AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੱਜ ਪੰਜਾਬ ਭਰ ‘ਚ ਬਾਰਿਸ਼ ਦੀ ਸੰਭਾਵਨਾ, ਬਿਜਲੀ ਚਮਕਣ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ

Punjab Weather Alert: ਬੀਤੇ ਦਿਨ ਸੂਬੇ ਦੇ ਘੱਟੋ-ਘੱਟੋ ਔਸਤ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 3 ਡਿਗਰੀ ਸੈਲਸੀਅਸ ਰਿਹਾ।

ਅੱਜ ਪੰਜਾਬ ਭਰ 'ਚ ਬਾਰਿਸ਼ ਦੀ ਸੰਭਾਵਨਾ, ਬਿਜਲੀ ਚਮਕਣ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ
ਸੰਕੇਤਕ ਤਸਵੀਰ (Pic: Meta AI)
Follow Us
tv9-punjabi
| Updated On: 22 Jan 2026 07:15 AM IST

ਅੱਜ ਪੰਜਾਬ ਭਰ ‘ਚ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਸੂਬੇ ਭਰ ‘ਚ ਤੇਜ਼ ਹਵਾਵਾਂ, ਬਿਜਲੀ ਚਮਕਣ ਤੇ ਗਰਜਣ ਦਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦਾ ਅਲਰਟ ਹੈ। ਉੱਥੇ ਹੀ, ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਕੱਲ੍ਹ ਵੀ ਸੂਬੇ ਭਰ ‘ਚ ਬਾਰਿਸ਼ ਦੀ ਸੰਭਾਵਨਾ ਹੈ।

ਅੱਜ ਕਿੱਥੇ-ਕਿੱਥੇ ਅਲਰਟ?

ਬਿਜਲੀ ਚਮਕਣ, ਗਰਜਣ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ ਤੇ ਰੂਪਨਗਰ ਦੀਆਂ ਕੁੱਝ ਥਾਵਾਂ ‘ਤੇ ਬਿਜਲੀ ਚਮਕਣ, ਗਰਜਣ ਤੇ 40-50 ਤੋਂ ਲੈ ਕੇ 60 ਕਿਲੋਮੀਟਰ ਪ੍ਰਤੀ ਘੰਟੇ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਹੈ। ਇਸ ਦੇ ਨਾਲ ਹੀ ਇੱਥੇ ਗੜ੍ਹੇਮਾਰੀ ਦਾ ਅਲਰਟ ਵੀ ਜਾਰੀ ਹੈ।

ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਦੂਰ-ਦੁਰਾਡੇ ਇਲਾਕਿਆਂ ‘ਚ ਬਿਜਲੀ ਚਮਕਣ, ਗਰਜਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਸੰਭਾਵਨਾ: ਪਠਾਨਕੋਟ, ਗੁਰਦਾਸਪੁਰ ਤੇ ਅੰਮ੍ਰਿਤਸਰ ਦੀਆਂ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਮੱਧ ਬਾਰਿਸ਼ ਦੀ ਸੰਭਾਵਨਾ ਹੈ।

ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ ਤੇ ਰੂਪਨਗਰ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੀਆਂ ਕੁੱਝ ਥਾਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਘੱਟੋ-ਘੱਟੋ ਔਸਤ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 3 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.3 ਡਿਗਰੀ, ਲੁਧਿਆਣਾ ਦਾ 6.2 ਡਿਗਰੀ, ਪਟਿਆਲਾ ਦਾ 6.4 ਡਿਗਰੀ, ਪਠਾਨਕੋਟ ਦਾ 4.0 ਡਿਗਰੀ, ਬਠਿੰਡਾ ਦਾ 3.8 ਡਿਗਰੀ, ਗੁਰਦਾਸਪੁਰ ਦਾ 5.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 6.0 ਡਿਗਰੀ, ਫਿਰੋਜ਼ਪੁਰ ਦਾ 4.8 ਡਿਗਰੀ, ਹੁਸ਼ਿਆਰਪੁਰ ਦਾ 4.0 ਡਿਗਰੀ, ਮਾਨਸਾ ਦਾ 5.7 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 6.9 ਡਿਗਰੀ, ਤੇ ਸ੍ਰੀ ਅਨੰਦਪੁਰ ਸਾਹਿਬ ਰੂਪਨਗਰ ਦਾ 5.3 ਡਿਗਰੀ ਦਰਜ ਕੀਤਾ ਗਿਆ।

ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.3 ਡਿਗਰੀ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਏਅਪੋਰਟ ਦਾ ਘੱਟੋ-ਘੱਟ ਤਾਪਮਾਨ 5.9 ਡਿਗਰੀ ਦਰਜ ਕੀਤਾ ਗਿਆ।

ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ...
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE...
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ......
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ...
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...