AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਅੱਜ ਤੂਫ਼ਾਨ-ਗੜ੍ਹੇਮਾਰੀ ਦਾ ਅਲਰਟ, ਤਾਪਮਾਨ ‘ਚ ਗਿਰਾਵਟ; ਜਾਣੋ ਮੌਸਮ ਦਾ ਹਾਲ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 6.1 ਡਿਗਰੀ ਸੈਲਸੀਅਮ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 23.7 ਪਠਾਨਕੋਟ ਦਾ ਦਰਜ ਕੀਤਾ ਗਿਆ।

ਪੰਜਾਬ 'ਚ ਅੱਜ ਤੂਫ਼ਾਨ-ਗੜ੍ਹੇਮਾਰੀ ਦਾ ਅਲਰਟ, ਤਾਪਮਾਨ 'ਚ ਗਿਰਾਵਟ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (Photo Credit: AI)
ramandeep
| Published: 20 Mar 2026 06:53 AM IST

ਪੰਜਾਬ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 4 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਅੱਜ ਬਿਜਲੀ ਚਮਕਣ-ਬਦਲ ਗਰਜਣ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਰੇਂਜ ਅਲਰਟ

ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਤੂਫ਼ਾਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਿਜਲੀ ਚਮਕਣ, ਬਦਲ ਗਰਜਣ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਤੇ ਗੜ੍ਹੇਮਾਰੀ ਦਾ ਅਲਰਟ ਹੈ।

ਯੈਲੋ ਅਲਰਟ

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਰਨਾਲਾ ਤੇ ਬਠਿੰਡਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ-ਬਿਜਲੀ ਚਮਕਣ, ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਤੇ ਗੜ੍ਹੇਮਾਰੀ ਦਾ ਅਲਰਟ ਹੈ।

ਬਾਰਿਸ਼ ਦੀ ਭਵਿੱਖਬਾਣੀ

ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਅੱਜ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਸੰਗਰੂਰ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 6.1 ਡਿਗਰੀ ਸੈਲਸੀਅਮ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 23.7 ਪਠਾਨਕੋਟ ਦਾ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 22.1 ਡਿਗਰੀ, ਲੁਧਿਆਣਾ ਦਾ 23.4 ਡਿਗਰੀ, ਪਟਿਆਲਾ ਦਾ 21.6 ਡਿਗਰੀ, ਗੁਰਦਾਸਪੁਰ ਦਾ 22.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 20.2 ਡਿਗਰੀ, ਫਾਜ਼ਿਲਕਾ ਦਾ 20.5 ਡਿਗਰੀ, ਹੁਸ਼ਿਆਰਪੁਰ ਦਾ 21.7 ਡਿਗਰੀ, ਮੁਹਾਲੀ ਦੀ 22.4 ਡਿਗਰੀ, ਪਠਾਨਕੋਟ ਦਾ 20.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 22.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 22.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 20.8 ਡਿਗਰੀ ਦਰਜ ਕੀਤਾ ਗਿਆ।

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...