AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਦੇਸ਼ਾਂ ‘ਚ ਪ੍ਰਫਲਿਤ ਹੋ ਰਹੀ ਪੰਜਾਬੀ ਭਾਸ਼ਾ, ਚਾਈਨਾ ਦੀ ਯੂਨੀਵਰਸਿਟੀ ‘ਚ ਪੜ੍ਹਾਈ ਜਾਵੇਗੀ ਪੈਂਤੀ

ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਸਿਖਾਉਣ ਲਈ ਬਠਿੰਡਾ ਦੀ ਕੇਂਦਰੀ ਪੰਜਾਬ ਯੂਨੀਵਰਸਿਟੀ (CUPB) ਦੀ ਸਾਬਕਾ ਪ੍ਰੋਫੈਸਰ ਅਤੇ ਡੀਨ ਡਾ. ਜ਼ਮੀਰਪਾਲ ਕੌਰ ਸੰਧੂ ਬਾਜਵਾ ਨੂੰ ਨਿਯੁਕਤ ਕੀਤਾ ਹੈ। ਡਾ. ਕੌਰ ਨੇ ਦੱਸਿਆ ਕਿ ਉਹ ਉੱਥੇ ਸਿਰਫ਼ ਭਾਸ਼ਾ ਹੀ ਨਹੀਂ ਸਗੋਂ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਵੀ ਪੜ੍ਹਾਉਣਗੇ।

ਵਿਦੇਸ਼ਾਂ 'ਚ ਪ੍ਰਫਲਿਤ ਹੋ ਰਹੀ ਪੰਜਾਬੀ ਭਾਸ਼ਾ, ਚਾਈਨਾ ਦੀ ਯੂਨੀਵਰਸਿਟੀ 'ਚ ਪੜ੍ਹਾਈ ਜਾਵੇਗੀ ਪੈਂਤੀ
tv9-punjabi
| Published: 16 Mar 2026 20:43 PM IST

ਪੰਜਾਬੀ ਭਾਸ਼ਾ ਦੁਨੀਆ ਦੀਆਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਹੈ ਅਤੇ ਇਹ ਸਿਰਫ਼ ਭਾਰਤ ਤੱਕ ਹੀ ਸੀਮਿਤ ਨਹੀਂ ਰਹੀ। ਪੰਜਾਬੀ ਭਾਸ਼ਾ ਲਾਗਾਤਰ ਵਿਦੇਸ਼ਾਂ ਵਿੱਚ ਪ੍ਰਫਲਿਤ ਹੋ ਰਹੀ ਹੈ। ਚੀਨ ਦੀ ਬੀਜਿੰਗ ਫੌਰਨ ਸਟੱਡੀਜ਼ ਯੂਨੀਵਰਸਿਟੀ’ (BFSU) ਨੇ ਆਪਣੇ ਵਿਦੇਸ਼ੀ ਅਤੇ ਭਾਰਤੀ ਭਾਸ਼ਾਵਾਂ ਦੇ ਕੋਰਸਾਂ ਵਿੱਚ ਹੁਣ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰ ਲਿਆ ਹੈ। ਇਸ ਦੇ ਨਾਲ ਹੀ ਪੰਜਾਬੀ ਇਸ ਯੂਨੀਵਰਸਿਟੀ ਵਿੱਚ ਪੜ੍ਹਾਈ ਜਾਣ ਵਾਲੀ 102ਵੀਂ ਭਾਸ਼ਾ ਬਣ ਗਈ ਹੈ।

ਇਸ ਤੋਂ ਪਹਿਲਾਂ ਇੱਥੇ ਹਿੰਦੀ, ਤਾਮਿਲ ਤੇ ਉਰਦੂ ਸਮੇਤ 101 ਭਾਸ਼ਾਵਾਂ ਪੜ੍ਹਾਈਆਂ ਜਾ ਰਹੀਆਂ ਹਨ। ਇਹ ਕੋਰਸ ਮੁੱਖ ਤੌਰ ‘ਤੇ ਚੀਨੀ ਵਿਦਿਆਰਥੀਆਂ, ਡਿਪਲੋਮੈਟਾਂ ਤੇ ਸਰਕਾਰੀ ਅਧਿਕਾਰੀਆਂ ਲਈ ਹੁੰਦੇ ਹਨ ਤਾਂ ਕਿ ਉਹ ਵਿਦੇਸ਼ੀ ਭਾਸ਼ਾਵਾਂ ਵਿੱਚ ਮਾਹਰ ਹੋ ਸਕਣ।

ਡਾ. ਜ਼ਮੀਰਪਾਲ ਕੌਰ ਸੰਧੂ ਬਾਜਵਾ ਪੜ੍ਹਾਉਣਗੇ ਪੰਜਾਬੀ

ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਸਿਖਾਉਣ ਲਈ ਬਠਿੰਡਾ ਦੀ ਕੇਂਦਰੀ ਪੰਜਾਬ ਯੂਨੀਵਰਸਿਟੀ (CUPB) ਦੀ ਸਾਬਕਾ ਪ੍ਰੋਫੈਸਰ ਅਤੇ ਡੀਨ ਡਾ. ਜ਼ਮੀਰਪਾਲ ਕੌਰ ਸੰਧੂ ਬਾਜਵਾ ਨੂੰ ਨਿਯੁਕਤ ਕੀਤਾ ਹੈ। ਡਾ. ਕੌਰ ਨੇ ਦੱਸਿਆ ਕਿ ਉਹ ਉੱਥੇ ਸਿਰਫ਼ ਭਾਸ਼ਾ ਹੀ ਨਹੀਂ ਸਗੋਂ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਵੀ ਪੜ੍ਹਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਇੱਕ ਅਹਿਮ ਜ਼ਿੰਮੇਵਾਰੀ ਚੀਨੀ ਅਧਿਆਪਕਾਂ ਨੂੰ ਸਿਖਲਾਈ ਦੇਣਾ ਹੋਵੇਗੀ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਉਹ ਖੁਦ ਚੀਨੀ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਾ ਸਕਣ।

ਪੰਜਾਬੀ ਭਾਸ਼ਾ ਦੀ ਵਿਸ਼ਵ ਪੱਧਰੀ ਪਹੁੰਚ

ਅੱਜ ਕੱਲ੍ਹ ਪੰਜਾਬੀ ਕਈ ਦੇਸ਼ਾਂ ਵਿੱਚ ਪੜ੍ਹਾਈ ਅਤੇ ਸਿੱਖਾਈ ਜਾਂਦੀ ਹੈ। ਮੁੱਖ ਤੌਰ ਤੇ ਭਾਰਤ ਅਤੇ ਪਾਕਿਸਤਾਨ ਵਿੱਚ ਪੰਜਾਬੀ ਭਾਸ਼ਾ ਦਾ ਵੱਡਾ ਪ੍ਰਚਲਨ ਹੈ। ਭਾਰਤ ਦੇ ਪੰਜਾਬ ਸੂਬੇ ਵਿੱਚ ਇਹ ਸਰਕਾਰੀ ਭਾਸ਼ਾ ਹੈ ਅਤੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਜਾਂਦੀ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਵੀ ਪੰਜਾਬੀ ਲੋਕਾਂ ਦੀ ਬੋਲਚਾਲ ਦੀ ਮਹੱਤਵਪੂਰਨ ਭਾਸ਼ਾ ਹੈ।

ਇਸ ਤੋਂ ਇਲਾਵਾ ਕੈਨੇਡਾ, ਯੂਨਾਈਟਡ ਕਿੰਗਡਮ, ਆਸਟ੍ਰੇਲੀਆ ਅਤੇ ਸੰਯੁਕਤ ਰਾਜ ਅਮਰੀਕਾ ਵਰਗੇ ਦੇਸ਼ਾਂ ਵਿੱਚ ਵੀ ਪੰਜਾਬੀ ਸਿੱਖਣ ਲਈ ਕੋਰਸ ਅਤੇ ਵਿਭਾਗ ਚਲ ਰਹੇ ਹਨ। ਇਨ੍ਹਾਂ ਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰਾ ਵਸਦਾ ਹੈ, ਜਿਸ ਕਾਰਨ ਸਕੂਲਾਂ ਅਤੇ ਯੂਨੀਵਰਸਿਟੀਆਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਪ੍ਰੋਤਸਾਹਨ ਮਿਲ ਰਿਹਾ ਹੈ।

ਇਸ ਤਰ੍ਹਾਂ ਦੁਨੀਆ ਦੇ ਘੱਟੋ-ਘੱਟ 8 ਤੋਂ 10 ਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਕਿਸੇ ਨਾ ਕਿਸੇ ਪੱਧਰ ਤੇ ਪੜ੍ਹਾਈ ਜਾਂਦੀ ਹੈ। ਇਹ ਗੱਲ ਪੰਜਾਬੀ ਭਾਸ਼ਾ ਦੀ ਵਿਸ਼ਵ ਪੱਧਰੀ ਪਹੁੰਚ ਅਤੇ ਮਹੱਤਤਾ ਨੂੰ ਦਰਸਾਉਂਦੀ ਹੈ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...