ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

Updated On: 

08 Jul 2026 07:00 AM IST

Punjab Weather: ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 42.4 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 6 ਜ਼ਿਲ੍ਹਿਆਂ ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

ਸੰਕੇਤਕ ਤਸਵੀਰ

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਵਿਗਿਆਨ ਕੇਂਦਰ ਨੇ ਸੂਬੇ ਦੇ ਹਰ ਜ਼ਿਲ੍ਹੇ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਅੱਜ ਸਾਰੇ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਤੇ ਪਟਿਆਲਾ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

9 ਜਲੁਾਈ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਲਈ ਬਾਰਿਸ਼ ਦਾ ਯੈਲੋ ਅਲਰਟ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

10 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ਨੂੰ ਛੱਡ ਕੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

11 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ ਨੂੰ ਛੱਡ ਕੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 42.4 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.6 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 35.5 ਡਿਗਰੀ, ਅੰਮ੍ਰਿਤਸਰ ਦਾ 36.0 ਡਿਗਰੀ, ਲੁਧਿਆਣਾ ਦਾ 35.0 ਡਿਗਰੀ, ਪਟਿਆਲਾ ਦਾ 34.6 ਡਿਗਰੀ, ਪਠਾਨਕੋਟ ਦਾ 36.3 ਡਿਗਰੀ, ਬਠਿੰਡਾ ਦਾ 39.0 ਡਿਗਰੀ, ਫਰੀਦਕੋਟ ਦਾ 37.0 ਡਿਗਰੀ, ਗੁਰਦਾਸਪੁਰ ਦਾ 35.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.5 ਡਿਗਰੀ, ਬਠਿੰਡਾ ਏਅਰਪੋਰਟ ਦਾ 40.7 ਡਿਗਰੀ, ਬਠਿੰਡਾ ਦਾ 36.6 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ 39.4 ਡਿਗਰੀ, ਫਿਰੋਜ਼ਪੁਰ ਦਾ 36.3 ਡਿਗਰੀ, ਮੋਗਾ ਦਾ 35.7 ਡਿਗਰੀ, ਮੁਹਾਲੀ ਦ 36.9 ਡਿਗਰੀ, ਮੁਕਤਸਰ ਦਾ 35.8 ਡਿਗਰੀ, ਪਠਾਨਕੋਟ ਦਾ 37.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 36.6 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 37.8 ਡਿਗਰੀ ਤੇ ਸੰਗਰੂਰ ਦਾ 32.3 ਡਿਗਰੀ ਦਰਜ ਕੀਤਾ ਗਿਆ।

Follow Us