ਪੰਜਾਬ ‘ਚ ਐਕਟਿਵ ਹੋਇਆ ਵੈਸਟਰਨ ਡਿਸਟਰਬੈਂਸ, ਕਈ ਜ਼ਿਲ੍ਹਿਆਂ ‘ਚ ਕੋਹਰੇ ਦਾ ਅਲਰਟ

Updated On: 

28 Nov 2024 10:47 AM

Punjab weather Update: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਇੱਕ ਰਿਪੋਰਟ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਵੱਲੋਂ ਕੀਤੇ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਰਿਪੋਰਟ ਅਨੁਸਾਰ 25 ਨਵੰਬਰ, 2023 ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 36,551 ਸੀ, ਜੋ ਕਿ 25 ਨਵੰਬਰ, 2024 ਤੱਕ ਘੱਟ ਕੇ 10,479 ਰਹਿ ਗਈ। ਇਹ 70 ਫੀਸਦੀ ਦੀ ਕਮੀ ਨੂੰ ਦਰਸਾਉਂਦਾ ਹੈ।

ਪੰਜਾਬ ਚ ਐਕਟਿਵ ਹੋਇਆ ਵੈਸਟਰਨ ਡਿਸਟਰਬੈਂਸ, ਕਈ ਜ਼ਿਲ੍ਹਿਆਂ ਚ ਕੋਹਰੇ ਦਾ ਅਲਰਟ

ਸੰਕੇਤਕ ਤਸਵੀਰ

Follow Us On

Punjab Weather Update: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ 1 ਡਿਗਰੀ ਅਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਕਿਸਤਾਨ-ਇਰਾਨ ਸਰਹੱਦ ‘ਤੇ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਤੋਂ ਬਾਅਦ 30 ਨਵੰਬਰ ਤੋਂ ਪਹਾੜੀ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ 1 ਤੋਂ 2 ਡਿਗਰੀ ਦੀ ਹੋਰ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਚਿਤਾਵਨੀ ਜਾਂ ਭਵਿੱਖਬਾਣੀ ਜਾਰੀ ਨਹੀਂ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਆਉਣ ਵਾਲੇ ਦਿਨ ਸੁੱਕੇ ਰਹਿਣ ਵਾਲੇ ਹਨ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਸਕਦਾ ਹੈ।

70 ਫੀਸਦ ਤੱਕ ਘਟੇ ਪਰਾਲੀ ਸਾੜਨ ਦੇ ਮਾਮਲੇ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਇੱਕ ਰਿਪੋਰਟ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਵੱਲੋਂ ਕੀਤੇ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਰਿਪੋਰਟ ਅਨੁਸਾਰ 25 ਨਵੰਬਰ, 2023 ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 36,551 ਸੀ, ਇਸ ਵਿੱਚ ਲਗਾਤਾਰ ਗਿਰਵਾਟ ਦੇਖਣ ਨੂੰ ਮਿਲ ਰਹੀ ਹੈ।

ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਵਿੱਚ ਵੀ ਕਮੀ ਆਈ ਹੈ। ਲੁਧਿਆਣਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ 200 ਤੋਂ ਘੱਟ ਪਾਇਆ ਗਿਆ। ਜਦਕਿ AQI 235 ਲੁਧਿਆਣਾ ਵਿੱਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸੈਕਟਰ 53 ਵਿੱਚ AQI 212 ਦਰਜ ਕੀਤਾ ਗਿਆ ਅਤੇ ਹੋਰ ਥਾਵਾਂ ‘ਤੇ ਇਹ 150 AQI ਤੋਂ ਘੱਟ ਸੀ।

Exit mobile version