AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਧਰਤੀ ਹੇਠਲਾ ਪਾਣੀ ਬਚਾਉਣ ਲਈ ਤੇਲੰਗਾਨਾ ਮਾਡਲ ਲਾਗੂ ਕਰੇਗਾ ਪੰਜਾਬ

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਾਡੇ ਕਿਸਾਨਾਂ ਦੀ ਭਲਾਈ ਅਤੇ ਖ਼ੁਸ਼ਹਾਲੀ ਲਈ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੂੰ ਤੇਲੰਗਾਨਾ ਦੇ ਮਾਹਿਰਾਂ ਦੀ ਸਲਾਹ ਨਾਲ ਪੰਜਾਬ ਵਿੱਚ ਅਪਨਾਉਣ ਦੀ ਸੰਭਾਵਨਾ ਤਲਾਸ਼ੀ ਜਾਵੇਗੀ।

ਧਰਤੀ ਹੇਠਲਾ ਪਾਣੀ ਬਚਾਉਣ ਲਈ ਤੇਲੰਗਾਨਾ ਮਾਡਲ ਲਾਗੂ ਕਰੇਗਾ ਪੰਜਾਬ
tv9-punjabi
| Published: 16 Feb 2023 18:57 PM IST
Share
ਚੰਡੀਗੜ੍ਹ : ਪੰਜਾਬ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਵੱਡੀ ਪੁਲਾਂਘ ਪੁੱਟਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਅਤੇ ਸੂਬੇ ਵਿੱਚ ਧਰਤੀ ਹੇਠ ਪਾਣੀ ਜੀਰਣ ਦੀ ਰਫ਼ਤਾਰ ਤੇਜ਼ ਕਰਨ ਲਈ ਤੇਲੰਗਾਨਾ ਮਾਡਲ ਨੂੰ ਅਪਨਾਉਣ ਦੀ ਸੰਭਾਵਨਾ ਤਲਾਸ਼ਣ ਦਾ ਐਲਾਨ ਕੀਤਾ ਹੈ।

ਤੇਲੰਗਾਨਾ ਮਾਡਲ ਦਾ ਵਿਸ਼ਲੇਸ਼ਣ

ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨਾਲ ਜਲ ਸੰਭਾਲ ਦੇ ਤੇਲੰਗਾਨਾ ਮਾਡਲ ਦਾ ਵਿਸ਼ਲੇਸ਼ਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਮਾਡਲ ਹੈ, ਜਿਸ ਦਾ ਮੰਤਵ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਪਾਣੀ ਨੂੰ ਜੀਰਣ ਦੀ ਰਫ਼ਤਾਰ ਤੇਜ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਤੇਲੰਗਾਨਾ ਸਰਕਾਰ ਨੇ ਸੂਬੇ ਭਰ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ ਵਿੱਚ ਛੋਟੇ-ਛੋਟੇ ਡੈਮ ਬਣਾਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਮੀਟਰ ਤੱਕ ਉੱਪਰ ਆ ਗਿਆ ਹੈ।

ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨਾ ਸਮੇਂ ਦੀ ਲੋੜ

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਲਈ ਇਸ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮਾਡਲ ਦੇ ਵਿਸ਼ਲੇਸ਼ਣ ਦਾ ਸਾਡਾ ਇਕੋ-ਇਕ ਮਕਸਦ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣਾ ਹੈ। ਭਗਵੰਤ ਮਾਨ ਨੂੰ ਡੈਮਾਂ ਦੇ ਦੌਰੇ ਦੌਰਾਨ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀਆਂ ਨਵੀਆਂ ਤਕਨੀਕਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਪਾਣੀ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਦੇ ਇਸ ਨਵੇਂ ਅਤੇ ਨਿਵੇਕਲੇ ਢੰਗ ਦੀ ਸ਼ਲਾਘਾ ਕੀਤੀ।

ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਵੇ

ਮੁੱਖ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਨੇ ਇਸ ਬਹੁ-ਪੱਖੀ ਰਣਨੀਤੀ ਦੀ ਮਦਦ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕ ਕੇ ਆਪਣੀ ਸਮੁੱਚੀ ਸਿੰਜਾਈ ਪ੍ਰਣਾਲੀ ਦੀ ਕਾਇਆ-ਕਲਪ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਵਿੱਚ ਮਾਈਨਰ ਸਿੰਜਾਈ ਟੈਂਕਾਂ (ਐਮ.ਆਈ.ਟੀ.) ਦੀ ਬਹਾਲੀ, ਵੱਡੇ ਅਤੇ ਦਰਮਿਆਨੇ ਪ੍ਰਾਜੈਕਟਾਂ ਨੂੰ ਐਮ.ਆਈ. ਟੈਂਕਾਂ ਨਾਲ ਜੋੜਨਾ ਅਤੇ ਮਸਨੂਈ ਰੀਚਾਰਜ ਢਾਂਚੇ ਜਿਵੇਂ ਕਿ ਚੈੱਕ ਡੈਮ, ਪਰਕੋਲੇਸ਼ਨ ਟੈਂਕ, ਰੀਚਾਰਜ ਸ਼ਾਫਟ ਅਤੇ ਹੋਰ ਵਿਧੀਆਂ ਦਾ ਨਿਰਮਾਣ ਸ਼ਾਮਲ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਾਡੇ ਕਿਸਾਨਾਂ ਦੀ ਭਲਾਈ ਅਤੇ ਖ਼ੁਸ਼ਹਾਲੀ ਲਈ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੂੰ ਤੇਲੰਗਾਨਾ ਦੇ ਮਾਹਿਰਾਂ ਦੀ ਸਲਾਹ ਨਾਲ ਪੰਜਾਬ ਵਿੱਚ ਅਪਨਾਉਣ ਦੀ ਸੰਭਾਵਨਾ ਤਲਾਸ਼ੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਦੁਰਵਰਤੋਂ ਕਾਰਨ ਪੰਜਾਬ ਭਰ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ। ਉਨ੍ਹਾਂ ਅਫਸੋਸ ਜਤਾਇਆ ਕਿ ਸਾਡੇ 150 ਬਲਾਕਾਂ ਵਿੱਚੋਂ 78 ਫੀਸਦੀ ਤੋਂ ਵੱਧ ਜ਼ਮੀਨੀ ਪਾਣੀ ਦੇ ਹੇਠਾਂ ਜਾਣ ਕਾਰਨ ਡਾਰਕ ਜ਼ੋਨ ਵਿੱਚ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਕ੍ਰਾਂਤੀਕਾਰੀ ਵਿਧੀ ਨਾਲ ਪੰਜਾਬ ਜਲਦੀ ਹੀ ਆਪਣੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਦੇ ਯੋਗ ਹੋ ਜਾਵੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...