ਪੰਜਾਬੀ ਗਾਇਕ ਹੰਸਰਾਜ ਦੀ ਪਤਨੀ ਦੇ ਭੋਗ ‘ਤੇ ਪਹੁੰਚੇ CM ਭਗਵੰਤ ਮਾਨ, ਕਈ ਪੰਜਾਬੀ ਕਲਾਕਾਰ ਸ਼ਰਧਾਂਜਲੀ ਦੇਣ ਪਹੁੰਚੇ

davinder-kumar-jalandhar
Updated On: 

11 Apr 2025 19:11 PM

ਸੂਫ਼ੀ ਗਾਇਕ ਤੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਦੋਂ ਮੈਂ ਕਲਾਕਾਰ ਹੁੰਦਾ ਸੀ, ਮੈਂ ਹਮੇਸ਼ਾ ਹੰਸਰਤ ਹੰਸ ਦੇ ਗਾਣੇ ਸੁਣਦਾ ਹੁੰਦਾ ਸੀ। ਅੱਜ ਦੋਵਾਂ ਦੇ ਵਿਚਾਰ ਵੱਖੋ-ਵੱਖਰੇ ਹਨ, ਪਰ ਹੰਸਰਾਜ ਹਮੇਸ਼ਾ ਸਾਡੇ ਲਈ ਪ੍ਰੇਰਨਾ ਸਰੋਤ ਰਹੇ ਹਨ। ਇਸੇ ਲਈ ਅੱਜ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਆਪਣਾ ਦੁੱਖ ਸਾਂਝਾ ਕਰਨ ਆਇਆ ਹਾਂ।

ਪੰਜਾਬੀ ਗਾਇਕ ਹੰਸਰਾਜ ਦੀ ਪਤਨੀ ਦੇ ਭੋਗ ਤੇ ਪਹੁੰਚੇ CM ਭਗਵੰਤ ਮਾਨ, ਕਈ ਪੰਜਾਬੀ ਕਲਾਕਾਰ ਸ਼ਰਧਾਂਜਲੀ ਦੇਣ ਪਹੁੰਚੇ
Follow Us On

ਜਲੰਧਰ ਨਾਲ ਸਬੰਧਤ ਮਸ਼ਹੂਰ ਸੂਫ਼ੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਸਵਰਗੀ ਪਤਨੀ ਰੇਸ਼ਮ ਕੌਰ ਨੂੰ ਅੱਜ ਜਲੰਧਰ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਭੋਗ ਜਲੰਧਰ ਦੇ ਇੱਕ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਇਆ। ਸ਼ਰਧਾਂਜਲੀ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬੀ ਕਲਾਕਾਰ ਬੀਨੂੰ ਢਿੱਲੋਂ, ਕੇਐਸ ਮੱਖਣ, ਕੌਰ ਬੀ, ਸਤਿੰਦਰ ਸੱਤੀ, ਅਮਰ ਨੂਰੀ, ਗੁਰਪ੍ਰੀਤ ਸਿੰਘ ਘੁੱਗੀ ਆਦਿ ਪੁੱਜੇ। ਸਾਰਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਹਾਲ ਹੀ ਵਿੱਚ, ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ- ਮੁੱਖ ਮੰਤਰੀ ਮਾਨ

ਤੁਹਾਨੂੰ ਦੱਸ ਦੇਈਏ ਕਿ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੀ ਕੁੜਮਨੀ ਸੀ। ਦਲੇਰ ਮਹਿੰਦੀ ਦੀ ਬੇਟੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਪੁੱਤਰ ਨਵਰਾਜ ਹੰਸ ਨਾਲ ਹੋਇਆ ਹੈ। 18 ਅਪ੍ਰੈਲ ਨੂੰ ਹੰਸਰਾਜ ਹੰਸ ਦੀ ਵਿਆਹ ਦੀ ਵਰ੍ਹੇਗੰਢ ਹੈ। ਰੇਸ਼ਮ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਸੂਫ਼ੀ ਗਾਇਕ ਤੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਦੋਂ ਮੈਂ ਕਲਾਕਾਰ ਹੁੰਦਾ ਸੀ, ਮੈਂ ਹਮੇਸ਼ਾ ਹੰਸਰਤ ਹੰਸ ਦੇ ਗਾਣੇ ਸੁਣਦਾ ਹੁੰਦਾ ਸੀ। ਅੱਜ ਦੋਵਾਂ ਦੇ ਵਿਚਾਰ ਵੱਖੋ-ਵੱਖਰੇ ਹਨ, ਪਰ ਹੰਸਰਾਜ ਹਮੇਸ਼ਾ ਸਾਡੇ ਲਈ ਪ੍ਰੇਰਨਾ ਸਰੋਤ ਰਹੇ ਹਨ। ਇਸੇ ਲਈ ਅੱਜ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਆਪਣਾ ਦੁੱਖ ਸਾਂਝਾ ਕਰਨ ਆਇਆ ਹਾਂ। ਇਸ ਦੇ ਨਾਲ ਹੀ, ਸੀਐਮ ਮਾਨ ਨੇ ਕੋਈ ਵੀ ਰਾਜਨੀਤਿਕ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਦਿਲ ਦੀ ਬਿਮਾਰੀ ਕਾਰਨ ਹੋਈ ਮੌਤ

ਜਾਣਕਾਰੀ ਮੁਤਾਬਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸੀ। ਉਹ ਕੁਝ ਸਮੇਂ ਲਈ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਦਾਖਲ ਸੀ। ਹਾਲ ਹੀ ਵਿੱਚ, ਉਨ੍ਹਾਂ ਦੀ ਬਿਮਾਰੀ ਦੇ ਕਾਰਨ ਇੱਕ ਸਟੰਟ ਵੀ ਪਾਇਆ ਗਿਆ ਸੀ। ਇਸ ਤੋਂ ਬਾਅਦ ਵੀ, ਉਨ੍ਹਾਂ ਨੂੰ ਬਹੁਤਾ ਫ਼ਰਕ ਨਹੀਂ ਪਿਆ। ਇਸ ਬਿਮਾਰੀ ਤੋਂ ਪ੍ਰੇਸ਼ਾਨ 62 ਸਾਲ ਰੇਸ਼ਮ ਕੌਰ ਨੇ ਆਖਰੀ ਸਾਹ ਲਏ।