ਼ ਹਵਾਵਾਂ ਦੇ ਨਾਲ ਬਿਜਲੀ ਚਮਕਣਾ

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ਮੁਹਾਲੀ ‘ਚ ਗਰਜ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਨਾਲ) ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਤੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 3.8 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.2 ਡਿਗਰੀ, ਲੁਧਿਆਮਾ ਦਾ 5.4 ਡਿਗਰੀ, ਪਟਿਆਲਾ ਦਾ 5.6 ਡਿਗਰੀ, ਬਠਿੰਡਾ ਦਾ 4.0 ਡਿਗਰੀ, ਗੁਰਦਾਸਪੁਰ ਦਾ 6.0 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ) ਨਗਰ ਦਾ 6.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 7.7 ਡਿਗਰੀ ਦਰਜ ਕੀਤਾ ਗਿਆ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...