AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਕਣਕ ਭੰਡਾਰਨ ਦੀ ਕਮੀ, ਸੂਬਾ ਸਰਕਾਰ ਦਾ ਕੇਂਦਰ ਨੂੰ ਪੱਤਰ- ਤੁਰੰਤ ਕਰਵਾਈ ਜਾਵੇ ਲਿਫਟਿੰਗ

ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਗਰਮੀਆਂ ਸਮੇਂ ਤੋਂ ਪਹਿਲਾਂ ਆ ਗਈਆਂ ਹਨ, ਜਿਸ ਕਾਰਨ ਫਸਲਾਂ ਦੇ ਜਲਦੀ ਪੱਕਣ ਦੀ ਸੰਭਾਵਨਾ ਵੀ ਬਣੀ ਹੋਈ ਹੈ। ਅਜਿਹੇ 'ਚ ਕੇਂਦਰ ਨੂੰ ਕਣਕ ਦੀ ਲਿਫਟਿੰਗ 'ਤੇ ਜਲਦੀ ਹੀ ਕੋਈ ਫੈਸਲਾ ਲੈਣਾ ਹੋਵੇਗਾ।

ਪੰਜਾਬ 'ਚ ਕਣਕ ਭੰਡਾਰਨ ਦੀ ਕਮੀ, ਸੂਬਾ ਸਰਕਾਰ ਦਾ ਕੇਂਦਰ ਨੂੰ ਪੱਤਰ- ਤੁਰੰਤ ਕਰਵਾਈ ਜਾਵੇ ਲਿਫਟਿੰਗ
ਪੰਜਾਬ ‘ਚ ਕਣਕ ਭੰਡਾਰਨ ਦੀ ਕਮੀ (ਫਾਈਲ ਫੋਟੋ)
tv9-punjabi
| Updated On: 27 Mar 2026 12:19 PM IST

ਪੰਜਾਬ ‘ਚ ਕਣਕ ਦੀ ਸਰਕਾਰੀ ਖ਼ਰੀਦ ਅਗਲੇ ਹਫ਼ਤੇ ਤੋਂ ਸ਼ੁਰੂ ਹੋਣ ਜਾ ਰਹੀ ਹੈ, ਪਰ ਇਸ ਦੌਰਾਨ ਸੂਬੇ ‘ਚ ਕਣਕ ਭੰਡਾਰਨ ਲਈ ਜਗ੍ਹਾ ਦੀ ਕਮੀ ਦਾ ਸੰਕਟ ਪੈਦਾ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਕੇਂਦਰ ਨੂੰ ਇਸ ਮੁੱਦੇ ‘ਤੇ ਪੱਤਰ ਲਿਖਿਆ ਹੈ ਕਿ ਜੇਕਰ ਪਹਿਲਾਂ ਭੰਡਾਰ ਕੀਤੀ ਗਈ ਕਣਕ ਦੀ ਲਿਫਟਿੰਗ (ਚੁਕਾਈ) ਨਹੀਂ ਹੋ ਤਾਂ ਸਥਿਤੀ ਵਿਗੜ ਸਕਦੀ ਹੈ। ਸੂਬਾ ਸਰਕਾਰ ਨੇ ਭਾਰਤੀ ਖ਼ੁਰਾਕ ਨਿਗਮ (ਐਫਸੀਆਈ) ਨੂੰ ਪਿਛਲੇ ਸਾਲ ਦੇ ਅਨਾਜ ਭੰਡਾਰਨ ਦੀ ਤੁਰੰਤ ਲਿਫਟਿੰਗ ਕਰਨ ਲਈ ਕਿਹਾ ਹੈ ਤਾਂ ਜੋ ਕਣਕ ਦੇ ਸੀਜ਼ਨ ‘ਚ ਭੰਡਾਰਨ ਲਈ ਜਗ੍ਹਾ ਬਣ ਸਕੇ।

ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਗਰਮੀਆਂ ਸਮੇਂ ਤੋਂ ਪਹਿਲਾਂ ਆ ਗਈਆਂ ਹਨ, ਜਿਸ ਕਾਰਨ ਫਸਲਾਂ ਦੇ ਜਲਦੀ ਪੱਕਣ ਦੀ ਸੰਭਾਵਨਾ ਵੀ ਬਣੀ ਹੋਈ ਹੈ। ਅਜਿਹੇ ‘ਚ ਕੇਂਦਰ ਨੂੰ ਕਣਕ ਦੀ ਲਿਫਟਿੰਗ ‘ਤੇ ਜਲਦੀ ਹੀ ਕੋਈ ਫੈਸਲਾ ਲੈਣਾ ਹੋਵੇਗਾ।

ਦੱਸ ਦੇਈਏ ਕਿ ਪਿਛਲੇ ਦੋ ਸਾਲਾਂ ਦੌਰਾਨ ਰਾਸ਼ਟਰ ਪੱਧਰ ‘ਤੇ ਕਣਕ ਦੀ ਖ਼ਰਦੀ ਵੱਧੀ ਹੈ ਤੇ ਹੋਰ ਸੂਬਿਆਂ ‘ਚ ਮੰਗ ਦੀ ਕਮੀ ਆਈ ਹੈ। ਨਤੀਜੇ ਵਜੋਂ, ਪੰਜਾਬ ਤੋਂ ਕਣਕ ਦੀ ਚੁਕਾਈ ‘ਚ ਕਮੀ ਆਈ ਹੈ। ਜਾਣਕਾਰੀ ਮੁਤਾਬਕ, ਪਿਛਲੇ ਸਾਲ ਖੁਲ੍ਹੇ ‘ਚ ਭੰਡਾਰ ਕੀਤੀ ਗਈ ਕਣਕ ‘ਚੋਂ ਸਿਰਫ਼ 50 ਫ਼ੀਸਦੀ ਹੀ ਕਣਕ ਦੀ ਲਿਫਟਿੰਗ ਹੋ ਸਕੀ ਹੈ।

ਪੰਜਾਬ ਸਰਕਾਰ ਨੇ ਭਾਰਤੀ ਖ਼ੁਰਾਕ ਨਿਗਮ ਦੇ ਚੇਅਰਮੈਨ ਨੂੰ ਪੱਤਰ ਲਿੱਖ ਕੇ ਕਿਹਾ ਹੈ ਕਿ ਜੇਕਰ ਕੇਂਦਰ ਵੱਲੋਂ ਕਣਕ ਦੇ ਸੀਜ਼ਨ ਦੌਰਾਨ ਪੰਜਾਬ ਦੇ ਬਾਜ਼ਾਰਾਂ ‘ਚੋਂ ਸਿੱਧੇ 22 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਨਹੀਂ ਹੋਈ ਤਾਂ ਸਥਿਤੀ ਵਿਗੜ ਸਕਦੀ ਹੈ। ਇਸ ਨਾਲ ਕਿਸਾਨਾਂ ‘ਚ ਵੀ ਅਸ਼ਾਂਤੀ ਪੈਦਾ ਹੋ ਸਕਦੀ ਹੈ ਤੇ ਕਾਨੂੰਨ ਵਿਵਸਥਾ ‘ਤੇ ਵੀ ਅਸਰ ਪੈ ਸਕਦਾ ਹੈ।

ਇਸ ਵਾਰ, 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਹੈ, ਜਦਕਿ ਸੂਬੇ ਕੋਲ ਇਸ ਸਮੇਂ ਲਗਭਗ 100 ਲੱਖ ਮੀਟ੍ਰਿਕ ਟਨ ਕਣਕ ਭੰਡਾਰਨ ਦੀ ਜਗ੍ਹਾ ਉਪਲੱਬਧ ਹੈ। ਮੌਜੂਦਾ ਸਥਿਤੀ ਮੁਤਾਬਕ, ਸੂਬੇ ‘ਚ 22 ਲੱਖ ਮੀਟ੍ਰਿਕ ਟਨ ਕਣਕ ਭੰਡਾਰਨ ਦੇ ਲਈ ਕੋਈ ਜਗ੍ਹਾ ਨਹੀਂ ਹੈ। ਅੰਮ੍ਰਿਤਸਰ ਤੇ ਤਰਨਤਾਰਨ ਜ਼ਿਲ੍ਹੇ ‘ਚ ਕਣਕ ਭੰਡਾਰਨ ਦੇ ਲਈ ਸਭ ਤੋਂ ਵੱਧ ਕਮੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਦੌਰਾਨ ਕੇਂਦਰ ਸਰਕਾਰ ਨੂੰ ਖ਼ਰੀਦ ਕੇਂਦਰਾਂ ਤੋਂ ਸਿੱਧੀ ਕਣਕ ਦੀ ਲਿਫਟਿੰਗ ਕਰਵਾ ਕੇ ਹੋਰ ਸੂਬਿਆਂ ਨੂੰ ਭੇਜਣੀ ਚਾਹੀਦੀ ਹੈ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...