Punjab Weather Update: ਪੰਜਾਬ ਦਾ ਤਾਪਮਾਨ ਆਮ ਨਾਲੋਂ 7.1 ਡਿਗਰੀ ਵੱਧ, ਮੌਸਮ ਰਹੇਗਾ ਸਾਫ਼
Punjab Weather: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਸੂਬੇ 'ਚ ਆਮ ਨਾਲੋਂ 7.1 ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ 'ਚ ਦਰਜ ਕੀਤਾ ਗਿਆ, ਜੋ ਕਿ 33.6 ਡਿਗਰੀ ਰਿਹਾ।
(ਸੰਕੇਤਕ ਤਸਵੀਰ) AI Generated Photo
ਪੰਜਾਬ ‘ਚ ਦਿਨੋਂ-ਦਿਨ ਗਰਮੀ ਵੱਧਦੀ ਜਾ ਰਹੀ ਹੈ। ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੇ ਅਪਡੇਟ ਅਨੁਸਾਰ ਅੱਜ ਸੂਬੇ ‘ਚ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਆਉਣ ਵਾਲੇ ਤਿੰਨ ਦਿਨ ਵੀ ਮੌਸਮ ਸਾਫ਼ ਤੇ ਖੁਸ਼ਕ ਰਹੇਗਾ। ਮੌਸਮ ਨੂੰ ਲੈ ਕੇ ਨਾ ਤਾਂ ਕੋਈ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾ ਹੀ ਬਾਰਿਸ਼ ਨੂੰ ਲੈ ਕੇ ਕੋਈ ਵੀ ਭਵਿੱਖਬਾਣੀ ਕੀਤੀ ਗਈ ਹੈ।
ਵੱਧ ਤੋਂ ਵੱਧ ਤਾਪਮਾਨ
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਸੂਬੇ ‘ਚ ਆਮ ਨਾਲੋਂ 7.1 ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ ਕੀਤਾ ਗਿਆ, ਜੋ ਕਿ 33.6 ਡਿਗਰੀ ਰਿਹਾ।
ਇਹ ਵੀ ਪੜ੍ਹੋ
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 30.7 ਡਿਗਰੀ, ਲੁਧਿਆਣਾ ਦਾ 32.2 ਡਿਗਰੀ, ਪਟਿਆਲਾ 33.2 ਡਿਗਰੀ, ਬਠਿੰਡਾ 32.8 ਡਿਗਰੀ, ਫਰੀਦਕੋਟ ਦਾ 33.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.0 ਡਿਗਰੀ, ਫਿਰੋਜ਼ਪੁਰ ਦਾ 33.3 ਡਿਗਰੀ, ਹੁਸ਼ਿਆਰਪੁਰ ਦਾ 31.4 ਡਿਗਰੀ, ਮੁਹਾਲੀ ਦਾ 32.0 ਡਿਗਰੀ, ਪਠਾਨਕੋਟ ਦਾ 31.3 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 31.3 ਡਿਗਰੀ, ਰੋਪੜ ਦਾ 31.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33.1 ਡਿਗਰੀ ਦਰਜ ਕੀਤਾ ਗਿਆ।
