AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘ਕ੍ਰਿਸ਼ਨ ਤੂੰ ਗੋਲੀਆਂ ਵੇਚਦਾਂ’ ਮੀਮ ‘ਤੇ ਮਹਿਲਾ ਕਮਿਸ਼ਨ ਦਾ ਸਖਤ ਐਕਸ਼ਨ, BOI ਨੂੰ ਜਾਂਚ ਦੇ ਆਦੇਸ਼; 7 ਦਿਨਾਂ ‘ਚ ਮੰਗੀ ਰਿਪੋਰਟ

ਪੰਜਾਬ ਵਿੱਚ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਕ੍ਰਿਸ਼ਨ ਤੂੰ ਗੋਲੀਆਂ ਵੇਚਦਾਂ ਮੀਮ ਵੀਡੀਓ ਨੂੰ ਲੈ ਕੇ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਖੁਦ ਨੋਟਿਸ ਲੈਂਦਿਆਂ ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਪੱਤਰ ਲਿਖ ਕੇ ਤੁਰੰਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

'ਕ੍ਰਿਸ਼ਨ ਤੂੰ ਗੋਲੀਆਂ ਵੇਚਦਾਂ' ਮੀਮ 'ਤੇ ਮਹਿਲਾ ਕਮਿਸ਼ਨ ਦਾ  ਸਖਤ ਐਕਸ਼ਨ, BOI ਨੂੰ ਜਾਂਚ ਦੇ ਆਦੇਸ਼; 7 ਦਿਨਾਂ 'ਚ ਮੰਗੀ ਰਿਪੋਰਟ
ਕ੍ਰਿਸ਼ਨ ਤੂੰ ਗੋਲੀਆਂ ਵੇਚਦਾਂ ਮੀਮ ‘ਤੇ ਮਹਿਲਾ ਕਮਿਸ਼ਨ ਦਾ ਸਖਤ; ਜਾਂਚ ਦੇ ਆਦੇਸ਼
tv9-punjabi
| Updated On: 20 Mar 2026 10:46 AM IST

ਪੰਜਾਬ ਵਿੱਚ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਕ੍ਰਿਸ਼ਨ ਤੂੰ ਗੋਲੀਆਂ ਵੇਚਦਾਂ ਮੀਮ ਵੀਡੀਓ ਨੂੰ ਲੈ ਕੇ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਖੁਦ ਨੋਟਿਸ ਲੈਂਦਿਆਂ ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਪੱਤਰ ਲਿਖ ਕੇ ਤੁਰੰਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਇਸ ਮਾਮਲੇ ਵਿੱਚ ਇੱਕ ਹਫ਼ਤੇ ਦੇ ਅੰਦਰ-ਅੰਦਰ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਹੈ।

ਮਹਿਲਾ ਕਮਿਸ਼ਨ ਨੇ ਇਸ ਸਬੰਧੀ ਨੋਟਿਸ ਦੀ ਕਾਪੀ ਈਮੇਲ ਰਾਹੀਂ ਵਿਭਾਗ ਨੂੰ ਭੇਜ ਦਿੱਤੀ ਹੈ। ਚੇਅਰਪਰਸਨ ਦਾ ਕਹਿਣਾ ਹੈ ਕਿ ਅਜਿਹੇ ਮੀਮ ਅਤੇ ਵੀਡੀਓਜ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਲੋਕ ਸੋਸ਼ਲ ਮੀਡੀਆ ਤੇ ਮਸ਼ਹੂਰ ਹੋਣ ਅਤੇ ‘ਹਿੱਟ’ ਹੋਣ ਦੇ ਚੱਕਰ ਵਿੱਚ ਨੈਤਿਕਤਾ ਦੀਆਂ ਹੱਦਾਂ ਪਾਰ ਕਰ ਰਹੇ ਹਨ।

राज्य महिला आयोग द्वारा जारी नोटिस की काॅपी

ਨੋਟਿਸ ਦੀਆਂ 3 ਮੁੱਖ ਗੱਲਾਂ

ਸਵੈ-ਸੰਗਿਆਨ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਵੀਡੀਓ ਦਾ ਆਪਣੇ ਪੱਧਰ ‘ਤੇ ਨੋਟਿਸ ਲਿਆ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਸੂਬੇ ਵਿੱਚ ਔਰਤਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸਨਮਾਨ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਅਪਮਾਨਜਨਕ ਸਮੱਗਰੀ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ।

ਵੀਡੀਓ ਦੀ ਸੰਵੇਦਨਸ਼ੀਲ ਸਮੱਗਰੀ: ਕਮਿਸ਼ਨ ਅਨੁਸਾਰ, ਇਸ ਵੀਡੀਓ ਵਿੱਚ ਇੱਕ ਮਹਿਲਾ ਨਾਬਾਲਗ ਲੜਕੀਆਂ ਦੇ ਜਿਨਸੀ ਸ਼ੋਸ਼ਣ ਅਤੇ ਨਸ਼ਿਆਂ ਦੀ ਵਿਕਰੀ ਵਰਗੇ ਅਤਿ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਿਆਂ ‘ਤੇ ਗੱਲ ਕਰਦੀ ਦਿਖਾਈ ਦੇ ਰਹੀ ਹੈ। ਅਜਿਹੇ ਗੰਭੀਰ ਮੁੱਦਿਆਂ ਨੂੰ ਮਜ਼ਾਕੀਆ ਲਹਿਜੇ ਵਿੱਚ ਪੇਸ਼ ਕਰਨਾ ਸਮਾਜ ਲਈ ਖ਼ਤਰਨਾਕ ਹੈ।

ਉੱਚ ਪੱਧਰੀ ਜਾਂਚ ਦੇ ਹੁਕਮ: ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਲਿਖਿਆ ਹੈ ਕਿ ਕਿਸੇ ਸੀਨੀਅਰ ਅਧਿਕਾਰੀ ਤੋਂ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਸੱਤ ਦਿਨਾਂ ਦੇ ਅੰਦਰ ਈਮੇਲ ਰਾਹੀਂ ਪੂਰੀ ਰਿਪੋਰਟ ਸੌਂਪੀ ਜਾਵੇ।

ਦਿਲਜੀਤ ਦੋਸਾਂਝ ਨੇ ਵੀ ਬਣਾਇਆ ਸੀ ਮੀਮ

ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਕਾਫੀ ਪੁਰਾਣੀ ਹੈ ਅਤੇ ਸੋਸ਼ਲ ਮੀਡੀਆ ‘ਤੇ ਇਸ ਨਾਲ ਸਬੰਧਤ ਕਈ ਤਰ੍ਹਾਂ ਦੇ ਮੀਮ ਬਣ ਚੁੱਕੇ ਹਨ। ਦਿਲਚਸਪ ਗੱਲ ਇਹ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਇਸ ਆਡੀਓ ‘ਤੇ ਇੱਕ ਮੀਮ ਵੀਡੀਓ ਬਣਾਈ ਸੀ, ਜਿਸ ਨੂੰ ਉਸ ਸਮੇਂ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਦਿਲਜੀਤ ਨੇ ਇਹ ਵੀਡੀਓ ਇੰਸਟਾਗ੍ਰਾਮ ਅਤੇ ਟਿਕਟੋਕ (ਜੋ ਕਿ ਹੁਣ ਭਾਰਤ ਵਿੱਚ ਬੈਨ ਹੈ) ‘ਤੇ ਸਾਂਝੀ ਕੀਤੀ ਸੀ।

ਸਮਾਜ ‘ਤੇ ਪੈ ਰਿਹਾ ਗਲਤ ਪ੍ਰਭਾਵ

ਇਹ ਮੀਮ ਵੀਡੀਓ ਨਾ ਸਿਰਫ ਭਾਰਤ ਬਲਕਿ ਪਾਕਿਸਤਾਨ ਵਿੱਚ ਵੀ ਕਾਫੀ ਚਰਚਾ ਦਾ ਵਿਸ਼ਾ ਰਹੀ ਹੈ। ਹਾਲਾਂਕਿ, ਮਹਿਲਾ ਕਮਿਸ਼ਨ ਦਾ ਮੰਨਣਾ ਹੈ ਕਿ ਭਾਵੇਂ ਇਹ ਵੀਡੀਓ ਮਨੋਰੰਜਨ ਦੇ ਨਾਂ ‘ਤੇ ਵਾਇਰਲ ਹੋ ਰਹੀ ਹੈ, ਪਰ ਜਿਨਸੀ ਸ਼ੋਸ਼ਣ ਅਤੇ ਨਸ਼ਿਆਂ ਵਰਗੇ ਮੁੱਦਿਆਂ ‘ਤੇ ਬਣੇ ਮੀਮ ਸਮਾਜ ਵਿੱਚ ਬਹੁਤ ਹੀ ਗਲਤ ਸੰਦੇਸ਼ ਦਿੰਦੇ ਹਨ। ਇਸ ਲਈ ਅਜਿਹੀਆਂ ਗਤੀਵਿਧੀਆਂ ‘ਤੇ ਸਖ਼ਤੀ ਕਰਨੀ ਲਾਜ਼ਮੀ ਹੋ ਗਈ ਹੈ।

Follow Us
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...