AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਯੂਥ ਰਨ ‘ਚ ਨੌਜਵਾਨਾਂ ਦਾ ਜੋਸ਼, ਨਸ਼ਾ ਮੁਕਤ ਪੰਜਾਬ ਦਾ ਸੁਨੇਹਾ; ਮਨੀਸ਼ ਵਿਰੋਧੀਆਂ ‘ਤੇ ਵਰ੍ਹੇ ਸਿਸੋਦੀਆ

ਮਨੀਸ਼ ਸਿਸੋਦੀਆ ਨੇ ਪਿਛਲੀਆਂ ਸਰਕਾਰਾਂ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕੰਮਾਂ ਤੇ ਭ੍ਰਿਸ਼ਟਾਚਾਰ ਕਾਰਨ ਪੰਜਾਬ ਨੂੰ 'ਉੱਡਦਾ ਪੰਜਾਬ' ਬਣਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਮਿਹਨਤ ਨਾਲ ਚੰਗੀ ਸਰਕਾਰ ਬਣਾਉਣ ਦੇ ਨਾਲ ਇਸੇ ਪੰਜਾਬ ਨੂੰ 'ਖੇਡਦਾ ਤੇ ਦੌੜਦਾ ਪੰਜਾਬ' ਬਣਾ ਦਿੱਤਾ ਹੈ।

ਪੰਜਾਬ ਯੂਥ ਰਨ 'ਚ ਨੌਜਵਾਨਾਂ ਦਾ ਜੋਸ਼, ਨਸ਼ਾ ਮੁਕਤ ਪੰਜਾਬ ਦਾ ਸੁਨੇਹਾ; ਮਨੀਸ਼ ਵਿਰੋਧੀਆਂ 'ਤੇ ਵਰ੍ਹੇ ਸਿਸੋਦੀਆ
davinder-kumar-jalandhar
| Published: 23 Aug 2026 13:01 PM IST
Share

ਪੰਜਾਬ ਯੂਥ ਰਨ ਤਹਿਤ ਜਲੰਧਰ ਮਾਡਲ ਟਾਊਨ ਸ਼ਿਵਾਨੀ ਪਾਰਕ ‘ਚ ਪੰਜ ਕਿਲੋਮੀਟਰ ਦੀ ਮੈਰਾਥਨ ਦੌੜ ਮੁਕਾਬਲਾ ਕਰਵਾਇਆ ਗਿਆ। ਇਸ ਦੌੜ ਵਿੱਚ ਸੈਂਕੜਿਆਂ ਦੀ ਗਿਣਤੀ ‘ਚ ਬੱਚਿਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ। ਮੈਰਾਥਨ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਪਹੁੰਚੇ।

ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਪਿਛਲੀਆਂ ਸਰਕਾਰਾਂ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕੰਮਾਂ ਤੇ ਭ੍ਰਿਸ਼ਟਾਚਾਰ ਕਾਰਨ ਪੰਜਾਬ ਨੂੰ ‘ਉੱਡਦਾ ਪੰਜਾਬ’ ਬਣਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਮਿਹਨਤ ਨਾਲ ਚੰਗੀ ਸਰਕਾਰ ਬਣਾਉਣ ਦੇ ਨਾਲ ਇਸੇ ਪੰਜਾਬ ਨੂੰ ‘ਖੇਡਦਾ ਤੇ ਦੌੜਦਾ ਪੰਜਾਬ’ ਬਣਾ ਦਿੱਤਾ ਹੈ।

ਸੱਜਣ ਕੁਮਾਰ ਦੇ ਰੋਲ ਮਾਡਲ ਵਾਲੇ ਸਵਾਲ ‘ਤੇ ਸਿਸੋਦੀਆ ਦਾ ਜਵਾਬ

ਕਾਂਗਰਸ ਆਗੂ ਦਪਿੰਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਸਬੰਧੀ ਸਵਾਲ ‘ਤੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਕਾਂਗਰਸ ਦੇ ਰੋਲ ਮਾਡਲ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਤਲਾਂ ‘ਚ ਸ਼ਾਮਲ ਰਿਹਾ ਹੋਵੇ ਤੇ ਧਾਰਮਿਕ ਸਥਾਨ ਦੇ ਅਪਮਾਨ ‘ਚ ਸ਼ਾਮਲ ਰਿਹਾ ਹੋਵੇ, ਉਹ ਸਾਡੇ ਲਈ ਰੋਲ ਮਾਡਲ ਨਹੀਂ ਹੋ ਸਕਦਾ।

ਸਿਸੋਦੀਆ ਨੇ ਕਿਹਾ ਕਿ ਵਿਰੋਧੀ ਭਗਵੰਤ ਮਾਨ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਡਰੇ ਹੋਏ ਹਨ ਤੇ ਉਹ ਇਹ ਦੇਖ ਰਹੇ ਹਨ ਕਿ ਇੱਕ-ਦੂਜੇ ਦਾ ਹੱਥ ਫੜ ਕੇ ਕਿਵੇਂ ਆਪਣੀ ਬੇੜੀ ਪਾਰ ਲੰਘਾਈ ਜਾਵੇ।

‘ਪੰਜਾਬ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਨੌਜਵਾਨ ਅੱਗੇ ਆਏ’

ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਇਨ੍ਹਾਂ ਹੀ ਲੋਕਾਂ ਨੇ ਪੰਜਾਬ ਨੂੰ ਨਸ਼ੇ ‘ਚ ਪਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਹਜ਼ਾਰਾਂ ਦੀ ਗਿਣਤੀ ‘ਚ ਲੋਕ ਇਕੱਠੇ ਹੋਏ ਹਨ ਤੇ ਨੌਜਵਾਨ ਮੈਰਾਥਨ ‘ਚ ਹਿੱਸਾ ਲੈਣ ਲਈ ਨਿਕਲੇ ਹਨ, ਤਾਂ ਜੋ ਪੰਜਾਬ ਨੂੰ ਦੁਬਾਰਾ ਨਸ਼ੇ ਤੋਂ ਦੂਰ ਰੱਖਿਆ ਜਾ ਸਕੇ।

Follow Us
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...