AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ, ਕਈ ਜ਼ਿਲ੍ਹਿਆਂ ‘ਚ ਭਾਰੀ ਵਰਖਾ ਦੇ ਆਸਾਰ; ਜਾਣੋ ਮੌਸਮ ਦਾ ਹਾਲ

Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪਠਾਨਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਅਸਮਾਨ ਵਿੱਚ ਆਮ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਨਾਲ ਇੱਕ ਜਾਂ ਦੋ ਵਾਰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਪੰਜਾਬ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਭਾਰੀ ਵਰਖਾ ਦੇ ਆਸਾਰ; ਜਾਣੋ ਮੌਸਮ ਦਾ ਹਾਲ
tv9-punjabi
| Updated On: 15 Aug 2026 07:11 AM IST
Share

ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪਠਾਨਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਨਾਲ ਇੱਕ ਜਾਂ ਦੋ ਵਾਰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਸੂਬੇ ਭਰ ਵਿੱਚ ਹੋਈ ਤਾਜ਼ਾ ਬਾਰਿਸ਼ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਿਰੋਜ਼ਪੁਰ ਵਿਖੇ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

14 ਅਗਸਤ ਨੂੰ 8 ਜ਼ਿਲ੍ਹਿਆਂ ‘ਚ ਪਿਆ ਮੀਂਹ

ਮੌਸਮ ਕੇਂਦਰ ਤੋਂ ਪ੍ਰਾਪਤ ਅੰਕੜਿਆਂ ਮੁਤਾਬਕ 14 ਅਗਸਤ ਨੂੰ ਪੰਜਾਬ ਦੇ ਘੱਟੋ-ਘੱਟ 8 ਜ਼ਿਲ੍ਹਿਆਂ ਵਿੱਚ ਬਾਰਿਸ਼ ਰਿਕਾਰਡ ਕੀਤੀ ਗਈ ਸੀ। ਇਸ ਦੌਰਾਨ ਸਭ ਤੋਂ ਵੱਧ ਮੀਂਹ ਪਟਿਆਲਾ ਦੇ ਰੌਣੀ ਵਿਖੇ 35 ਮਿਲੀਮੀਟਰ ਦਰਜ ਹੋਇਆ। ਇਸ ਤੋਂ ਇਲਾਵਾ ਪਟਿਆਲਾ ਸ਼ਹਿਰ ਵਿੱਚ 28.8 ਮਿਲੀਮੀਟਰ, ਲੁਧਿਆਣਾ ਵਿੱਚ 25 ਮਿਲੀਮੀਟਰ, ਲੁਧਿਆਣਾ AWS ਵਿੱਚ 11.5 ਮਿਲੀਮੀਟਰ, ਥੀਨ ਡੈਮ ਖੇਤਰ ਵਿੱਚ 5 ਮਿਲੀਮੀਟਰ, ਕੇ.ਵੀ.ਕੇ. ਪਠਾਨਕੋਟ ਵਿੱਚ 3 ਮਿਲੀਮੀਟਰ, ਬਠਿੰਡਾ ਵਿੱਚ 1.5 ਮਿਲੀਮੀਟਰ, ਚੰਡੀਗੜ੍ਹ ਵਿੱਚ 0.8 ਮਿਲੀਮੀਟਰ ਅਤੇ ਗੁਰਦਾਸਪੁਰ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮਾਨਸੂਨ ਮੁੜ ਹੋਇਆ ਸਰਗਰਮ

ਮੌਸਮ ਮਾਹਿਰਾਂ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਦੇ ਖੇਤਰ ਵਿੱਚ ਮਾਨਸੂਨ ਦੀ ਟਰੱਫ਼ ਲਾਈਨ ਪੂਰੀ ਤਰ੍ਹਾਂ ਸਰਗਰਮ ਹੈ। ਇਹ ਟਰੱਫ਼ ਲਾਈਨ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਝਾਰਖੰਡ ਅਤੇ ਪੱਛਮੀ ਬੰਗਾਲ ਤੱਕ ਫੈਲੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੱਦਲਵਾਈ ਬਣੀ ਰਹੇਗੀ ਅਤੇ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਤੇ ਗਰਜ-ਚਮਕ ਨਾਲ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਉੱਪਰਲੇ ਵਾਯੂਮੰਡਲ ਵਿੱਚ ਇੱਕ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਵੀ ਸਰਗਰਮ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ਦੌਰਾਨ ਮੌਸਮ ਵਿੱਚ ਤਬਦੀਲੀ ਅਤੇ ਬਾਰਿਸ਼ ਦੇ ਅਨੁਕੂਲ ਹਾਲਾਤ ਬਣੇ ਰਹਿਣਗੇ।

ਸੂਬੇ ‘ਚ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਪਾਰ

ਮੌਸਮ ਵਿੱਚ ਬਦਲਾਅ ਦੇ ਬਾਵਜੂਦ ਪੰਜਾਬ ਵਿੱਚ ਬਿਜਲੀ ਦੀ ਖ਼ਪਤ ਕਾਫ਼ੀ ਉੱਚੇ ਪੱਧਰ ‘ਤੇ ਬਣੀ ਹੋਈ ਹੈ। ਸ਼ਨੀਵਾਰ ਸਵੇਰੇ ਸੂਬੇ ਅੰਦਰ ਬਿਜਲੀ ਦੀ ਕੁੱਲ ਮੰਗ 13,203 ਮੈਗਾਵਾਟ ਦਰਜ ਕੀਤੀ ਗਈ। ਇਸ ਮੰਗ ਦੀ ਪੂਰਤੀ ਲਈ ਸੂਬੇ ਦਾ ਆਪਣਾ ਕੁੱਲ ਬਿਜਲੀ ਉਤਪਾਦਨ 4,209 ਮੈਗਾਵਾਟ ਰਿਹਾ, ਜਦਕਿ ਨੈਸ਼ਨਲ ਗਰਿੱਡ ਤੋਂ 8,995 ਮੈਗਾਵਾਟ ਬਿਜਲੀ ਪ੍ਰਾਪਤ ਕੀਤੀ ਜਾ ਰਹੀ ਸੀ। ਤੈਅਸ਼ੁਦਾ ਕੋਟੇ 9,388 ਮੈਗਾਵਾਟ ਦੇ ਮੁਕਾਬਲੇ ਗਰਿੱਡ ਤੋਂ 393 ਮੈਗਾਵਾਟ ਘੱਟ ਬਿਜਲੀ ਲਈ ਗਈ।

Follow Us
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...