AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਪਹੁੰਚੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਸ਼ੁਭਮ ਸ਼ਰਮਾ, ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ; ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਸ਼ੁਭਮ ਸ਼ਰਮਾ ਅੰਮ੍ਰਿਤਸਰ ਸਾਹਿਬ ਪਹੁੰਚੇ। ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਦੁਹਰਾਇਆ। ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਕਨੀਸ਼, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕਰਨਵੀਰ ਢਿੱਲੋਂ, ਜਨਰਲ ਸਕੱਤਰ ਵਿਸ਼ਾਲ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

ਅੰਮ੍ਰਿਤਸਰ ਪਹੁੰਚੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਸ਼ੁਭਮ ਸ਼ਰਮਾ, ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ; ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
lalit-sharma
| Published: 04 Jul 2026 20:41 PM IST
Share

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਜਿੱਤਣ ਤੋਂ ਬਾਅਦ ਨਵ-ਨਿਯੁਕਤ ਪ੍ਰਧਾਨ ਸ਼ੁਭਮ ਸ਼ਰਮਾ ਆਪਣੀ ਨਵੀਂ ਟੀਮ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਮਿਲੀ ਜ਼ਿੰਮੇਵਾਰੀ ਲਈ ਸ਼ੁਕਰਾਨਾ ਅਦਾ ਕੀਤਾ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਦੁਹਰਾਇਆ। ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਕਨੀਸ਼, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕਰਨਵੀਰ ਢਿੱਲੋਂ, ਜਨਰਲ ਸਕੱਤਰ ਵਿਸ਼ਾਲ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਦਰਬਾਰ ਸਾਹਿਬ ਪਹੁੰਚੇ

ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ੁਭਮ ਸ਼ਰਮਾ ਨੇ ਕਿਹਾ ਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਰਾਜਨੀਤੀ ਵਿੱਚ ਉਨ੍ਹਾਂ ਦਾ ਕੋਈ ਪਰਿਵਾਰਕ ਪਿਛੋਕੜ ਨਹੀਂ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਵਰਕਰਾਂ ਦੇ ਵਿਸ਼ਵਾਸ ਸਦਕਾ ਉਨ੍ਹਾਂ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਅਤੇ ਅੱਜ ਉਹ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਲੋਕ ਸੇਵਾ ਦਾ ਮੌਕਾ ਸਮਝਦੇ ਹਨ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ।

ਇਸ ਦੌਰਾਨ ਸ਼ੁਭਮ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਯੂਥ ਕਾਂਗਰਸ ਪੰਜਾਬ ਦੇ ਨੌਜਵਾਨਾਂ ਨਾਲ ਜੁੜੇ ਮੁੱਖ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਧ ਰਹੀ ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਪੜ੍ਹੇ-ਲਿਖੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਖ ਕਰਨਾ ਵੱਡੇ ਚਿੰਤਾ ਦੇ ਵਿਸ਼ੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਨੌਜਵਾਨਾਂ ਨਾਲ ਰੁਜ਼ਗਾਰ, ਖੇਡ ਸਹੂਲਤਾਂ ਅਤੇ ਹੋਰ ਵਿਕਾਸ ਸਬੰਧੀ ਕਈ ਵਾਅਦੇ ਕੀਤੇ ਸਨ ਪਰ ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਜਵਾਬਦੇਹ ਬਣਾਏਗੀ ਅਤੇ ਲੋੜ ਪਈ ਤਾਂ ਸੰਘਰਸ਼ ਵੀ ਕੀਤਾ ਜਾਵੇਗਾ।

ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਹੋਈ ਕਾਂਗਰਸੀ ਆਗੂਆਂ ਦੀ ਮੀਟਿੰਗ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼ੁਭਮ ਸ਼ਰਮਾ ਨੇ ਕਿਹਾ ਕਿ ਇਹ ਕਾਂਗਰਸ ਦੀ ਅੰਦਰੂਨੀ ਮੀਟਿੰਗ ਸੀ। ਜਿਸ ਵਿੱਚ ਸ਼ਾਮਲ ਸਾਰੇ ਆਗੂ ਕਾਂਗਰਸ ਪਰਿਵਾਰ ਦਾ ਹੀ ਹਿੱਸਾ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਇਕੋ-ਇੱਕ ਟੀਚਾ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਾਉਣਾ ਹੈ ਅਤੇ ਯੂਥ ਕਾਂਗਰਸ ਇਸ ਲਈ ਸੀਨੀਅਰ ਲੀਡਰਸ਼ਿਪ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਨੌਜਵਾਨਾਂ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੀ ਗੱਲ ਕੀਤੀ ਗਈ ਹੈ। ਯੂਥ ਕਾਂਗਰਸ ਵੀ ਇਸ ਭਰੋਸੇ ‘ਤੇ ਪੂਰੀ ਤਰ੍ਹਾਂ ਖਰੀ ਉਤਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਲਈ ਹਰ ਸੰਭਵ ਯਤਨ ਕਰੇਗੀ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...