AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕਾ ‘ਚ ਪੰਜਾਬੀ ਨੌਜਵਾਨ ਨੇ ਆਪਣੇ ਹੀ ਪਰਿਵਾਰ ‘ਤੇ ਬਰਸਾਈਆਂ ਗੋਲੀਆਂ, ਮਾਂ-ਬਾਪ ਤੇ ਨਾਨੀ ਦੀ ਮੌਕੇ ‘ਤੇ ਮੌਤ

ਅਮਰੀਕਾ ਦੇ ਵਰਜੀਨੀਆ ਵਿੱਚ 19 ਸਾਲਾ ਪੰਜਾਬੀ ਵਿਦਿਆਰਥੀ ਗੌਰਵ ਚੋਪੜਾ ਨੇ ਆਪਣੇ ਹੀ ਪਰਿਵਾਰ 'ਤੇ ਅੰਧਾਧੁੰਦ ਫਾਇਰਿੰਗ ਕਰਕੇ ਮਾਂ, ਬਾਪ ਅਤੇ ਨਾਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਮਗਰੋਂ ਪਿਸਤੌਲ ਜਾਮ ਹੋਣ ਕਾਰਨ ਵੱਡਾ ਭਰਾ ਬਚ ਗਿਆ। ਭੱਜਣ ਦੀ ਕੋਸ਼ਿਸ਼ ਵਿੱਚ ਕਾਰ ਹਾਦਸੇ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੀੜਤ ਪਰਿਵਾਰ ਨਵਾਂਸ਼ਹਿਰ ਦਾ ਰਹਿਣ ਵਾਲਾ ਸੀ।

ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਆਪਣੇ ਹੀ ਪਰਿਵਾਰ 'ਤੇ ਬਰਸਾਈਆਂ ਗੋਲੀਆਂ, ਮਾਂ-ਬਾਪ ਤੇ ਨਾਨੀ ਦੀ ਮੌਕੇ 'ਤੇ ਮੌਤ
shailesh-kumar-shaheed-bhagat-singh-nagar
| Updated On: 19 Jun 2026 21:00 PM IST
Share

ਅਮਰੀਕਾ ਦੇ ਵਰਜੀਨੀਆ ਸੂਬੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ 19 ਸਾਲ ਦੇ ਇੱਕ ਪੰਜਾਬੀ ਨੌਜਵਾਨ ਨੇ ਆਪਣੇ ਹੀ ਹੱਸਦੇ-ਖੇਡਦੇ ਪਰਿਵਾਰ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਇਸ ਖ਼ੂਨੀ ਕਾਰੇ ਦੌਰਾਨ ਨੌਜਵਾਨ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਪਹਿਲਾਂ ਮਾਤਾ-ਪਿਤਾ ਨੂੰ ਗੋਲੀ ਮਾਰੀ ਅਤੇ ਫਿਰ ਬਜ਼ੁਰਗ ਨਾਨੀ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਜਾਨਲੇਵਾ ਹਮਲੇ ਵਿੱਚ ਮੁਲਜ਼ਮ ਦਾ ਵੱਡਾ ਭਾਈ ਕਿਸਮਤ ਨਾਲ ਬਾਲ-ਬਾਲ ਬਚ ਗਿਆ।

ਇਸ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਦੋਂ ਮੁਲਜ਼ਮ ਨੇ ਆਪਣੇ ਭਰਾ ਵੱਲ ਪਿਸਤੌਲ ਤਾਣੀ ਤਾਂ ਉਸ ਦੀ ਪਿਸਤੌਲ ਜਾਮ ਹੋ ਗਈ, ਜਿਸ ਕਾਰਨ ਉਹ ਤੁਰੰਤ ਗੱਡੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪਰ ਭੱਜਣ ਦੀ ਕੋਸ਼ਿਸ਼ ਦੌਰਾਨ ਰਸਤੇ ਵਿੱਚ ਉਸ ਦੀ ਕਾਰ ਦਾ ਭਿਆਨਕ ਐਕਸੀਡੈਂਟ ਹੋ ਗਿਆ, ਜਿਸ ਮਗਰੋਂ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਅਮਰੀਕੀ ਪੁਲਿਸ ਮੁਤਾਬਕ ਇਹ ਪੀੜਤ ਪਰਿਵਾਰ ਮੂਲ ਰੂਪ ਵਿੱਚ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਨਾਲ ਸਬੰਧਤ ਸੀ, ਜਿੱਥੇ ਇਸ ਸਮੂਹਿਕ ਹੱਤਿਆਕਾਂਡ ਦੀ ਖ਼ਬਰ ਪਹੁੰਚਦਿਆਂ ਹੀ ਪੂਰੇ ਇਲਾਕੇ ਵਿੱਚ ਮਾਤਮ ਛਾ ਗਿਆ ਹੈ।

ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਵਾਰਦਾਤ ਤੋਂ ਬਚੇ ਵੱਡੇ ਭਰਾ ਦੀ ਸ਼ਿਕਾਇਤ ਅਤੇ ਨਿਸ਼ਾਨਦੇਹੀ ‘ਤੇ ਹੀ ਪੁਲਿਸ ਨੇ ਮੁਲਜ਼ਮ ਨੂੰ ਚਾਰੇ ਪਾਸਿਓਂ ਘੇਰ ਕੇ ਦਬੋਚਿਆ। ਹਾਲਾਂਕਿ, ਇਸ ਨੌਜਵਾਨ ਨੇ ਆਪਣੇ ਹੀ ਖ਼ੂਨ ਦਾ ਪਿਆਸਾ ਬਣ ਕੇ ਇੰਨਾ ਵੱਡਾ ਖ਼ੂਨੀ ਕਦਮ ਕਿਉਂ ਚੁੱਕਿਆ, ਇਸ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਅਤੇ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਅਜੇ ਤੱਕ ਕੋਈ ਵੀ ਖ਼ੁਲਾਸਾ ਨਹੀਂ ਕੀਤਾ ਹੈ।

ਯੂਨੀਵਰਸਿਟੀ ਦਾ ਵਿਦਿਆਰਥੀ ਹੈ ਮੁਲਜ਼ਮ ਨੌਜਵਾਨ

ਪੁਲਿਸ ਰਿਪੋਰਟਾਂ ਦੇ ਮੁਤਾਬਕ, ਇਹ ਖ਼ੂਨੀ ਦੁਖਾਂਤ 17 ਜੂਨ ਦੀ ਰਾਤ ਨੂੰ ਅਮਰੀਕਾ ਦੇ ਵਰਜੀਨੀਆ ਵਿੱਚ ਸਥਿਤ ‘ਸਕੈਨੋਨ ਵਿਲੇਜ’ ਇਲਾਕੇ ਵਿੱਚ ਵਾਪਰਿਆ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੀ ਪਛਾਣ ਗੌਰਵ ਚੋਪੜਾ ਵਜੋਂ ਹੋਈ ਹੈ, ਜੋ ‘ਯੂਨੀਵਰਸਿਟੀ ਆਫ਼ ਟੈਕਸਾਸ ਰੀਓ ਗ੍ਰਾਂਡੇ ਵੈਲੀ’ ਦਾ ਵਿਦਿਆਰਥੀ ਹੈ। ਉਸ ਨੇ ਲੰਘੀ ਰਾਤ ਅਚਾਨਕ ਬਿਨਾਂ ਕਿਸੇ ਭੜਕਾਹਟ ਦੇ ਆਪਣੇ ਹੀ ਘਰ ਦੇ ਅੰਦਰ ਪਰਿਵਾਰਕ ਮੈਂਬਰਾਂ ‘ਤੇ ਅੰਧਾਧੁੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਮਾਂ, ਬਾਪ ਅਤੇ ਨਾਨੀ ਦੇ ਸਿਰ ਵਿੱਚ ਮਾਰੀ ਗੋਲੀ

ਗੌਰਵ ਚੋਪੜਾ ਨੇ ਹੈਵਾਨੀਅਤ ਦਿਖਾਉਂਦੇ ਹੋਏ ਆਪਣੀ ਮਾਂ ਕਮਲੇਸ਼ ਰਾਣੀ (46), ਪਿਤਾ ਸੀਤਾ ਰਾਮ (56) ਅਤੇ ਨਾਨੀ ਮਹਿੰਦਰ ਕੌਰ (73) ਦੇ ਸਿਰ ਵਿੱਚ ਬਿਲਕੁਲ ਨਜ਼ਦੀਕ ਤੋਂ ਗੋਲੀਆਂ ਮਾਰੀਆਂ, ਜਿਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ ਆਪਣੇ ਵੱਡੇ ਭਰਾ ਸਜਨ (21) ਨੂੰ ਵੀ ਮਾਰਨ ਦੀ ਨੀਅਤ ਨਾਲ ਨਿਸ਼ਾਨਾ ਬਣਾਇਆ, ਪਰ ਉਹ ਕਿਸਮਤ ਨਾਲ ਗੋਲੀ ਦੇ ਘੇਰੇ ਵਿੱਚ ਆਉਣੋਂ ਬਚ ਗਿਆ। ਵਾਰਦਾਤ ਨੂੰ ਸਫ਼ਲਤਾਪੂਰਵਕ ਅੰਜਾਮ ਦੇਣ ਤੋਂ ਬਾਅਦ ਗੌਰਵ ਲਾਸ਼ਾਂ ਨੂੰ ਖ਼ੂਨ ਨਾਲ ਲੱਥਪੱਥ ਛੱਡ ਕੇ ਮੌਕੇ ਤੋਂ ਭੱਜ ਨਿਕਲਿਆ।

ਕਾਰ ਹਾਦਸੇ ਤੋਂ ਬਾਅਦ ਪੁਲਿਸ ਨੇ ਹਿਰਾਸਤ ਵਿੱਚ ਲਿਆ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਕਾਉਂਟੀ ਸ਼ੈਰਿਫ਼ ਆਫ਼ਿਸ ਦੀ ਪੁਲਿਸ ਹਰਕਤ ਵਿੱਚ ਆਈ ਅਤੇ ਮੁਲਜ਼ਮ ਦੀ ਭਾਲ ਲਈ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ। ਤੇਜ਼ ਰਫ਼ਤਾਰ ਨਾਲ ਭੱਜਣ ਦੀ ਕੋਸ਼ਿਸ਼ ਵਿੱਚ ਗੌਰਵ ਦੀ ਕਾਰ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ। ਪੁਲਿਸ ਅਨੁਸਾਰ ਐਕਸੀਡੈਂਟ ਦੌਰਾਨ ਉਸ ਦੀ ਪਿਸਤੌਲ ਵੀ ਲਾਕ (ਜਾਮ) ਹੋ ਚੁੱਕੀ ਸੀ, ਜਿਸ ਕਾਰਨ ਉਹ ਅੱਗੇ ਫਾਇਰਿੰਗ ਨਹੀਂ ਕਰ ਸਕਿਆ। ਪੁਲਿਸ ਨੇ ਘੇਰਾਬੰਦੀ ਕਰਕੇ ਉਸ ਨੂੰ ਮੌਕੇ ‘ਤੇ ਹੀ ਦਬੋਚ ਲਿਆ। ਅਮਰੀਕੀ ਕਾਨੂੰਨ ਮੁਤਾਬਕ ਗੌਰਵ ‘ਤੇ ‘ਕੈਪੀਟਲ ਮਰਡਰ’ ਦੇ ਚਾਰ ਗੰਭੀਰ ਇਲਜ਼ਾਮ ਲਗਾਏ ਗਏ ਹਨ ਅਤੇ ਉਸ ਨੂੰ ਬਿਨਾਂ ਕਿਸੇ ਜ਼ਮਾਨਤ ਦੇ ਜੇਲ੍ਹ ਭੇਜ ਦਿੱਤਾ ਗਿਆ ਹੈ।

ਮਹਿਜ਼ 5 ਮਹੀਨੇ ਪਹਿਲਾਂ ਹੀ ਆਏ ਸਨ ਪੰਜਾਬ

ਪੀੜਤ ਪਰਿਵਾਰ ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਲਖਪੁਰ ਦਾ ਰਹਿਣ ਵਾਲਾ ਹੈ, ਜਿੱਥੇ ਉਨ੍ਹਾਂ ਦਾ ਜੱਦੀ ਘਰ ਮੌਜੂਦ ਹੈ। ਅਮਰੀਕਾ ਤੋਂ ਇਸ ਭਿਆਨਕ ਕਾਂਡ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੰਨਾਟਾ ਪਸਰ ਗਿਆ ਹੈ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਸੀਤਾ ਰਾਮ ਅਮਰੀਕਾ ਦੇ ‘ਪਾਮ ਵਿਊ’ ਇਲਾਕੇ ਵਿੱਚ ਆਪਣਾ ਕਾਰੋਬਾਰ ਚਲਾਉਂਦੇ ਸਨ। ਪਿੰਡ ਵਿੱਚ ਰਹਿਣ ਵਾਲੇ ਮ੍ਰਿਤਕ ਦੇ ਚਚੇਰੇ ਭਰਾ ਮੱਖਣ ਸਿੰਘ ਨੇ ਦੱਸਿਆ ਕਿ ਇਹ ਪਰਿਵਾਰ ਪਿਛਲੇ ਕਰੀਬ 20-30 ਸਾਲਾਂ ਤੋਂ ਅਮਰੀਕਾ ਵਿੱਚ ਪੱਕੇ ਤੌਰ ‘ਤੇ ਰਹਿ ਰਿਹਾ ਸੀ। ਅਜੇ ਮਹਿਜ਼ 5 ਮਹੀਨੇ ਪਹਿਲਾਂ ਹੀ ਸੀਤਾ ਰਾਮ, ਉਨ੍ਹਾਂ ਦੀ ਪਤਨੀ ਅਤੇ ਦੋਵੇਂ ਪੁੱਤਰ ਆਪਣੇ ਜੱਦੀ ਪਿੰਡ ਲਖਪੁਰ ਘੁੰਮਣ ਆਏ ਸਨ ਅਤੇ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਅਜਿਹਾ ਭਾਣਾ ਵਰਤ ਜਾਵੇਗਾ।

ਕਤਲ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ

ਮੱਖਣ ਸਿੰਘ ਮੁਤਾਬਕ ਉਨ੍ਹਾਂ ਨੂੰ ਵਿਦੇਸ਼ ਤੋਂ ਕਿਸੇ ਜਾਣਕਾਰ ਦਾ ਫੋਨ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਸ ਖ਼ੂਨੀ ਕਾਂਡ ਬਾਰੇ ਪਤਾ ਲੱਗਿਆ। ਪਰਿਵਾਰ ਅਤੇ ਪਿੰਡ ਵਾਸੀ ਅਜੇ ਵੀ ਇਸ ਸਦਮੇ ਵਿੱਚ ਹਨ ਅਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਿਹਾ ਕਿ ਆਖ਼ਰ ਗੌਰਵ ਨੇ ਆਪਣੇ ਹੀ ਹੱਸਦੇ-ਖੇਡਦੇ ਪਰਿਵਾਰ ਖ਼ਿਲਾਫ਼ ਇੰਨਾ ਖ਼ੌਫ਼ਨਾਕ ਅਤੇ ਆਤਮਘਾਤੀ ਕਦਮ ਕਿਉਂ ਚੁੱਕਿਆ। ਅਮਰੀਕੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...