AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਵੱਧੋ-ਵੱਧ ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ

Punjab Weather Alert: ਪੰਜਾਬ ਦਾ ਔਸਤ ਵੱਧੋ-ਵੱਧ ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਪੰਜਾਬ ਦੇ ਵੱਧੋ-ਵੱਧ ਤਾਪਮਾਨ 'ਚ ਬੀਤੇ ਦਿਨ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਵੱਧੋ-ਵੱਧ ਤਾਪਮਾਨ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ 'ਚ ਦਰਜ ਕੀਤਾ ਗਿਆ, ਜੋ ਕਿ 28.6 ਡਿਗਰੀ ਸੈਲਸੀਅਸ ਰਿਹਾ।

Punjab Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਵੱਧੋ-ਵੱਧ ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ
ਪੰਜਾਬ ‘ਚ 14 ਮਾਰਚ ਤੋਂ ਬਦਲੇਗਾ ਮੌਸਮ , ਗਰਜ-ਚਮਕ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
tv9-punjabi
| Updated On: 27 Feb 2026 08:17 AM IST

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ‘ਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹੇਗਾ। ਸੂਬੇ ਭਰ ‘ਚ ਮੌਸਮ ਖੁਸ਼ਕ ਰਹੇਗਾ। ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।

ਵੱਧ ਤੋਂ ਵੱਧ ਤਾਪਮਾਨ

ਦੂਜੇ ਪਾਸੇ, ਪੰਜਾਬ ਦਾ ਔਸਤ ਵੱਧੋ-ਵੱਧ ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਪੰਜਾਬ ਦੇ ਵੱਧੋ-ਵੱਧ ਤਾਪਮਾਨ ‘ਚ ਬੀਤੇ ਦਿਨ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਵੱਧੋ-ਵੱਧ ਤਾਪਮਾਨ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ ‘ਚ ਦਰਜ ਕੀਤਾ ਗਿਆ, ਜੋ ਕਿ 28.6 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26.7 ਡਿਗਰੀ, ਲੁਧਿਆਣਾ ਦਾ 28.0 ਡਿਗਰੀ, ਪਟਿਆਲਾ ਦਾ 28.3 ਡਿਗਰੀ, ਬਠਿੰਡਾ ਦਾ 28.5 ਡਿਗਰੀ, ਫਰੀਦਕੋਟ ਦਾ 27.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 26.2 ਡਿਗਰੀ, ਹੁਸ਼ਿਆਰਪੁਰ ਦਾ 26.4 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 26.0 ਡਿਗਰੀ, ਮੁਹਾਲੀ ਦਾ 27.6 ਡਿਗਰੀ, ਪਠਾਨਕੋਟ ਦਾ 25.0 ਡਿਗਰੀ, ਰੋਪੜ ਦਾ 26.9 ਡਿਗਰੀ, ਤੇ ਭਾਖੜਾ ਡੈਮ (ਰੂਪਨਗਰ) ਦਾ 28.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 27.7 ਡਿਗਰੀ ਦਰਜ ਕੀਤਾ ਗਿਆ।

ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ?

ਉੱਥੇ ਹੀ, ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.1 ਡਿਗਰੀ ਦਾ ਵਾਧਾ ਦਰਜ ਕੀਤਾ। ਹਾਲਾਂਕਿ, ਇਹ ਆਮ ਨਾਲੋਂ 2.6 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 9.4 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 11.5 ਡਿਗਰੀ, ਲੁਧਿਆਣਾ ਦਾ 13.8 ਡਿਗਰੀ, ਪਟਿਆਲਾ ਦਾ 14.6 ਡਿਗਰੀ, ਫਰੀਦਕੋਟ ਦਾ 10.6 ਡਿਗਰੀ, ਗੁਰਦਾਸਪੁਰ ਦਾ 10.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 14.0 ਡਿਗਰੀ, ਫਿਰੋਜ਼ਪੁਰ ਦਾ 10.8 ਡਿਗਰੀ, ਹੁਸ਼ਿਆਰਪੁਰ ਦਾ 12.3 ਡਿਗਰੀ, ਬਠਿੰਡਾ ਦਾ 13.0 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 13.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 14.0 ਡਿਗਰੀ ਦਰਜ ਕੀਤਾ ਗਿਆ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...