ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਜਲਦੀ ਹੀ ਬਣੇਗਾ ਦੇਸ਼ ਦਾ ਵੱਡਾ ਉਦਯੋਗਿਕ ਕੇਂਦਰ, ਰਾਜਦੂਤਾਂ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਟੈਕਸਟਾਈਲ ਤੋਂ ਇਲਾਵਾ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਵਰਗੇ ਕਈ ਹੋਰ ਖੇਤਰਾਂ ਵਿੱਚ ਨਿਵੇਸ਼ ਦੇ ਵੱਡੇ ਮੌਕੇ ਹਨ। ਦੋਵਾਂ ਦੇਸ਼ਾਂ ਨੂੰ ਇਸ ਦਾ ਫਾਇਦਾ ਹੋਵੇਗਾ। ਸੂਬੇ ਵਿੱਚ ਵਿਕਾਸ ਅਤੇ ਰੁਜ਼ਗਾਰ ਪੈਦਾ ਕੀਤਾ ਜਾਵੇਗਾ।

ਪੰਜਾਬ ਜਲਦੀ ਹੀ ਬਣੇਗਾ ਦੇਸ਼ ਦਾ ਵੱਡਾ ਉਦਯੋਗਿਕ ਕੇਂਦਰ, ਰਾਜਦੂਤਾਂ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਮੁੱਖ ਮੰਤਰੀ ਭਗਵੰਤ ਮਾਨ
ਰਾਜਦੂਤਾਂ ਨਾਲ ਮੁਲਾਕਾਤ ਕਰਦੇ ਹੋੋਏ ਮੁੱਖ ਮੰਤਰੀ ਭਗਵੰਤ ਮਾਨ (Pic Credit: Tv9hindi.com)
Follow Us
tv9-punjabi
| Updated On: 17 Jan 2024 21:48 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਕਾਂ ਨੇ ਪੰਜਾਬ ਵਿੱਚ ਵੱਡੇ ਪੱਧਰ ਤੇ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਰਾਜਦੂਤਾਂ ਨਾਲ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਾਵਨਾਵਾਂ ਅਤੇ ਮੌਕਿਆਂ ਵਾਲਾ ਸੂਬਾ ਦੱਸਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਕੇ ਕੰਪਨੀਆਂ ਨੂੰ ਬਹੁਤ ਫਾਇਦਾ ਹੋਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਦੇਸ਼ੀ ਕੰਪਨੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਲਈ ਚੰਗੇ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ, ਬਿਹਤਰ ਉਦਯੋਗਿਕ ਅਤੇ ਢੁਕਵੇਂ ਕੰਮਕਾਜੀ ਮਾਹੌਲ ਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕੰਪਨੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਨਵੇਂ ਵਿਚਾਰਾਂ ਅਤੇ ਖੋਜਾਂ ਲਈ ਸੂਬਾ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।

ਆਸਟ੍ਰੇਲੀਆ ਅਤੇ ਯੂਕੇ ਦੇ ਰਾਜਦੂਤ ਨਾਲ ਸਾਂਝੇਦਾਰੀ

ਆਸਟ੍ਰੇਲੀਆ ਦੇ ਰਾਜਦੂਤ ਫਿਲਿਪ ਗ੍ਰੀਨ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਆਸਟ੍ਰੇਲੀਆ ਅਤੇ ਪੰਜਾਬ ਦੋਵਾਂ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ​​ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ, ਖੇਡ ਉਦਯੋਗ, ਪਸ਼ੂ ਖੁਰਾਕ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਆਸਟ੍ਰੇਲੀਅਨ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਆਸਟ੍ਰੇਲੀਆ ਅਤੇ ਪੰਜਾਬ ਦੋਵਾਂ ਲਈ ਲਾਹੇਵੰਦ ਸਮਝੌਤਾ ਹੋਵੇਗਾ।

ਯੂ.ਕੇ. ਦੇ ਰਾਜਦੂਤ ਐਲੇਕਸ ਐਲਿਸ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੂ.ਕੇ. ਅਤੇ ਪੰਜਾਬ ਵਿੱਚ ਪੋਲਟਰੀ, ਸੂਰ ਪਾਲਣ, ਵੈਲਯੂ ਐਡਿਡ ਡੇਅਰੀ ਉਤਪਾਦਾਂ, ਫਲਾਂ ਦੇ ਜੂਸ, ਆਲੂ ਪ੍ਰੋਸੈਸਿੰਗ, ਫੂਡ ਪੈਕਜਿੰਗ ਅਤੇ ਰੈਡੀ ਟੂ ਈਟ ਵਰਗੇ ਖੇਤੀ-ਭੋਜਨ ਪ੍ਰੋਸੈਸਿੰਗ ਸੈਕਟਰਾਂ ਦੀ ਬਹੁਤ ਸੰਭਾਵਨਾਵਾਂ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਯੂਕੇ ਅਤੇ ਪੰਜਾਬ ਦੋਵੇਂ ਫਾਰਮਾਸਿਊਟੀਕਲ, ਇੰਜਨੀਅਰਿੰਗ, ਸੂਚਨਾ ਤਕਨਾਲੋਜੀ ਅਤੇ ਰਸਾਇਣਕ ਖੇਤਰਾਂ ਵਿੱਚ ਵੀ ਰਣਨੀਤਕ ਭਾਈਵਾਲੀ ਤੋਂ ਲਾਭ ਉਠਾ ਸਕਦੇ ਹਨ। ਉਨ੍ਹਾਂ ਯੂਕੇ ਦੀਆਂ ਯੂਨੀਵਰਸਿਟੀਆਂ ਨੂੰ ਪੰਜਾਬ ਵਿੱਚ ਆਪਣੇ ਕੈਂਪਸ ਸਥਾਪਤ ਕਰਨ ਦਾ ਸੱਦਾ ਦਿੱਤਾ।

ਬ੍ਰਾਜ਼ੀਲ ਦੇ ਰਾਜਦੂਤ ਕੈਨੇਥ ਐਚ ਦਾ ਨੋਬਰੇਗਾ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਐਗਰੋ ਫੂਡ ਪ੍ਰੋਸੈਸਿੰਗ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ, ਲੌਜਿਸਟਿਕਸ, ਸੂਚਨਾ ਅਤੇ ਤਕਨਾਲੋਜੀ ਅਤੇ ਰਸਾਇਣਾਂ ਵਰਗੇ ਖੇਤਰਾਂ ਵਿੱਚ ਬ੍ਰਾਜ਼ੀਲ ਦੀਆਂ ਕੰਪਨੀਆਂ ਵੱਲੋਂ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਬ੍ਰਾਜ਼ੀਲ ਦੀਆਂ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਕੇ ਬਹੁਤ ਲਾਭ ਉਠਾ ਸਕਦੀਆਂ ਹਨ। ਸੂਬੇ ਵਿੱਚ ਉਪਜਾਊ ਜ਼ਮੀਨ ਤੋਂ ਇਲਾਵਾ ਹੁਨਰਮੰਦ ਅਤੇ ਮਿਹਨਤੀ ਕਿਰਤ ਸ਼ਕਤੀ ਉਪਲਬਧ ਹੈ।

ਸਪੇਨ ਦੇ ਰਾਜਦੂਤ ਨਾਲ ਚਰਚਾ

ਸਪੇਨ ਦੇ ਰਾਜਦੂਤ ਜੋਸ ਮਾਰੀਆ ਰਿਦਾਯੋ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਪੇਨ ਨੂੰ ਬਾਸਮਤੀ ਚਾਵਲ, ਸਟੀਲ ਅਤੇ ਲੋਹੇ ਦੇ ਉਤਪਾਦ, ਆਟੋ ਕੰਪੋਨੈਂਟਸ, ਐਗਰੋ-ਕੈਮੀਕਲਜ਼, ਸੂਤੀ ਫੈਬਰਿਕ, ਮੇਕਅੱਪ ਅਤੇ ਹੋਰ ਪ੍ਰਮੁੱਖ ਉਤਪਾਦ ਬਰਾਮਦ ਕਰਦਾ ਹੈ। ਇਨ੍ਹਾਂ ਬਰਾਮਦਾਂ ਦਾ ਕੁੱਲ ਮੁੱਲ 510.35 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਐਗਰੋ ਫੂਡ ਪ੍ਰੋਸੈਸਿੰਗ, ਏਰੋਸਪੇਸ ਅਤੇ ਰੱਖਿਆ, ਊਰਜਾ ਦੇ ਨਵੇਂ ਅਤੇ ਨਵਿਆਉਣਯੋਗ ਸਰੋਤ, ਸੂਚਨਾ ਅਤੇ ਤਕਨਾਲੋਜੀ ਅਤੇ ਆਟੋ/ਆਟੋਮੋਬਾਈਲ ਕੰਪੋਨੈਂਟਸ ਦੇ ਖੇਤਰਾਂ ਵਿੱਚ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਹਨ।

ਮਲੇਸ਼ੀਆ ਦੇ ਰਾਜਦੂਤ ਨਾਲ ਗੱਲਬਾਤ

ਮਲੇਸ਼ੀਆ ਦੇ ਰਾਜਦੂਤ ਦਾਤੋ ਮੁਜ਼ੱਫਰ ਸ਼ਾਹ ਮੁਸਤਫਾ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੈਰ-ਸਪਾਟੇ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਵੱਡੇ ਪੱਧਰ ‘ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਮਲੇਸ਼ੀਆ ਦਰਮਿਆਨ ਰਣਨੀਤਕ ਭਾਈਵਾਲੀ ਸੈਰ ਸਪਾਟੇ ਲਈ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਰਾਜ ਵਿੱਚ ਉਸਾਰੀ, ਸੂਚਨਾ ਅਤੇ ਤਕਨਾਲੋਜੀ, ਊਰਜਾ ਅਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਰਗੇ ਖੇਤਰਾਂ ਵਿੱਚ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਹਨ।

ਨੀਦਰਲੈਂਡ ਦੇ ਰਾਜਦੂਤ ਨਾਲ ਮੁਲਾਕਾਤ

ਨੀਦਰਲੈਂਡ ਦੀ ਰਾਜਦੂਤ ਮੈਰੀ ਲੁਈਸਾ ਗੇਰਾਡਜ਼ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਨੋਟ ਕਰਕੇ ਖੁਸ਼ੀ ਹੋਈ ਹੈ ਕਿ ਨੀਦਰਲੈਂਡ ਭਾਰਤ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਵਿੱਚ ਚੌਥਾ ਸਭ ਤੋਂ ਵੱਡਾ ਦੇਸ਼ ਹੈ। ਉਨ੍ਹਾਂ ਕਿਹਾ ਕਿ ਨੀਦਰਲੈਂਡ ਦੀਆਂ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਨਿਵੇਸ਼ ਕਰ ਚੁੱਕੀਆਂ ਹਨ ਅਤੇ ਅਕਤੂਬਰ 2023 ਵਿੱਚ ਰਾਜਪੁਰਾ ਦੇ ਵਿਵਿਧਾ ਇੰਡਸਟਰੀਅਲ ਪਾਰਕ ਵਿੱਚ ਡੀ ਹਿਊਜ਼ ਫੈਕਟਰੀ ਦਾ ਨੀਂਹ ਪੱਥਰ ਰੱਖਣ ਦੀ ਰਸਮ ਵੀ ਅਦਾ ਕੀਤੀ ਸੀ।

ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ...
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ...
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ...
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ...
Delhi Elections: ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ
Delhi Elections:  ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ...