ਹਿਮਾਚਲ ਪ੍ਰਦੇਸ਼ ‘ਚ ਫਸਿਆ ਮੌਨਸੂਨ, ਅੱਜ ਪੰਜਾਬ ‘ਚ ਹੋ ਸਕਦਾ ਦਾਖਲ, 16 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ
Punjab Weather Update: ਪੰਜਾਬ 'ਚ ਅਗਲਾ ਹਫ਼ਤਾ ਮੌਸਮ ਦੇ ਲਿਹਾਜ਼ ਨਾਲ ਕਾਫ਼ੀ ਐਕਟਿਵ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ 22 ਤੋਂ 27 ਜੂਨ ਤੱਕ ਅਲਰਟ ਜਾਰੀ ਕੀਤਾ ਹੈ, ਜਿਸ 'ਚ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮੀਂਹ, ਬੱਦਲ ਗਰਜਣ, ਬਿਜ਼ਲੀ ਚਮਕਣ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। 22 ਜੂਨ ਯਾਨੀ ਅੱਜ ਭਾਰੀ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ 23 ਤੋਂ 27 ਜੂਨ ਲਗਾਤਾਰ ਬੱਦਲ ਗਰਜਣ, ਬਿਜਲੀ ਚਮਕਣ ਤੇ ਮੀਂਹ ਦੀ ਸੰਭਾਵਨਾ ਹੈ। 24 ਤੇ 25 ਜੂਨ ਨੂੰ ਬਹੁੱਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਵੱਲ ਵੱਧਦਾ ਮੌਨਸੂਨ ਹਿਮਾਚਲ ਪ੍ਰਦੇਸ਼ ‘ਚ ਫੱਸ ਗਿਆ ਹੈ। ਬੀਤੇ 24 ਘੰਟਿਆਂ ‘ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ ਹੈ, ਜੇਕਰ ਇਸ ‘ਚ ਹਲਚਲ ਹੁੰਦੀ ਹੈ ਤਾਂ ਅੱਜ ਪੰਜਾਬ ‘ਚ ਮੌਨਸੂਨ ਦਾਖਲ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਅੱਜ ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1 ਡਿਗਰੀ ਸੈਲਸਿਅਸ ਦੀ ਗਿਰਾਵਟ ਦਰਜ ਕੀਤੀ ਗਈ। ਤਾਪਮਾਨ ਆਮ ਨਾਲੋਂ ਅਜੇ ਵੀ 1.9 ਡਿਗਰੀ ਘੱਟ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ‘ਚ ਸਭ ਤੋਂ ਵੱਧ ਤਾਪਮਾਨ 38.8 ਡਿਗਰੀ, ਬਠਿੰਡਾ ‘ਚ ਦਰਜ ਕੀਤਾ ਗਿਆ। ਮੌਸਮ ਵਿਗਆਨੀਆਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਮੌਨਸੂਨ ਦੇ ਹੋਰ ਅੱਗੇ ਵਧਣ ਨਾਲ ਤਾਪਮਾਨ ‘ਚ ਹੋਰ ਗਿਰਾਵਟ ਦਰਜ ਕੀਤੀ ਗਈ ਹੈ।
16 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 2 ‘ਚ ਆਰੇਂਜ਼ ਅਲਰਟ
ਪਠਾਨਕੋਟ ਤੇ ਹੋਸ਼ਿਆਰਪੁਰ ਜ਼ਿਲ੍ਹੇ ‘ਚ ਅੱਜ ਮੀਂਹ ਦਾ ਆਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਬਰਨਾਲਾ, ਮਾਨਸਾ, ਪਟਿਆਲਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ‘ਚ ਅਗਲਾ ਹਫ਼ਤਾ ਮੌਸਮ ਦੇ ਲਿਹਾਜ਼ ਨਾਲ ਕਾਫ਼ੀ ਐਕਟਿਵ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ 22 ਤੋਂ 27 ਜੂਨ ਤੱਕ ਅਲਰਟ ਜਾਰੀ ਕੀਤਾ ਹੈ, ਜਿਸ ‘ਚ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਮੀਂਹ, ਬੱਦਲ ਗਰਜਣ, ਬਿਜ਼ਲੀ ਚਮਕਣ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।
22 ਜੂਨ ਯਾਨੀ ਅੱਜ ਭਾਰੀ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ 23 ਤੋਂ 27 ਜੂਨ ਲਗਾਤਾਰ ਬੱਦਲ ਗਰਜਣ, ਬਿਜਲੀ ਚਮਕਣ ਤੇ ਮੀਂਹ ਦੀ ਸੰਭਾਵਨਾ ਹੈ। 24 ਤੇ 25 ਜੂਨ ਨੂੰ ਬਹੁੱਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਅੱਜ ਕੁੱਝ ਸ਼ਹਿਰਾਂ ਦੇ ਮੌਸਮ ਦੀ ਜਾਣਕਾਰੀ
ਅੰਮ੍ਰਿਤਸਰ: ਹਲਕੇ ਬਦਲ ਰਹਿਣਗੇ ਦੇ ਮੀਂਹ ਦਾ ਅਨੁਮਾਨ। ਤਾਪਮਾਨ 28 ਤੋਂ 32 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ: ਹਲਕੇ ਬਦਲ ਰਹਿਣਗੇ ਦੇ ਮੀਂਹ ਦਾ ਅਨੁਮਾਨ। ਤਾਪਮਾਨ 28 ਤੋਂ 34 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ: ਹਲਕੇ ਬਦਲ ਰਹਿਣਗੇ ਦੇ ਮੀਂਹ ਦਾ ਅਨੁਮਾਨ। ਤਾਪਮਾਨ 28 ਤੋਂ 34 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ: ਹਲਕੇ ਬਦਲ ਰਹਿਣਗੇ ਦੇ ਮੀਂਹ ਦਾ ਅਨੁਮਾਨ। ਤਾਪਮਾਨ 27 ਤੋਂ 34 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ: ਹਲਕੇ ਬਦਲ ਰਹਿਣਗੇ ਦੇ ਮੀਂਹ ਦਾ ਅਨੁਮਾਨ। ਤਾਪਮਾਨ 27 ਤੋਂ 32 ਡਿਗਰੀ ਵਿਚਕਾਰ ਰਹਿਣ ਦੀ ਸੰਭਾਵਨਾ ਹੈ।