ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦੇ ਮੌਸਮ ਦਾ ਹਾਲ

Published: 

16 Jul 2026 07:09 AM IST

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 41.3 ਡਿਗਰੀ ਰਿਹਾ।

ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦੇ ਮੌਸਮ ਦਾ ਹਾਲ

ਸੰਕੇਤਕ ਤਸਵੀਰ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਫਿਰੋਜ਼ਪੁਰ, ਫਾਜ਼ਿਲਾਕ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮੁਕਤਸਰ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਗਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

17 ਜੁਲਾਈ ਨੂੰ ਵੀ ਇਨ੍ਹਾਂ ਹੀ 7 ਜ਼ਿਲ੍ਹਿਆਂ- ਫਿਰੋਜ਼ਪੁਰ, ਫਾਜ਼ਿਲਾਕ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮੁਕਤਸਰ ਤੇ ਮਾਨਸਾ ਦੇ ਲਈ ਹੁੰਮਸ ਭਰੀ ਗਰਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਗਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

18 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਤੇ ਪਟਿਆਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

19 ਜੁਲਾਈ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 41.3 ਡਿਗਰੀ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਚੰਡੀਗੜ੍ਹ ਸਿਟੀ) 36.7
ਚੰਡੀਗੜ੍ਹ (ਏਅਰਪੋਰਟ) [IAF] 36
ਅੰਮ੍ਰਿਤਸਰ 34.6
ਲੁਧਿਆਣਾ 36.4
ਪਟਿਆਲਾ 37.6
ਪਠਾਨਕੋਟ 35.1
ਬਠਿੰਡਾ 38
ਫ਼ਰੀਦਕੋਟ (AMFU) 36.5
ਗੁਰਦਾਸਪੁਰ (AMFU) 34.5
ਬੱਲੋਵਾਲ ਸੌਂਖੜੀ (SBS ਨਗਰ) 35
ਬਠਿੰਡਾ ਏਅਰਪੋਰਟ [AWS] 40.4
ਬਠਿੰਡਾ (AMFU) [AWS] 36.8
ਫ਼ਰੀਦਕੋਟ (AMFU) [AWS] 41.3
ਅਬੋਹਰ (FASC) [AWS] 38.8
ਫ਼ਿਰੋਜ਼ਪੁਰ [AWS] 36
ਫ਼ਿਰੋਜ਼ਪੁਰ (KVK) [AWS] 36.5
ਹੁਸ਼ਿਆਰਪੁਰ [AWS] 35.2
ਸਲੇਰਨ (ਹੁਸ਼ਿਆਰਪੁਰ) [AWS] 33.9
ਲੁਧਿਆਣਾ (AMFU) [AWS] 34.4
ਮੋਗਾ [AWS] 35.2
ਮੋਹਾਲੀ [AWS] 36.2
ਮੁਕਤਸਰ [AWS] 36.4
ਕੇਵੀਕੇ ਪਠਾਨਕੋਟ [AWS] 35.3
ਥੀਨ ਡੈਮ (ਪਠਾਨਕੋਟ) [AWS] 35.3
ਰੂਪਨਗਰ (KVK) [AWS] 35.4
ਭਾਖੜਾ ਡੈਮ (ਨੰਗਲ) 38.7
ਸ੍ਰੀ ਆਨੰਦਪੁਰ ਸਾਹਿਬ (IMD) 38.8
ਸਮਰਾਲਾ [AWS] 35
Follow Us