AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 22 ਤੇ 23 ਜਨਵਰੀ ਨੂੰ ਇਨ੍ਹਾਂ ਇਲਾਕਿਆਂ ‘ਚ ਬਾਰਿਸ਼

Punjab Weather: ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 2.8 ਡਿਗਰੀ, ਅੰਮ੍ਰਿਤਸਰ 'ਚ ਦਰਜ ਕੀਤਾ ਗਿਆ।

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, 22 ਤੇ 23 ਜਨਵਰੀ ਨੂੰ ਇਨ੍ਹਾਂ ਇਲਾਕਿਆਂ 'ਚ ਬਾਰਿਸ਼
ਸੰਕੇਤਕ ਤਸਵੀਰ
tv9-punjabi
| Updated On: 21 Jan 2026 07:13 AM IST

ਪੰਜਾਬ ‘ਚ ਬੀਤੇ ਇੱਕ-ਦੋ ਦਿਨਾਂ ਤੋਂ ਠੰਡ ਤੋਂ ਥੋੜ੍ਹੀ ਰਾਹਤ ਹੈ। ਅੱਜ ਵੀ ਮੌਸਮ ਵਿਗਿਆਨ ਕੇਂਦਰ ਨੇ ਸਿਰਫ਼ 7 ਜ਼ਿਲ੍ਹਿਆਂ ‘ਚ ਹੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ , ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ਭਰ ‘ਚ ਮੌਸਮ ਖੁਸ਼ਕ ਰਹੇਗਾ, ਜਦਕਿ ਕੱਲ੍ਹ ਤੋਂ ਮੌਸਮ ਦਾ ਮਿਜ਼ਾਜ ਬਦਲੇਗਾ। ਕੱਲ੍ਹ ਤੇ ਪਰਸੋਂ ਯਾਨੀ ਕਿ 22 ਤੇ 23 ਜਨਵਰੀ ਨੂੰ ਸੂਬੇ ‘ਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

22 ਜਨਵਰੀ ਯਾਨੀ ਕੀ ਕੱਲ੍ਹ ਕਿਵੇਂ ਰਹੇਗਾ ਮੌਸਮ?

ਬਿਜਲੀ ਦੇ ਗਰਜਣ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਰੇਲਕੋਟਲਾ ‘ਚ ਬਿਜਲੀ ਚਮਕਣ ਤੇ ਬੱਦਲ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਤੇਜ਼ ਹਵਾਵਾਂ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਹੈ।

ਹਲਕੀ ਤੋਂ ਮੱਧਮ ਬਾਰਿਸ਼: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਰੂਪਨਗਰ ਦੇ ਕੁੱਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ , ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਦੂਰ-ਦੁਰਾਡੇ ਥਾਂਵਾਂ ‘ਤੇ ਬਾਰਿਸ਼ ਹੋ ਸਕਦੀ ਹੈ।

23 ਜਨਵਰੀ ਦਾ ਮੌਸਮ

ਬਿਜਲੀ ਤੇ ਗਰਜਣ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ‘ਚ ਦੂਰ-ਦੁਰਾਡੇ ਥਾਂਵਾਂ ‘ਤੇ ਬਿਜਲੀ ਚਮਕਣ ਤੇ ਬੱਦਲ ਗਰਜਣ ਦਾ ਅਲਰਟ ਹੈ। ਇਸ ਤੋਂ ਇਲਾਵਾ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਸਐਸ ਨਗਰ ਮੁਹਾਲੀ ‘ਚ ਦੂਰ-ਦੁਰਾਡੇ ਥਾਂਵਾਂ ‘ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਨਾਲ ਤੇਜ਼ ਹਵਾਵਾਂ ਤੇ ਬਿਜਲੀ ਚਮਕਣ-ਬੱਦਲ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਹਲਕੀ ਤੋਂ ਮੱਧਮ ਬਾਰਿਸ਼: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਦੇ ਜ਼ਿਆਦਾਤਰ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।

ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੀਆਂ ਕੁੱਝ ਥਾਂਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਫਾਜ਼ਿਲਕਾ, ਫਰੀਦਕੋਟ ਤੇ ਮੁਕਤਸਰ ‘ਚ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੀ ਸੰਭਾਵਨਾ ਹੈ।

ਬੀਤੇ ਦਿਨ ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 2.8 ਡਿਗਰੀ, ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ।

ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 5.4 ਡਿਗਰੀ, ਪਟਿਆਲਾ ਦਾ 8.4 ਡਿਗਰੀ, ਪਠਾਨਕੋਟ ਦਾ 4.7 ਡਿਗਰੀ, ਬਠਿੰਡਾ ਦਾ 5.2 ਡਿਗਰੀ, ਫਰੀਦਕੋਟ ਦਾ 5.2 ਡਿਗਰੀ, ਗੁਰਦਾਸਪੁਰ ਦਾ 7.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.4 ਡਿਗਰੀ, ਹੁਸ਼ਿਆਰਪੁਰ ਦਾ 6.0 ਡਿਗਰੀ, ਮਾਨਸਾ ਦਾ 7.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 9.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 7.9 ਡਿਗਰੀ ਦਰਜ ਕੀਤਾ ਗਿਆ।

Follow Us
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...