Punjab Weather : ਪੰਜਾਬ ਦੇ 2 ਜ਼ਿਲ੍ਹਿਆਂ ‘ਚ ਯੈਲੋ ਅਲਰਟ ਤਾਂ 5 ‘ਚ ਚੰਗਾ ਮੀਂਹ ਪੈਣ ਦੀ ਸੰਭਾਵਨਾ

Updated On: 

02 Aug 2024 10:57 AM IST

Punjab Weather Update: ਅੱਜ ਪੰਜਾਬ ਦੇ 2 ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਤੋਂ ਇਲਾਵਾ ਗੁਰਦਾਸਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ 50 ਤੋਂ 75 ਫੀਸਦੀ ਅਤੇ ਬਾਕੀ ਰਾਜਾਂ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather : ਪੰਜਾਬ ਦੇ 2 ਜ਼ਿਲ੍ਹਿਆਂ ਚ ਯੈਲੋ ਅਲਰਟ ਤਾਂ 5 ਚ ਚੰਗਾ ਮੀਂਹ ਪੈਣ ਦੀ ਸੰਭਾਵਨਾ

ਮੀਂਹ

Follow Us On

Punjab Weather Update: ਪੰਜਾਬ ਵਿੱਚ ਅਗਸਤ ਦੇ ਪਹਿਲੇ ਦਿਨ ਸਵੇਰ ਤੱਕ 15.4 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਜਦੋਂ ਕਿ ਸ਼ਾਮ ਤੱਕ ਬਠਿੰਡਾ ਵਿੱਚ 88 ਮਿਲੀਮੀਟਰ, ਫਰੀਦਕੋਟ ਵਿੱਚ 43 ਮਿਲੀਮੀਟਰ, ਫਾਜ਼ਿਲਕਾ ਵਿੱਚ 24.5 ਮਿਲੀਮੀਟਰ, ਫਿਰੋਜ਼ਪੁਰ ਵਿੱਚ 6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 11 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਵੀਰਵਾਰ ਸ਼ਾਮ ਤੱਕ ਸੂਬੇ ਦੇ ਤਾਪਮਾਨ ‘ਚ 5.8 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰ ਕੇ 33.4 ਡਿਗਰੀ ਤੱਕ ਪਹੁੰਚ ਗਿਆ।

ਅੱਜ ਪੰਜਾਬ ਦੇ 2 ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਤੋਂ ਇਲਾਵਾ ਗੁਰਦਾਸਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ 50 ਤੋਂ 75 ਫੀਸਦੀ ਅਤੇ ਬਾਕੀ ਰਾਜਾਂ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਟੈਂਡਰ ਘੁਟਾਲਾ ਮਾਮਲਾ- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਮਗਰੋ ED ਨੇ ਕੀਤਾ ਗ੍ਰਿਫਤਾਰ

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਜੁਲਾਈ ਦੇ ਮਹੀਨੇ ਵਿੱਚ ਮਾਨਸੂਨ ਸੁਸਤ ਰਿਹਾ, ਪਰ ਅਗਸਤ ਵਿੱਚ ਚੰਗੀ ਬਾਰਸ਼ ਦੀ ਉਮੀਦ ਹੈ।

ਇਸ ਵਾਰ ਘੱਟ ਪਿਆ ਮੀਂਹ

ਆਈਐਮਡੀ ਦਾ ਮੌਸਮ ਬੁਲੇਟਿਨ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਲੰਬੇ ਅਰਸੇ ਦੀ ਔਸਤ 209.9 ਮਿਲੀਮੀਟਰ ਵਰਖਾ ਦੇ ਮੁਕਾਬਲੇ ਸਿਰਫ਼ 117 ਮਿਲੀਮੀਟਰ ਬਾਰਿਸ਼ ਹੋਈ ਹੈ। ਪੰਜਾਬ ਤੋਂ ਬਾਅਦ ਹਰਿਆਣਾ ਅਤੇ ਚੰਡੀਗੜ੍ਹ ਖੇਤਰ ਵਿੱਚ ਬਾਰਿਸ਼ ਵਿੱਚ 40% ਦੀ ਕਮੀ ਆਈ ਹੈ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਮੰਨਿਆ ਕਿ ਇਸ ਜੁਲਾਈ ਵਿੱਚ ਅਨੁਮਾਨ ਤੋਂ ਘੱਟ ਮੀਂਹ ਪਿਆ ਹੈ।

ਪੂਰੇ ਉੱਤਰ-ਪੱਛਮੀ ਖੇਤਰ ਵਿੱਚ 17% ਦੀ ਕਮੀ ਹੈ। ਪੰਜਾਬ ਅਤੇ ਹਰਿਆਣਾ ਵਿੱਚ ਜੁਲਾਈ ਵਿੱਚ ਮਾਨਸੂਨ ਕਮਜ਼ੋਰ ਰਿਹਾ। ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ, ਜੋ ਮਾਨਸੂਨ ਦੀ ਬਾਰਿਸ਼ ਲਿਆਉਂਦੀਆਂ ਹਨ, ਇਸ ਸੀਜ਼ਨ ਵਿੱਚ ਕਮਜ਼ੋਰ ਰਹੀਆਂ ਹਨ। ਇਸ ਕਾਰਨ ਪੰਜਾਬ ਵਿੱਚ ਮੀਂਹ ਘੱਟ ਗਿਆ।