AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੈਨੇਡਾ ‘ਚ ਪੰਜਾਬੀ ਲੜਕੀ ਦਾ ਗੋਲੀ ਮਾਰ ਕੇ ਕਤਲ, ਮੁਲਜ਼ਮ ਗ੍ਰਿਫ਼ਤਾਰ; ਵਿਆਹ ਲਈ ਬਣ ਰਿਹਾ ਸੀ ਦਬਾਅ

ਪੁਲਿਸ ਅਨੁਸਾਰ, ਇਹ ਘਟਨਾ 24 ਜੁਲਾਈ ਨੂੰ ਸਵੇਰੇ 7:23 ਵਜੇ ਦੇ ਕਰੀਬ ਟੋਰਾਂਟੋ ਦੇ ਹੰਬਰਵੁੱਡ ਬੁਲੇਵਾਰਡ ਤੇ ਰੈਕਸਡੇਲ ਬੁਲੇਵਾਰਡ (ਆਰਬਰਵੁੱਡ ਡਰਾਈਵ) ਦੇ ਖੇਤਰ 'ਚ ਵਾਪਰੀ। ਗੋਲੀਬਾਰੀ ਤੋਂ ਪਹਿਲਾਂ ਮੁਲਜ਼ਮ ਤੇ ਨਵਨੀਤ ਕੌਰ ਵਿਚਕਾਰ ਥੋੜ੍ਹੀ ਜਿਹੀ ਗੱਲਬਾਤ ਹੋਈ, ਜਿਸ ਤੋਂ ਬਾਅਦ ਮੁਲਜ਼ਮ ਨੇ ਉਸ 'ਤੇ ਨੇੜਿਓਂ ਗੋਲੀਬਾਰੀ ਕੀਤੀ।

ਕੈਨੇਡਾ 'ਚ ਪੰਜਾਬੀ ਲੜਕੀ ਦਾ ਗੋਲੀ ਮਾਰ ਕੇ ਕਤਲ, ਮੁਲਜ਼ਮ ਗ੍ਰਿਫ਼ਤਾਰ; ਵਿਆਹ ਲਈ ਬਣ ਰਿਹਾ ਸੀ ਦਬਾਅ
lalit-sharma
| Published: 26 Jul 2026 14:45 PM IST
Share

ਕੈਨੇਡਾ ਦੇ ਟੋਰਾਂਟੋ ‘ਚ 26 ਸਾਲਾ ਪੰਜਾਬੀ ਮਹਿਲਾ ਨਵਨੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ‘ਚ 37 ਸਾਲਾ ਸ਼ਰਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਫਰਸਟ ਡਿਗਰੀ ਮਰਡਰ ਤੇ ਅਦਾਲਤੀ ਹਲਫ਼ਨਾਮੇ ਦੀ ਉਲੰਘਣਾ ਦਾ ਇਲਜ਼ਾਮ ਲਗਾਇਆ ਗਿਆ ਹੈ। ਪੁਲਿਸ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਚਲਿਆ ਹੈ ਕਿ ਇਹ ਕਤਲ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।

ਗੱਲਬਾਤ ਤੋਂ ਬਾਅਦ ਗੋਲੀ ਮਾਰੀ

ਪੁਲਿਸ ਅਨੁਸਾਰ, ਇਹ ਘਟਨਾ 24 ਜੁਲਾਈ ਨੂੰ ਸਵੇਰੇ 7:23 ਵਜੇ ਦੇ ਕਰੀਬ ਟੋਰਾਂਟੋ ਦੇ ਹੰਬਰਵੁੱਡ ਬੁਲੇਵਾਰਡ ਤੇ ਰੈਕਸਡੇਲ ਬੁਲੇਵਾਰਡ (ਆਰਬਰਵੁੱਡ ਡਰਾਈਵ) ਦੇ ਖੇਤਰ ‘ਚ ਵਾਪਰੀ। ਗੋਲੀਬਾਰੀ ਤੋਂ ਪਹਿਲਾਂ ਮੁਲਜ਼ਮ ਤੇ ਨਵਨੀਤ ਕੌਰ ਵਿਚਕਾਰ ਥੋੜ੍ਹੀ ਜਿਹੀ ਗੱਲਬਾਤ ਹੋਈ, ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ‘ਤੇ ਨੇੜਿਓਂ ਗੋਲੀਬਾਰੀ ਕੀਤੀ। ਨਵਨੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੁਲਜ਼ਮ ਘਟਨਾ ਤੋਂ ਬਾਅਦ ਭੱਜ ਗਿਆ, ਪਰ ਬਾਅਦ ‘ਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੁਆਰਾ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਵਿਆਹ ਲਈ ਦਬਾਅ ਪਾਉਣ ਦਾ ਇਲਜ਼ਾਮ

ਮ੍ਰਿਤਕ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਮੁਲਜ਼ਮ ਪਹਿਲਾਂ ਹੀ ਵਿਆਹਿਆ ਹੋਇਆ ਹੈ ਤੇ ਉਸ ਦੇ ਬੱਚੇ ਹਨ। ਇਸ ਦੇ ਬਾਵਜੂਦ, ਉਹ ਆਪਣੀ ਪਤਨੀ ਨੂੰ ਤਲਾਕ ਦੇਣ ਤੋਂ ਬਾਅਦ ਨਵਨੀਤ ਕੌਰ ‘ਤੇ ਲਗਾਤਾਰ ਵਿਆਹ ਕਰਨ ਲਈ ਦਬਾਅ ਪਾ ਰਿਹਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਨਵਨੀਤ ਨੇ ਇਸ ਨੂੰ ਠੁਕਰਾ ਦਿੱਤਾ ਸੀ, ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਲਗਾਤਾਰ ਤੰਗ ਕਰਨਾ ਸ਼ੁਰੂ ਕਰ ਦਿੱਤਾ।

ਪੁਲਿਸ ਤੇ ਮੁਲਜ਼ਮ ਦੇ ਪਰਿਵਾਰ ਨੂੰ ਵੀ ਕੀਤੀ ਸੀ ਸ਼ਿਕਾਇਤ

ਪਰਿਵਾਰ ਦੇ ਅਨੁਸਾਰ, ਨਵਨੀਤ ਕੌਰ ਨੇ ਮੁਲਜ਼ਮ ਦੀਆਂ ਹਰਕਤਾਂ ਬਾਰੇ ਕੈਨੇਡੀਅਨ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਇਲਾਵਾ ਮੁਲਜ਼ਮ ਦੇ ਪਰਿਵਾਰ ਨੂੰ ਮਾਮਲੇ ਬਾਰੇ ਸੂਚਿਤ ਕੀਤਾ ਗਿਆ ਸੀ। ਰਿਸ਼ਤੇਦਾਰਾਂ ਦਾ ਦਾਅਵਾ ਹੈ ਕਿ ਮੁਲਜ਼ਮ ਦੇ ਪਰਿਵਾਰ ਨੇ ਵੀ ਉਸ ਦੇ ਵਿਵਹਾਰ ਤੋਂ ਪਰੇਸ਼ਾਨ ਹੋਣ ਦੀ ਗੱਲ ਮੰਨੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸਖ਼ਤ ਕਾਰਵਾਈ ਕੀਤੀ ਜਾਂਦੀ ਤਾਂ ਇਸ ਦੁਖਦਾਈ ਘਟਨਾ ਨੂੰ ਰੋਕਿਆ ਜਾ ਸਕਦਾ ਸੀ।

ਨਵਨੀਤ ਡਰ ਕਾਰਨ ਕੁਝ ਮਹੀਨੇ ਪੰਜਾਬ ਵੀ ਆਈ ਸੀ

ਨਵਨੀਤ ਦੇ ਪਰਿਵਾਰ ਦੇ ਦੱਸਿਆ ਕਿ ਉਨ੍ਹਾਂ ਦੀ ਧੀ ਦੋ ਜਾਂ ਤਿੰਨ ਮਹੀਨੇ ਪਹਿਲਾਂ ਮੁਲਜ਼ਮ ਤੋਂ ਪਰੇਸ਼ਾਨੀ ਤੇ ਤੰਗ ਆ ਕੇ, ਭਾਰਤ ਆਈ ਸੀ ਤੇ ਕੁਝ ਸਮੇਂ ਲਈ ਪੰਜਾਬ ‘ਚ ਆਪਣੇ ਪਰਿਵਾਰ ਨਾਲ ਰਹੀ ਸੀ। ਬਾਅਦ ‘ਚ ਉਹ ਆਪਣੀ ਨੌਕਰੀ ਦੁਬਾਰਾ ਸ਼ੁਰੂ ਕਰਨ ਲਈ ਕੈਨੇਡਾ ਵਾਪਸ ਚਲੀ ਗਈ। ਉਸ ਦੇ ਪਰਿਵਾਰ ਨੇ ਕਿਹਾ ਕਿ ਉਹ ਆਪਣੇ ਕਰੀਅਰ ‘ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੀ ਹੈ ਤੇ ਇੱਕ ਸ਼ਾਂਤੀਪੂਰਨ ਜੀਵਨ ਬਤੀਤ ਕਰਨਾ ਚਾਹੁੰਦੀ ਸੀ।

ਪੁਲਿਸ ਨੇ ਮੰਗੀ ਜਨਤਕ ਸਹਾਇਤਾ

ਮਾਮਲੇ ਦੀ ਜਾਂਚ ਜਾਰੀ ਹੈ, ਟੋਰਾਂਟੋ ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਘਟਨਾ ਨਾਲ ਸਬੰਧਤ ਕੋਈ ਵੀ ਜਾਣਕਾਰੀ, ਸੀਸੀਟੀਵੀ ਫੁਟੇਜ ਜਾਂ ਡੈਸ਼ਕੈਮ ਰਿਕਾਰਡਿੰਗ ਜਾਂਚ ਏਜੰਸੀਆਂ ਨਾਲ ਸਾਂਝੀ ਕਰਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਹ 2026 ‘ਚ ਟੋਰਾਂਟੋ ‘ਚ ਕਤਲ ਦਾ 22ਵਾਂ ਮਾਮਲਾ ਹੈ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...