ਪੰਜਾਬ ਦੇ 11 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਦੇ ਕਰੀਬ; ਜਾਣੋ ਮੌਸਮ ਦਾ ਹਾਲ
Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 28.7 ਡਿਗਰੀ ਸੈਲਸੀਅਸ, ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ।
ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸੂਬੇ ਦੇ 11 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਕੱਲ੍ਹ ਦੇ ਦਿਨ ਯਾਨੀ ਕਿ 24 ਮਾਰਚ ਨੂੰ ਮੌਸਮ ਸਾਫ਼ ਰਹੇਗਾ। ਹਾਲਾਂਕਿ, ਕੱਲ੍ਹ ਤੋਂ ਬਾਅਦ 25 ਤੇ 26 ਮਾਰਚ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 28.7 ਡਿਗਰੀ ਸੈਲਸੀਅਸ, ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 26.9 ਡਿਗਰੀ, ਲੁਧਿਆਣਾ ਦਾ 27.8 ਡਿਗਰੀ, ਪਟਿਆਲਾ ਦਾ 28.6 ਡਿਗਰੀ, ਫਰੀਦਕੋਟ ਦਾ 27.2 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 26.0 ਡਿਗਰੀ, ਫਾਜ਼ਿਲਕਾ ਦਾ 28.0 ਡਿਗਰੀ, ਫਿਰੋਜ਼ਪੁਰ ਦਾ 28.3 ਡਿਗਰੀ, ਹੁਸ਼ਿਆਰਪੁਰ ਦਾ 25.9 ਡਿਗਰੀ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਮੁਹਾਲੀ ਦਾ ਵੱਧੋ-ਵੱਧ ਤਾਪਮਾਨ 27.7 ਡਿਗਰੀ, ਪਠਾਨਕੋਟ ਦਾ 26.0 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 25.6 ਡਿਗਰੀ, ਰੋਪੜ ਦਾ 26.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 28.1 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 28.1 ਡਿਗਰੀ ਦਰਜ ਕੀਤਾ ਗਿਆ।