ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਮਸ਼ੀਨਾਂ ਖਰੀਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।

ਪੰਜਾਬ ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਮਸ਼ੀਨਾਂ ਖਰੀਦੀਆਂ
ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪੁਰਾਣੀ ਤਸਵੀਰ
Follow Us
amanpreet-kaur
| Published: 03 Nov 2024 22:53 PM

ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਬੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।

ਕਿਸਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਾਂ ਦੀ ਲਾਗਤ ‘ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ...
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ...
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ...
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ...
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼...
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ...
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ...
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ...
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...