AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਮ ਅੱਖਾਂ ਨਾਲ ਹੋਇਆ ਸਿੰਗਰ ਇੰਦਰ ਕੌਰ ਦਾ ਅੰਤਿਮ ਸਸਕਾਰ, ਮੁੱਖ ਮੁਲਜ਼ਮ NRI ਨੂੰ ਭਾਰਤ ਲਿਆਉਣ ਦੀ ਮੰਗ ਤੇਜ਼

Singer Inder Kaur Cremation: ਲੁਧਿਆਣਾ ਦੇ ਜਮਾਲਪੁਰ ਸਥਿਤ ਸ਼ਮਸ਼ਾਨਘਾਟ ਵਿਖੇ ਅੱਜ ਪੰਜਾਬੀ ਗਾਇਕਾ ਇੰਦਰ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੁਖਦ ਮੌਕੇ 'ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਅੰਤਿਮ ਸੰਸਕਾਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੋਏ।

ਨਮ ਅੱਖਾਂ ਨਾਲ ਹੋਇਆ ਸਿੰਗਰ ਇੰਦਰ ਕੌਰ ਦਾ ਅੰਤਿਮ ਸਸਕਾਰ, ਮੁੱਖ ਮੁਲਜ਼ਮ NRI ਨੂੰ ਭਾਰਤ ਲਿਆਉਣ ਦੀ ਮੰਗ ਤੇਜ਼
rajinder-arora-ludhiana
| Updated On: 22 May 2026 18:18 PM IST
Share

ਲੁਧਿਆਣਾ ਦੇ ਜਮਾਲਪੁਰ ਸਥਿਤ ਸ਼ਮਸ਼ਾਨਘਾਟ ਵਿਖੇ ਅੱਜ ਪੰਜਾਬੀ ਗਾਇਕਾ ਇੰਦਰ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੁਖਦ ਮੌਕੇ ‘ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਅੰਤਿਮ ਸੰਸਕਾਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੋਏ। ਇਸ ਦੌਰਾਨ ਮ੍ਰਿਤਕ ਗਾਇਕਾ ਦੀ ਮਾਂ ਅਤੇ ਨਾਨੀ ਸਮੇਤ ਕਈ ਪਰਿਵਾਰਕ ਮੈਂਬਰ ਸਦਮੇ ਕਾਰਨ ਬੇਸੁਧ ਹੋ ਕੇ ਡਿੱਗ ਪਏ, ਜਿਨ੍ਹਾਂ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਸੰਭਾਲਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਸਪਾਲ ਸਿੰਘ ਗਿਆਸਪੁਰਾ ਨੇ ਮੰਗ ਕੀਤੀ ਕਿ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਿਦੇਸ਼ ਤੋਂ ਭਾਰਤ ਲਿਆ ਕੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮਾਮਲੇ ਵਿੱਚ ਹੁਣ ਤੱਕ ਦੀ ਕਾਰਵਾਈ ਲਈ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ। ਉੱਥੇ ਹੀ ਮ੍ਰਿਤਕਾ ਦੀ ਨਾਨੀ ਨੇ ਵੀ ਮੁਲਜ਼ਮ ਨੂੰ ਫਾਂਸੀ ਜਾਂ ਸਖ਼ਤ ਸਜ਼ਾ ਦੇਣ ਦੀ ਗੱਲ ਕਹੀ, ਹਾਲਾਂਕਿ ਗਮ ਦੇ ਪਹਾੜ ਕਾਰਨ ਉਹ ਜ਼ਿਆਦਾ ਬੋਲਣ ਦੀ ਸਥਿਤੀ ਵਿੱਚ ਨਹੀਂ ਸਨ।

ਪੋਸਟਮਾਰਟਮ ਰਿਪੋਰਟ ‘ਚ ਵੱਡਾ ਖੁਲਾਸਾ

ਇਸ ਸਨਸਨੀਖੇਜ਼ ਕਤਲ ਕਾਂਡ ਵਿੱਚ ਸਿਵਲ ਹਸਪਤਾਲ ਦੇ ਡਾਕਟਰਾਂ ਦੇ ਵਿਸ਼ੇਸ਼ ਬੋਰਡ ਵੱਲੋਂ ਕੀਤੇ ਗਏ ਪੋਸਟਮਾਰਟਮ ਤੋਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਸਿੰਗਰ ਨੂੰ ਦੋ ਗੋਲੀਆਂ ਮਾਰੀਆਂ ਗਈਆਂ ਸਨ। ਇੱਕ ਗੋਲੀ ਉਸ ਦੀ ਛਾਤੀ ਦੇ ਸੱਜੇ ਪਾਸੇ ਵੱਜ ਕੇ ਆਰ-ਪਾਰ ਹੋ ਗਈ, ਜਦਕਿ ਦੂਜੀ ਗੋਲੀ ਉਸ ਦੇ ਮੱਥੇ ਵਿੱਚ ਫਸੀ ਹੋਈ ਮਿਲੀ। ਦੱਸਣਯੋਗ ਹੈ ਕਿ ਇੰਦਰ ਕੌਰ ਦੀ ਲਾਸ਼ 19 ਮਈ ਨੂੰ ਲੁਧਿਆਣਾ ਦੀ ਨੀਲੋਂ ਨਹਿਰ ਵਿੱਚੋਂ ਮਿਲੀ ਸੀ ਅਤੇ ਕੁਝ ਕਿਲੋਮੀਟਰ ਦੂਰ ਉਸ ਦੀ ਕਾਰ ਬਰਾਮਦ ਹੋਈ ਸੀ। ਪੁਲਿਸ ਮੁਤਾਬਕ ਸੁੱਖੀ ਜ਼ਬਰਦਸਤੀ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਉਸ ਦੇ ਪਹਿਲਾਂ ਤੋਂ ਵਿਆਹੇ ਹੋਣ ਕਾਰਨ ਇੰਦਰ ਕੌਰ ਨੇ ਨਾਂਹ ਕਰ ਦਿੱਤੀ ਸੀ।

ਮੁਲਜ਼ਮ NRI ਦੇ ਵਕੀਲ ਦਾ ਦਾਅਵਾ: ਇਹ ਕਤਲ ਨਹੀਂ ਖ਼ੁਦਕੁਸ਼ੀ ਹੈ

ਦੂਜੇ ਪਾਸੇ, ਕਤਲ ਦੇ ਮੁੱਖ ਮੁਲਜ਼ਮ ਐਨਆਰਆਈ ਸੁਖਵਿੰਦਰ ਸਿੰਘ ਦੇ ਵਕੀਲ ਨੇ ਪੁਲਿਸ ਦੀ ਜਾਂਚ ‘ਤੇ ਸਵਾਲ ਚੁੱਕਦਿਆਂ ਦਾਅਵਾ ਕੀਤਾ ਹੈ ਕਿ ਇਹ ਕਤਲ ਨਹੀਂ ਬਲਕਿ ਖ਼ੁਦਕੁਸ਼ੀ ਦਾ ਮਾਮਲਾ ਹੈ। ਬਚਾਅ ਪੱਖ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੁੱਖੀ ਦੇ ਬੈਂਕ ਖਾਤੇ ਤੋਂ ਇੰਦਰ ਕੌਰ ਨੂੰ 60-70 ਲੱਖ ਰੁਪਏ ਦੀ ਟ੍ਰਾਂਜੈਕਸ਼ਨ ਹੋਈ ਸੀ। ਉਨ੍ਹਾਂ ਕਿਹਾ ਕਿ ਸੁੱਖੀ ਆਪਣੇ ਪਰਿਵਾਰ ਦੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਪਾਉਂਦਾ ਰਹਿੰਦਾ ਸੀ, ਇਸ ਲਈ ਇਹ ਕਿਵੇਂ ਹੋ ਸਕਦਾ ਹੈ ਕਿ ਇੰਦਰ ਕੌਰ ਨੂੰ ਉਸ ਦੇ ਵਿਆਹੇ ਹੋਣ ਬਾਰੇ ਪਤਾ ਨਾ ਹੋਵੇ। ਵਕੀਲ ਨੇ ਇਹ ਵੀ ਕਿਹਾ ਕਿ ਸੁੱਖੀ ਦੇ ਭਾਰਤ/ਪੰਜਾਬ ਆਉਣ ਦਾ ਕਿਸੇ ਕੋਲ ਕੋਈ ਪੁਖ਼ਤਾ ਸਬੂਤ ਨਹੀਂ ਹੈ। ਵਕੀਲ ਨੇ ਸੁੱਖੀ ਦੇ ਪਿਤਾ ਪ੍ਰੀਤਮ ਸਿੰਘ ਨੂੰ ਇਸ ਕੇਸ ਵਿੱਚ ਨਾਮਜ਼ਦ ਕਰਨ ਨੂੰ ਗ਼ਲਤ ਠਹਿਰਾਇਆ।

ਪੀੜਤ ਧਿਰ ਦੇ ਵਕੀਲ ਦਾ ਪਲਟਵਾਰ: ਬਚਾਅ ਪੱਖ ਤਾਂ ਇਹੀ ਕਹੇਗਾ

ਇੰਦਰ ਕੌਰ ਦੇ ਪਰਿਵਾਰ ਦੇ ਵਕੀਲ ਹਰਕਮਲ ਸਿੰਘ ਨੇ ਬਚਾਅ ਪੱਖ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਮੁਲਜ਼ਮਾਂ ਦੇ ਵਕੀਲ ਵੱਲੋਂ ਅਜਿਹੀਆਂ ਗੱਲਾਂ ਕਰਨਾ ਸੁਭਾਵਿਕ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਸੁਖਵਿੰਦਰ ਜਦੋਂ ਕੈਨੇਡਾ ਜਾਂਦਾ ਸੀ ਤਾਂ ਉਹ ਆਪਣੀਆਂ ਦੋਵੇਂ ਪਿਸਤੌਲਾਂ ਕਿਸ ਦੇ ਕੋਲ ਛੱਡ ਕੇ ਜਾਂਦਾ ਸੀ? ਘਰ ਵਿੱਚ ਸਿਰਫ਼ ਉਸ ਦਾ ਪਿਤਾ ਹੀ ਸੀ, ਜਿਸ ਨੇ ਉਸ ਨੂੰ ਪਿਸਤੌਲ ਦਿੱਤੀ। ਪੀੜਤ ਧਿਰ ਦੇ ਵਕੀਲ ਅਨੁਸਾਰ ਅਦਾਲਤ ਨੇ ਵੀ ਇਹ ਮੰਨਿਆ ਹੈ ਕਿ ਪਿਤਾ ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਮੋਹਾਲੀ ਵਿੱਚ ਇੰਦਰ ਕੌਰ ਦੇ ਕਤਲ ਦੀ ਸਾਜ਼ਿਸ਼ ਘੜਨ ਵੇਲੇ ਸ਼ਾਮਲ ਸੀ, ਇਸ ਲਈ ਉਸ ਨੂੰ ਨਾਮਜ਼ਦ ਕਰਕੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਕੀ ਕਿਹਾ?

ਮੁਲਜ਼ਮ ਸੁੱਖੀ ਦੇ ਵਕੀਲ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਪਿਤਾ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਣ ਦੇ ਦਾਅਵਿਆਂ ਬਾਰੇ ਜਦੋਂ ਲੁਧਿਆਣਾ ਦੇ ਥਾਣਾ ਜਮਾਲਪੁਰ ਦੇ ਐਸਐਚਓ (SHO) ਡਾਲਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਨੇ ਸਾਰੇ ਇਲਜ਼ਾਮਾਂ ਨੂੰ ਨਕਾਰ ਦਿੱਤਾ। ਐਸਐਚਓ ਨੇ ਕਿਹਾ ਕਿ ਅਕਸਰ ਮੁਲਜ਼ਮ ਪੱਖ ਆਪਣੇ ਬਚਾਅ ਲਈ ਅਜਿਹੀਆਂ ਹੀ ਗੱਲਾਂ ਕਰਦਾ ਹੈ। ਪੁਲਿਸ ਨੇ ਮਾਮਲੇ ਵਿੱਚ ਕਾਨੂੰਨੀ ਧਾਰਾਵਾਂ ਵਿੱਚ ਹੋਰ ਵਾਧਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਖ਼ਿਲਾਫ਼ ਐਲਓਸੀ ਜਾਰੀ ਕਰਵਾ ਕੇ ਉਸ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ ਅਤੇ ਮਾਮਲੇ ਦੇ ਹੋਰਨਾਂ ਪਹਿਲੂਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...