ਪੰਜਾਬ 'ਚ ਵਧਿਆ ਤਾਪਮਾਨ, 12 ਜੁਲਾਈ ਨੂੰ ਮੀਂਹ ਦਾ ਅਲਰਟ | Punjab weather update yellow alert for rain 12 july for monsoon know full details in punjabi Punjabi news - TV9 Punjabi

ਪੰਜਾਬ ‘ਚ ਵਧਿਆ ਤਾਪਮਾਨ, 12 ਜੁਲਾਈ ਨੂੰ ਮੀਂਹ ਦਾ ਅਲਰਟ

Updated On: 

10 Jul 2024 08:16 AM

Punjab Weather: ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿੱਚ ਜ਼ੀਰੋ ਹੈ। ਜਦੋਂ ਕਿ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ।

ਪੰਜਾਬ ਚ ਵਧਿਆ ਤਾਪਮਾਨ, 12 ਜੁਲਾਈ ਨੂੰ ਮੀਂਹ ਦਾ ਅਲਰਟ

ਸੰਕੇਤਕ ਤਸਵੀਰ (Pic Credit: Pexels)

Follow Us On

Punjab Weather: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਗਰਮੀ ਅਤੇ ਹੁੰਮਸ ਇੱਕ ਵਾਰ ਫਿਰ ਵੱਧ ਗਈ ਹੈ। ਹੁਣ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਨਾਲੋਂ 1.7 ਡਿਗਰੀ ਵਧਿਆ ਹੈ। ਇਸ ਮੌਸਮ ਵਿੱਚ ਡੇਂਗੂ ਆਦਿ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿੱਚ ਜ਼ੀਰੋ ਹੈ। ਜਦੋਂ ਕਿ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿਚ ਵਾਧਾ ਹੋਣ ਦੀ ਉਮੀਦ ਹੈ। ਜਲਦੀ ਹੀ ਇਹ ਚਾਲੀ ਨੂੰ ਪਾਰ ਕਰ ਸਕਦਾ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ।

ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ ਵਧ ਗਿਆ ਹੈ। ਇਹ 85 ਤੋਂ 100 ਦੇ ਵਿਚਕਾਰ ਪਹੁੰਚ ਗਿਆ ਹੈ। ਮੰਗਲਵਾਰ ਨੂੰ ਮੀਂਹ ਨਾ ਪੈਣ ਕਾਰਨ ਨਮੀ ਹੋਰ ਵਧ ਗਈ। ਅੰਮ੍ਰਿਤਸਰ ਵਿੱਚ ਨਮੀ ਦਾ ਪੱਧਰ 66 ਤੋਂ 89 ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ 59 ਤੋਂ 100 ਅਤੇ ਲੁਧਿਆਣਾ ਵਿੱਚ 70 ਤੋਂ 77 ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਮੌਕੇ ਚਮੜੀ ਨਾਲ ਸਬੰਧਤ ਬੀਮਾਰੀਆਂ ਵੀ ਜ਼ਿਆਦਾ ਹੁੰਦੀਆਂ ਹਨ।

ਇਹ ਵੀ ਪੜ੍ਹੋ: ਜਲੰਧਰ ਪੱਛਮੀ ਚ ਫੱਸਵਾਂ ਮੁਕਾਬਲਾ, ਦੇਸ਼ ਦੀਆਂ 13 ਵਿਧਾਨ ਸਭਾ ਸੀਟਾਂ ਤੇ ਵੋਟਿੰਗ ਅੱਜ

ਮੁੱਖ ਸ਼ਹਿਰਾਂ ਦਾ ਤਾਪਮਾਨ

ਜਲੰਧਰ- ਮੰਗਲਵਾਰ ਸ਼ਾਮ ਨੂੰ ਤਾਪਮਾਨ 36.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 27 ਤੋਂ 38 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 28 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ। ਅੱਜ ਤਾਪਮਾਨ 30 ਤੋਂ 38 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Exit mobile version