Punjabi Singer ਅੰਮ੍ਰਿਤ ਮਾਨ ਦੇ ਪਿਤਾ ਦੀਆਂ ਮੁਸ਼ਿਕਲਾਂ ਵਧੀਆਂ, ਫਰਜ਼ੀ SC ਸਰਟੀਫਿਕੇਟ ‘ਤੇ ਨੌਕਰੀ ਹਾਸਿਲ ਕਰਨ ਦਾ ਇਲਜ਼ਾਮ
ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ਜਾਅਲੀ SC ਸਰਟੀਫਿਕੇਟ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਏ ਹਨ। SC ਕਮਿਸ਼ਨ ਨੇ 34 ਸਾਲ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਸਰਬਜੀਤ ਸਿੰਘ ਮਾਨ ਬਾਰੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਧਿਕਾਰੀਆਂ ਨੂੰ ਆਪਣੀ ਸੇਵਾ ਜੁਆਇਨਿੰਗ ਤੋਂ ਲੈ ਕੇ ਸੇਵਾਮੁਕਤੀ ਤੱਕ ਦੇ ਸਾਰੇ ਦਸਤਾਵੇਜ਼ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।
ਪੰਜਾਬ ਨਿਊਜ। ਐੱਸਸੀ ਕਮਿਸ਼ਨ ਪੰਜਾਬੀ ਗਾਇਕ ਅੰਮ੍ਰਿਤ ਮਾਨ (Amrit maan) ਦੇ ਪਿਤਾ ਖਿਲਾਫ ਸ਼ਿਕੰਜਾ ਕਸ ਸਕਦਾ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਜਾਅਲੀ SC ਸਰਟੀਫਿਕੇਟ ‘ਤੇ ਨੌਕਰੀ ਮਿਲਣ ਦਾ ਮੁੱਦਾ ਛਾਇਆ ਹੋਇਆ ਸੀ। ਇਸੇ ਦੌਰਾਨ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ਮਾਨ ਦਾ ਨਾਂ ਵੀ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੇ ਵੀ ਜਾਅਲੀ ਐਸਸੀ ਸਰਟੀਫਿਕੇਟ ਦੇ ਆਧਾਰ ਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਲਈ ਸੀ।
ਐਸਸੀ ਕਮਿਸ਼ਨ ਨੇ ਸੋਸ਼ਲ ਮੀਡੀਆ (Social Media) ‘ਤੇ ਚੱਲ ਰਹੀ ਚਰਚਾ ਦਾ ਨੋਟਿਸ ਲੈਂਦਿਆਂ ਇਹ ਨੋਟਿਸ ਜਾਰੀ ਕੀਤਾ ਹੈ। ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਚੱਲ ਰਹੀਆਂ ਖ਼ਬਰਾਂ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਸਕੱਤਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਸਰਬਜੀਤ ਸਿੰਘ ਬਾਰੇ ਜਾਣਕਾਰੀ ਮੰਗੀ ਹੈ।


