ਕਪੂਰਥਲਾ ਪ੍ਰਸ਼ਾਸਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਤਿਆਰ, ਪੁਲਿਸ ਨੇ ਕੱਢਿਆ ਫਲੈਗ ਮਾਰਚ

Updated On: 

13 Dec 2025 11:52 AM IST

Punjab Zila Parishad Panchayat Samiti Elections: ਐਸਐਸਪੀ ਗੌਰਵ ਤੂਰਾ ਨੇ ਦੱਸਿਆ ਕਿ ਕਪੂਰਥਲਾ ਵਿੱਚ 661 ਪੋਲਿੰਗ ਬੂਥ ਹਨ। ਜਿਨ੍ਹਾਂ ਵਿੱਚੋਂ 137 ਥਾਵਾਂ ਨੂੰ ਸੰਵੇਦਨਸ਼ੀਲ ਵਜੋਂ ਪਛਾਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਖ਼ਤ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਲਗਭਗ 1,800 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਕਪੂਰਥਲਾ ਪ੍ਰਸ਼ਾਸਨ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਤਿਆਰ, ਪੁਲਿਸ ਨੇ ਕੱਢਿਆ ਫਲੈਗ ਮਾਰਚ
Follow Us On

Punjab Zila Parishad Panchayat Samiti Elections: ਕਪੂਰਥਲਾ ਵਿੱਚ ਪ੍ਰਸ਼ਾਸਨ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਵਲ ਪ੍ਰਸ਼ਾਸਨ ਚੋਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਰਿਹਰਸਲ ਕਰ ਰਿਹਾ ਹੈ, ਜਦੋਂ ਕਿ ਪੁਲਿਸ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫਲੈਗ ਮਾਰਚ ਅਤੇ ਹੋਰ ਪ੍ਰਬੰਧ ਕੀਤੇ ਹਨ।

ਕਪੂਰਥਲਾ ਵਿੱਚ 661 ਪੋਲਿੰਗ ਬੂਥ, 137 ਸੰਵੇਦਨਸ਼ੀਲ ਥਾਵਾਂ

ਐਸਐਸਪੀ ਗੌਰਵ ਤੂਰਾ ਨੇ ਦੱਸਿਆ ਕਿ ਕਪੂਰਥਲਾ ਵਿੱਚ 661 ਪੋਲਿੰਗ ਬੂਥ ਹਨ। ਜਿਨ੍ਹਾਂ ਵਿੱਚੋਂ 137 ਥਾਵਾਂ ਨੂੰ ਸੰਵੇਦਨਸ਼ੀਲ ਵਜੋਂ ਪਛਾਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਖ਼ਤ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਲਗਭਗ 1,800 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਪੈਟਰੋਲਿੰਗ ਪਾਰਟੀਆਂ ਅਤੇ ਨਾਕਿਆਂ ‘ਤੇ ਪੁਲਿਸ ਤਾਇਨਾਤ

ਐਸਐਸਪੀ ਨੇ ਦੱਸਿਆ ਕਿ ਵੱਖ-ਵੱਖ ਚੌਕੀਆਂ ਅਤੇ ਪੋਲਿੰਗ ਬੂਥਾਂ ‘ਤੇ ਪੈਟਰੋਲਿੰਗ ਪਾਰਟੀਆਂ ਅਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।।

ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਸਖ਼ਤੀ

ਐਸਐਸਪੀ ਨੇ ਕਿਹਾ ਕਿ ਜਦੋਂ ਅੱਜ ਸ਼ਾਮ ਨੂੰ ਚੋਣ ਪ੍ਰਚਾਰ ਖਤਮ ਹੋ ਜਾਵੇਗਾ ਤਾਂ ਕਾਨੂੰਨ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਵਿੱਚ ਬਾਹਰੀ ਲੋਕਾਂ ਦੀਆਂ ਗਤੀਵਿਧੀਆਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ, ਅਤੇ ਜੋ ਵੀ ਹਲਕੇ ਦਾ ਨਹੀਂ ਹੈ ਅਤੇ ਬਾਹਰੋਂ ਆਇਆ ਹੈ, ਉਸ ਨੂੰ ਇਲਾਕਾ ਛੱਡਣ ਲਈ ਕਿਹਾ ਜਾ ਰਿਹਾ ਹੈ।

ਭਲਕੇ ਜ਼ਿਲ੍ਹਾ ਪ੍ਰੀਸ਼ਦ- ਬਲਾਕ ਸੰਮਤੀ ਲਈ ਵੋਟਿੰਗ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਤਿਆਰੀ ਹੈ। ਭਲਕੇ 14 ਦਸੰਬਰ ਨੂੰ ਵੋਟਿੰਗ ਹੋਵੇਗੀ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਨੇ ਸਾਰੇ ਜ਼ਰੂਰੀ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ। ਵੋਟਰ ਸੂਚੀਆਂ ਦੀ ਅੰਤਿਮ ਜਾਂਚ, ਚੋਣ ਕੇਂਦਰਾਂ ਦੀ ਪਹਿਚਾਣ ਅਤੇ ਸੁਰੱਖਿਆ ਪ੍ਰਬੰਧਾਂ ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਬਲਾਕ ਸੰਮਤੀ ਚੋਣਾਂ ਪਿੰਡ ਪੱਧਰੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਨ੍ਹਾਂ ਚੋਣਾਂ ਰਾਹੀਂ ਚੁਣੇ ਗਏ ਨੁਮਾਇੰਦੇ ਵਿਕਾਸ ਕਾਰਜਾਂ, ਸਥਾਨਕ ਸਮੱਸਿਆਵਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਸਰਗਰਮ ਭੂਮਿਕਾ ਅਦਾ ਕਰਦੇ ਹਨ। ਪ੍ਰਸ਼ਾਸਨ ਨੂੰ ਉਮੀਦ ਹੈ ਕਿ ਚੋਣਾਂ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋਣਗੀਆਂ।