ਪੰਜਾਬ ‘ਚ ਅੱਜ ਵੀ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ ‘ਚ ਕੋਲਡ ਡੇਅ ਦੀ ਚੇਤਾਵਨੀ; ਜਾਣੋ ਮੌਸਮ ਦਾ ਹਾਲ
Punjab Weather Update: ਅੱਜ ਵੀ ਸੂਬੇ ਭਰ 'ਚ ਧੁੰਦ ਦਾ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਾਰ ਜ਼ਿਲ੍ਹਿਆਂ 'ਚ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਅੱਜ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ।
ਪੰਜਾਬ ‘ਚ ਕੜਾਕੇ ਦੀ ਠੰਡ ਦੇ ਨਾਲ ਧੁੰਦ ਦਾ ਦੌਰ ਜਾਰੀ ਹੈ। ਅੱਜ ਵੀ ਸੂਬੇ ਭਰ ‘ਚ ਧੁੰਦ ਦਾ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਾਰ ਜ਼ਿਲ੍ਹਿਆਂ ‘ਚ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਅੱਜ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ।
ਆਰੇਂਜ ਅਲਰਟ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮਲੇਰਕੋਟਲਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਯੈਲੋ ਅਲਰਟ
ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਰੂਪਨਗਰ, ਸਾਹਿਬਜ਼ਾਦਾ ਅਜਿਤ ਸਿੰਘ ਨਗਰ (ਮੁਹਾਲੀ) ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।
ਕੋਲਡ ਡੇਅ
ਇਸ ਦੇ ਨਾਲ ਹੀ ਸੂਬੇ ਦੇ ਚਾਰ ਜ਼ਿਲ੍ਹਿਆ- ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਤੇ ਮੁਕਤਸਰ ‘ਚ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ ‘ਚ ਜ਼ਿਆਦਾ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਘੱਟੋ-ਘੱਟ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਨਾਲੋਂ 3.5 ਡਿਗਰੀ ਵੱਧ ਬਣਿਆ ਹੋਇਆ ਹੈ। ਸੂਬੇ ‘ਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ‘ਚ 5.3 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.0 ਡਿਗਰੀ, ਲੁਧਿਆਣਾ ਦਾ 9.4 ਡਿਗਰੀ, ਪਟਿਆਲਾ ਦਾ 9.8 ਡਿਗਰੀ, ਪਠਾਨਕੋਟ ਦਾ 7.6 ਡਿਗਰੀ, ਬਠਿੰਡਾ ਦਾ 7.2 ਡਿਗਰੀ, ਫਰੀਦਕੋਟ ਦਾ 5.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.5 ਡਿਗਰੀ ਦਰਜ ਕੀਤਾ ਗਿਆ।
ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 8.5 ਡਿਗਰੀ, ਹੁਸ਼ਿਆਰਪੁਰ ਦਾ 6.6 ਡਿਗਰੀ, ਸਮਰਾਲਾ (ਲੁਧਿਆਣਾ) ਦਾ 9.6 ਡਿਗਰੀ, ਮਾਨਸਾ ਦਾ 8.3 ਡਿਗਰੀ, ਮੁਹਾਲੀ ਦਾ 12.1 ਡਿਗਰੀ, ਭਾਖੜਾ ਡੈਮ ਰੂਪਨਗਰ ਦਾ 9.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ ਵੀ 9.7 ਡਿਗਰੀ ਦਰਜ ਕੀਤਾ ਗਿਆ।


