AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੱਜ ਤੋਂ ਮੌਨਸੂਨ ਪੈ ਰਿਹਾ ਸੁਸਤ, ਹੁਣ ਕਦੋਂ ਹੋਵੇਗਾ ਐਕਟਿਵ? ਜਾਣੋ ਮੌਸਮ ਦਾ ਹਾਲ…

Punjab Weather Update: ਬੀਤੇ 24 ਘੰਟਿਆਂ ਦੀ ਗੱਲ ਕਰੀਏ ਦਾ ਵੱਧ ਤੋਂ ਵੱਧ ਤਾਪਮਾਨ 4.6 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ ਨੰਗਲ 'ਤੇ ਰਿਪੋਰਟ ਕੀਤਾ ਗਿਆ, ਜੋ ਕਿ 32.6 ਡਿਗਰੀ ਰਿਹਾ ਹੈ। ਸੂਬੇ 'ਚ 10 ਜ਼ਿਲ੍ਹੇ ਅਜਿਹੇ ਸਨ, ਜਿੱਥੇ ਤਾਪਮਾਨ 30 ਡਿਗਰੀ ਤੋਂ ਘੱਟ ਰਿਪੋਰਟ ਕੀਤਾ ਗਿਆ, ਜਿਨ੍ਹਾਂ 'ਚ ਅੰਮ੍ਰਿਤਸਰ 'ਚ 29.1 ਡਿਗਰੀ, ਪਟਿਆਲਾ 'ਚ 29.8 ਡਿਗਰੀ ਤੇ ਪਠਾਨਕੋਟ 'ਚ 28.9 ਡਿਗਰੀ, ਫਰੀਦਕੋਟ 'ਚ 28.5 ਡਿਗਰੀ ਤੇ ਬਠਿੰਡਾ 'ਚ 28.2 ਡਿਗਰੀ ਦਰਜ ਕੀਤਾ ਗਿਆ।

ਅੱਜ ਤੋਂ ਮੌਨਸੂਨ ਪੈ ਰਿਹਾ ਸੁਸਤ, ਹੁਣ ਕਦੋਂ ਹੋਵੇਗਾ ਐਕਟਿਵ? ਜਾਣੋ ਮੌਸਮ ਦਾ ਹਾਲ...
ਸੰਕੇਤਕ ਤਸਵੀਰ (Pic: Meta AI)
tv9-punjabi
| Updated On: 11 Jul 2025 06:57 AM IST
Share

ਪੰਜਾਬ ‘ਚ ਮੌਨਸੂਨ ਅੱਜ ਤੋਂ ਸੁਸਤ ਪੈ ਰਿਹਾ ਹੈ। ਅੱਜ ਸਿਰਫ਼ ਤਿੰਨ ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ‘ਚ ਹਾਲਾਤ ਆਮ ਰਹਿਣਗੇ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਆਉਣ ਵਾਲੇ 4 ਦਿਨ ‘ਚ ਹਾਲਾਤ ਆਮ ਰਹਿਣਗੇ। ਉੱਥ ਹੀ , ਬੀਤੇ ਦਿਨਾਂ ‘ਚ ਹੋਈ ਲਗਾਤਾਰ ਬਾਰਿਸ਼ ਦੇ ਚੱਲਦੇ ਤਾਪਮਾਨ ‘ਚ ਲਗਾਤਾਰ ਕਮੀਂ ਦੇਖਣ ਨੂੰ ਮਿਲੀ। ਸੂਬੇ ਦੇ ਔਸਤ ਤਾਪਮਾਨ ‘ਚ 2.4 ਡਿਗਰੀ ਦੀ ਕਮੀਂ ਦੇਖਣ ਨੂੰ ਮਿਲੀ ਹੈ।

ਬੀਤੇ 24 ਘੰਟਿਆਂ ਦੀ ਗੱਲ ਕਰੀਏ ਦਾ ਵੱਧ ਤੋਂ ਵੱਧ ਤਾਪਮਾਨ 4.6 ਡਿਗਰੀ ਘੱਟ ਬਣਿਆ ਹੋਇਆ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ ਨੰਗਲ ‘ਤੇ ਰਿਪੋਰਟ ਕੀਤਾ ਗਿਆ, ਜੋ ਕਿ 32.6 ਡਿਗਰੀ ਰਿਹਾ ਹੈ। ਸੂਬੇ ‘ਚ 10 ਜ਼ਿਲ੍ਹੇ ਅਜਿਹੇ ਸਨ, ਜਿੱਥੇ ਤਾਪਮਾਨ 30 ਡਿਗਰੀ ਤੋਂ ਘੱਟ ਰਿਪੋਰਟ ਕੀਤਾ ਗਿਆ, ਜਿਨ੍ਹਾਂ ‘ਚ ਅੰਮ੍ਰਿਤਸਰ ‘ਚ 29.1 ਡਿਗਰੀ, ਪਟਿਆਲਾ ‘ਚ 29.8 ਡਿਗਰੀ ਤੇ ਪਠਾਨਕੋਟ ‘ਚ 28.9 ਡਿਗਰੀ, ਫਰੀਦਕੋਟ ‘ਚ 28.5 ਡਿਗਰੀ ਤੇ ਬਠਿੰਡਾ ‘ਚ 28.2 ਡਿਗਰੀ ਦਰਜ ਕੀਤਾ ਗਿਆ।

ਵੀਰਵਾਰ ਸਵੇਰੇ 5:30 ਵਜੇ ਤੱਕ ਅੰਮ੍ਰਿਤਸਰ ‘ਚ 22.5 ਮਿਮੀ ਬਾਰਿਸ਼, ਪਠਾਨਕੋਟ ‘ਚ 22 ਮਿਮੀ, ਬਠਿੰਡਾ ‘ਚ 9 ਮਿਮੀ, ਮੋਗਾ ‘ਚ 6.5 ਮਿਮੀ, ਫਾਜ਼ਿਲਕਾ ‘ਚ 4 ਮਿਮੀ ਤੇ ਪਟਿਆਲਾ ‘ਚ 2 ਮਿਮੀ ਦਰਜ ਕੀਤੀ ਗਈ।

16 ਜੁਲਾਈ ਤੋਂ ਫਿਰ ਐਕਟਿਵ ਹੋਵੇਗਾ ਮੌਨਸੂਨ

ਅੱਜ ਤੋਂ ਮੌਨਸੂਨ ਸੁਸਤ ਪੈ ਰਿਹਾ ਹੈ ਤੇ ਅਗਲੇ 4 ਦਿਨ ਹਾਲਾਤ ਆਮ ਰਹਿਣਗੇ। 4 ਦਿਨਾਂ ਬਾਅਦ ਫਿਰ ਤੋਂ ਬਦਲਾਅ ਦੇਖਣ ਨੂੰ ਮਿਲੇਗਾ। ਅਗਲੇ ਚਾਰ ਦਿਨਾਂ ‘ਚ ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ ਤੇ ਲੋਕਾਂ ਨੂੰ ਹੁਮਸ ਪਰੇਸ਼ਾਨ ਕਰ ਸਕਦੀ ਹੈ। 16 ਜੁਲਾਈ ਤੋਂ ਸੂਬੇ ‘ਚ ਦੋਬਾਰਾ ਬਾਰਿਸ਼ ਦੇ ਹਾਲਾਤ ਬਣ ਰਹੇ ਹਨ।

ਪੰਜਾਬ ਦੇ ਕੁੱਝ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਹਲਕੇ ਬੱਦਲ ਰਹਿਣਗੇ ਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 24 ਤੋਂ 33 ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਹਲਕੇ ਬੱਦਲ ਰਹਿਣਗੇ ਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 24 ਤੋਂ 33 ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਹਲਕੇ ਬੱਦਲ ਰਹਿਣਗੇ ਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 26 ਤੋਂ 32 ਵਿਚਕਾਰ ਰਹਿ ਸਕਦਾ ਹੈ।

ਮੁਹਾਲੀ- ਹਲਕੇ ਬੱਦਲ ਰਹਿਣਗੇ ਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 24 ਤੋਂ 33 ਵਿਚਕਾਰ ਰਹਿ ਸਕਦਾ ਹੈ।

ਪਟਿਆਲਾ-ਹਲਕੇ ਬੱਦਲ ਰਹਿਣਗੇ ਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 26 ਤੋਂ 34 ਵਿਚਕਾਰ ਰਹਿ ਸਕਦਾ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...