Punjabi Singer ਅੰਮ੍ਰਿਤ ਮਾਨ ਦੇ ਪਿਤਾ ਦੀਆਂ ਮੁਸ਼ਿਕਲਾਂ ਵਧੀਆਂ, ਫਰਜ਼ੀ SC ਸਰਟੀਫਿਕੇਟ ‘ਤੇ ਨੌਕਰੀ ਹਾਸਿਲ ਕਰਨ ਦਾ ਇਲਜ਼ਾਮ
ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ਜਾਅਲੀ SC ਸਰਟੀਫਿਕੇਟ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਏ ਹਨ। SC ਕਮਿਸ਼ਨ ਨੇ 34 ਸਾਲ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਸਰਬਜੀਤ ਸਿੰਘ ਮਾਨ ਬਾਰੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਧਿਕਾਰੀਆਂ ਨੂੰ ਆਪਣੀ ਸੇਵਾ ਜੁਆਇਨਿੰਗ ਤੋਂ ਲੈ ਕੇ ਸੇਵਾਮੁਕਤੀ ਤੱਕ ਦੇ ਸਾਰੇ ਦਸਤਾਵੇਜ਼ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।
15 ਦਿਨਾਂ ‘ਚ ਜਾਣਕਾਰੀ ਦੇਣ ਲਈ ਕਿਹਾ-ਸਾਂਪਲਾ
ਸਾਂਪਲਾ ਨੇ ਦੱਸਿਆ ਕਿ ਦੋਵਾਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਜਾਂਚ ਕਰਕੇ ਸਾਰੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਤੱਥਾਂ ਦੇ ਆਧਾਰ ‘ਤੇ 21 ਜੂਨ ਤੱਕ ਈ-ਮੇਲ ਜਾਂ ਡਾਕ ਰਾਹੀਂ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।ਸੰਮਨ ਜਾਰੀ ਕਰ ਸਕਦਾ ਹੈ ਕਮਿਸ਼ਨ-ਸਾਂਪਲਾ
ਚੇਅਰਮੈਨ ਵਿਜੇ ਸਾਂਪਲਾ (Vijay Sampla) ਨੇ ਅਧਿਕਾਰੀਆਂ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਮਿੱਥੇ ਸਮੇਂ ਵਿੱਚ ਕਾਰਵਾਈ ਦੀ ਰਿਪੋਰਟ ਨਾ ਮਿਲੀ ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰੇਗਾ। ਕਮਿਸ਼ਨ ਨਿੱਜੀ ਤੌਰ ‘ਤੇ ਅਧਿਕਾਰੀਆਂ ਨੂੰ ਦਿੱਲੀ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕਰੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ
Follow Us
