ਪੰਜਾਬ: ਅੱਜ 11 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ, ਬੀਤੇ ਤਿੰਨ ਦਿਨਾਂ ‘ਚ ਆਮ ਨਾਲੋਂ ਵੱਧ ਮੀਂਹ
Punjab Weather Update: ਮੌਸਮ ਵਿਭਾਗ ਅਨੁਸਾਰ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 38.6 ਡਿਗਰੀ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਤਾਪਮਾਨ 33.7 ਡਿਗਰੀ, ਲੁਧਿਆਣਾ ਤੇ ਪਟਿਆਲਾ ਦਾ 35.4 ਡਿਗਰੀ, ਫਰੀਦਕੋਟ ਦਾ 34.5 ਡਿਗਰੀ ਤੇ ਜਲੰਧਰ ਦਾ 34.7 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ, ਵੀਰਵਾਰ ਨੂੰ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਤੇ ਹੁਸ਼ਿਆਰਪੁਰ 'ਚ ਹਲਕੀ ਬਾਰਿਸ਼ ਦਰਜ ਕੀਤੀ ਗਈ।

ਪੰਜਾਬ ‘ਚ ਅੱਜ ਇੱਕ ਵਾਰ ਫਿਰ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜੂਨ ਤੋਂ ਬਾਅਦ ਹੁਣ ਜੁਲਾਈ ‘ਚ ਵੀ ਮੌਸਮ ਮਿਹਰਬਾਨ ਹੈ ਤੇ ਇਸ ਪੂਰੇ ਮਹੀਨੇ ਆਮ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬੀਤੇ ਦਿਨ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਜਾਰੀ ਹੈ। ਵੱਧ ਤੋਂ ਵੱਧ ਤਾਪਮਾਨ ‘ਚ 1 ਡਿਗਰੀ ਦੀ ਕਮੀਂ ਦੇਖੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 38.6 ਡਿਗਰੀ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਤਾਪਮਾਨ 33.7 ਡਿਗਰੀ, ਲੁਧਿਆਣਾ ਤੇ ਪਟਿਆਲਾ ਦਾ 35.4 ਡਿਗਰੀ, ਫਰੀਦਕੋਟ ਦਾ 34.5 ਡਿਗਰੀ ਤੇ ਜਲੰਧਰ ਦਾ 34.7 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ, ਵੀਰਵਾਰ ਨੂੰ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ ਦਰਜ ਕੀਤੀ ਗਈ।
ਸੂਬੇ ‘ਚ ਮੌਨਸੂਨ ਜੁਲਾਈ ਮਹੀਨੇ ਵੀ ਮਿਹਰਬਾਨ ਨਜ਼ਰ ਆ ਰਿਹਾ ਹੈ। ਬੀਤੇ 3 ਦਿਨਾਂ ‘ਚ ਬਾਰਿਸ਼ ਆਮ ਨਾਲੋਂ 198 ਫ਼ੀਸਦੀ ਵੱਧ ਰਿਕਾਰਡ ਕੀਤੀ ਗਈ ਹੈ। ਇਨ੍ਹਾਂ ਦਿਨਾਂ ‘ਚ ਆਮ ਤੌਰ ‘ਤੇ ਬਾਰਿਸ਼ 15 ਮਿਮੀ ਤੱਕ ਹੋਣ ਦੀ ਸੰਭਾਵਨਾ ਹੁੰਦੀ ਹੈ, ਜਦਕਿ ਹੁਣ ਤੱਕ ਯਾਨੀ 3 ਜੁਲਾਈ ਤੱਕ 44.7 ਮਿਮੀ ਬਾਰਿਸ਼ ਰਿਕਾਰਡ ਕੀਤੀ ਗਈ ਹੈ।
11 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਯੈਲੋ ਅਲਰਟ
ਪੰਜਾਬ ‘ਚ ਅੱਜ 11 ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੁਹਾਲੀ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਤੱਕ ਪੰਜਾਬ ‘ਚ ਮੀਂਹ ਵਾਲੇ ਹਾਲਾਤ ਬਣੇ ਰਹਿਣਗੇ।
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 6 ਤੇ 7 ਜੁਲਾਈ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ, ਜਦਕਿ 8 ਤੇ 9 ਜੁਲਾਈ ਨੂੰ ਵੀ ਕਈ ਥਾਂਵਾਂ ‘ਤੇ ਇਸੇ ਤਰ੍ਹਾਂ ਦੀ ਬਾਰਿਸ਼ ਜਾਰੀ ਰਹਿ ਸਕਦੀ ਹੈ। ਵਿਭਾਗ ਨੇ ਉੱਤਰੀ ਤੇ ਪੂਰਵੀ ਹਿੱਸਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ
ਜਿਨ੍ਹਾਂ ਜ਼ਿਲ੍ਹਿਆਂ ‘ਚ ਜ਼ਿਆਦਾ ਬਾਰਿਸ਼ ਹੋ ਸਕਦੀ ਹੈ, ਉਨ੍ਹਾਂ ‘ਚ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੁਹਾਲੀ ਤੇ ਰੂਪਨਗਰ ਦਾ ਨਾਮ ਸ਼ਾਮਲ ਹੈ। ਇੱਥੇ ਭਾਰੀ ਬਾਰਿਸ਼ ਹੋ ਸਕਦੀ ਹੈ।